Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਲਾ ਧੀਆਂ ਰਾਣੀਆਂ ਦਾ 14 ਨੂੰ, ਡਿਪਟੀ ਕਮਿਸ਼ਨਰ ਚੰਦਰ ਗੈਂਦ ਕੀਤਾ ਪੋਸਟਰ ਰਿਲੀਜ਼

ਗਿੱਧਿਆਂ ਦੀ ਰਾਣੀ ਦੇ ਮਹਾਂ ਮੁਕਾਬਲੇ 'ਚ ਜੇਤੂ ਹੋਣਗੇ ਸੋਨੇ ਦੇ ਗਹਿਣਿਆਂ ਨਾਲ ਸਨਮਾਨਿਤ

Web Admin

Web Admin

5 Dariya News

ਫ਼ਿਰੋਜ਼ਪੁਰ , 11 Sep 2019

Last updated on: Sep 11, 2019, 00:00 IST

ਧੀ-ਪੁੱਤਰ ਇਕ ਸਮਾਨ ਹੋਣ ਦਾ ਸੰਦੇਸ਼ ਦੇਣ ਅਤੇ ਧੀਆਂ ਨੂੰ ਪੜ੍ਹਾ-ਲਿਖਾ ਕੇ ਬਣਦਾ ਮਾਣ ਸਨਮਾਨ ਦੇਣ ਦਾ ਸੱਦਾ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਸਮਰਪਿਤ ਨਿਰੋਲ ਪੰਜਾਬੀ ਵਿਰਸੇ ਅਤੇ ਸੱਭਿਆਚਾਰ 'ਤੇ ਝਾਤ ਪਾਉਂਦਾ ਸਾਲਾਨਾ 8ਵਾਂ ਮੇਲਾ ਧੀਆਂ ਰਾਣੀਆਂ ਦਾ 2019 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਉਕਤ ਮੇਲੇ ਦੀ ਰੂਪ-ਰੇਖਾ ਅਤੇ ਸਮਾਗਮਾਂ ਸਬੰਧੀ ਝਾਤ ਪਾਉਂਦਾ ਪੋਸਟਰ ਅੱਜ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਰਿਲੀਜ ਕੀਤਾ ਗਿਆ। ਉਨ੍ਹਾਂ ਨੇ ਧੀਆਂ-ਧਿਆਣੀਆਂ ਨੂੰ ਮੇਲੇ 'ਚ ਸ਼ਿਰਕਤ ਕਰਕੇ ਹੋਣ ਵਾਲੇ ਮੁਕਾਬਲਿਆਂ 'ਚ ਭਾਗ ਲੈਣ ਦਾ ਸੱਦਾ ਵੀ ਦਿੱਤਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ 14 ਸਤੰਬਰ ਦਿਨ ਸ਼ਨੀਵਾਰ ਨੂੰ ਡੀ.ਏ.ਵੀ. ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਛਾਉਣੀ ਵਿਖੇ ਮੇਲਾ ਧੀਆਂ ਰਾਣੀਆਂ ਦਾ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲਣ ਵਾਲੇ ਰੰਗਾਰੰਗ ਸਮਾਗਮ ਵਿਚ ਜਿੱਥੇ ਗਿੱਧਿਆਂ ਦੀ ਰਾਣੀ ਦਾ ਮਹਾਂ ਮੁਕਾਬਲਾ ਕਰਵਾਇਆ ਜਾਵੇਗਾ, ਉੱਥੇ ਮੇਲੇ ਵਿਚ ਚਰਖਾ ਕੱਤਣਾ, ਜਾਗੋ ਸਜਾਉਣਾ, ਮਹਿੰਗੀ ਲਗਾਉਣਾ, ਕਰੋਸ਼ੀਆ ਬੁਣਨਾ, ਫੁੱਲਕਾਰੀ ਕੱਢਣਾ, ਨਾਲੇ ਬੁਣਨਾ, ਗੁੱਡੀਆਂ-ਪਟੋਲੇ ਬਣਾਉਣ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਗਿੱਧਿਆਂ ਦੀ ਰਾਣੀ ਮੁਕਾਬਲੇ ਦੇ ਜੇਤੂ ਨੂੰ ਸੋਨੇ ਦਾ ਟਿੱਕਾ, ਉਪ ਜੇਤੂ ਨੂੰ ਸੋਨੇ ਦੇ ਕਾਂਟੇ ਅਤੇ ਤੀਜੇ ਸਥਾਨ ਵਾਲੇ ਨੂੰ ਸੋਨੇ ਦੀ ਤਵੀਤੜੀ ਨਾਲ ਸਨਮਾਨਿਤ ਕੀਤਾ ਜਾਵੇਗਾ, ਉਥੇ ਹੋਰ 6 ਭਾਗੀਦਾਰਾਂ ਨੂੰ ਸੋਨੇ ਦੇ ਕੋਕਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੇਲਣਾਂ ਜੋ ਸੱਭਿਆਚਾਰ ਦੇ ਰੰਗ 'ਚ ਰੰਗੀਆਂ ਹੋਣਗੀਆਂ, ਵਿਚੋਂ ਵੀ 5 ਮੇਲਣਾਂ ਨੂੰ ਸੋਨੇ ਦੇ ਕੋਕਿਆਂ ਦੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਨੇ ਦੱਸਿਆ ਕਿ ਮੇਲੇ ਵਿਚ ਲੱਗਣ ਵਾਲੇ ਖੁੱਲ੍ਹੇ ਅਖਾੜੇ ਸਮੇਂ ਲੋਕ ਗਾਇਕ ਬੁਲੰਦ ਆਵਾਜ਼ ਸੰਧੂ ਸੁਰਜੀਤ, ਇਮਾਨਪ੍ਰੀਤ, ਕੁਲਬੀਰ ਗੋਗੀ, ਲੋਕ ਗੀਤਾਂ ਦੀ ਆਵਾਜ਼ ਵੀਰਪਾਲ ਕੌਰ ਅਤੇ ਪਵਨਦੀਪ ਕੌਰ ਆਦਿ ਗਾਇਕਾਵਾਂ ਆਪਣੀ ਬੁਲੰਦ ਆਵਾਜ਼ ਰਾਹੀਂ ਮੇਲੀਆਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਉਘੀ ਪੰਜਾਬੀ ਲੋਕ ਗਾਇਕਾ ਸਰਬਜੀਤ ਮਾਂਗਟ ਦਾ 'ਸਚਿਆਰੀ ਧੀ ਪੰਜਾਬ ਦੀ' ਅਤੇ ਅੰਤਰਰਾਸ਼ਟਰੀ ਸੱਭਿਆਚਾਰਕ ਕੋਚ ਪਾਲ ਸਿੰਘ ਸਮਾਓਂ ਦਾ 'ਵਿਰਸੇ ਦਾ ਪੁੱਤਰ' ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਐਂਟਰੀ ਮੁਫ਼ਤ ਹੈ ਅਤੇ ਕੋਈ ਵੀ 16 ਤੋਂ 35 ਸਾਲ ਦੀ ਉਮਰ ਵਾਲੀ ਹੁਨਰਮੰਦ ਲੜਕੀ ਭਾਗ ਲੈ ਸਕਦੀ ਹੈ।ਇਸ ਮੌਕੇ ਸੁਸਾਇਟੀ ਆਗੂ ਵਰਿੰਦਰ ਸਿੰਘ ਵੈਰੜ, ਸੰਤੋਖ ਸਿੰਘ ਸੰਧੂ, ਸੋਹਣ ਸਿੰਘ ਸੋਢੀ, ਸੁਖਬੀਰ ਸਿੰਘ ਹੁੰਦਲ ਸਰਪੰਚ ਸ਼ੂਸ਼ਕ, ਸ਼ੈਰੀ ਸੰਧੂ ਵਸਤੀ ਭਾਗ ਸਿੰਘ, ਸੁਖਵਿੰਦਰ ਸਿੰਘ ਬੁਲੰਦੇਵਾਲੀ ਪ੍ਰਧਾਨ ਜ਼ਿਲ੍ਹਾ ਪੰਚਾਇਤ ਯੂਨੀਅਨ, ਡਾ: ਜੋਬਨ, ਬਖਸ਼ੀਸ਼ ਸਿੰਘ ਬਾਰੇ ਕੇ ਸਾਬਕਾ ਸਰਪੰਚ, ਹਰਦੇਵ ਸਿੰਘ ਸੰਧੂ ਮਹਿਮਾ, ਕੁਲਵੰਤ ਸਿੰਘ, ਈਸ਼ਵਰ ਸ਼ਰਮਾ, ਹਰਜੀਤ ਸਿੰਘ, ਮਨਦੀਪ ਜੌਨ, ਗੁਰਵਿੰਦਰ ਸਿੰਘ ਭੁੱਲਰ, ਭੁਪਿੰਦਰ ਸਿੰਘ ਜੋਸਨ ਪ੍ਰਧਾਨ ਟੀਚਰ ਕਲੱਬ ਆਦਿ ਪ੍ਰਬੰਧਕ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD