Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ 'ਚੋਂ ਦੂਜਾ ਸਥਾਨ

ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ

5 Dariya News

5 Dariya News

5 Dariya News

ਚੰਡੀਗੜ੍ਹ , 12 Sep 2019

ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ।ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਵਧੀਕ ਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਪੰਜਾਬ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੇ ਬੀਤੇ ਦੋ ਸਾਲਾਂ ਵਿੱਚ 50,000 ਕਰੋੜ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਪੰਜਾਬ ਵਿੱਚ ਉਦਯੋਗਾਂ ਦੀ ਮੁੜ ਸੁਰਜੀਤੀ ਹੋਈ ਹੈ।ਬੋਰਡ ਮੀਟਿੰਗ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁਸ਼ਕਿਲਾਂ ਸਬੰਧੀ ਮੁੱਦੇ ਉਠਾਏ ਅਤੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਮੁੱਦਿਆਂ ਦੇ ਜਲਦੀ ਹੱਲ ਲਈ ਬੇਨਤੀ ਕੀਤੀ।ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਜਲਦੀ ਦਖ਼ਲ ਲਈ ਬੇਨਤੀ ਕਰਦਿਆਂ ਵਿਨੀ ਮਹਾਜਨ ਨੇ ਕਿਹਾ, ''ਐਕਸਪੋਰਟਰਜ਼ ਬਾਰੇ ਨਿਯਮਾਂ ਦੀ ਉਲੰਘਣਾ ਸਬੰਧੀ ਹਾਲੇ ਤੱਕ ਕੋਈ ਵੀ ਸਰਕਾਰੀ ਸੂਚਨਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਰਿਸਕੀ ਘੋਸ਼ਿਤ ਕੀਤਾ ਗਿਆ ਹੈ। ਇਹ ਉਨ੍ਹਾਂ ਲੋਕਾਂ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ਤੇ ਸਿੱਧਾ ਹਮਲਾ ਹੈ ਜੋ ਇਸ ਵਪਾਰ ਵਿੱਚ ਕਈ ਦਹਾਕਿਆਂ ਤੋਂ ਹਨ।''ਸਫ਼ਤਾ (ਐਸ.ਐਫ.ਟੀ.ਏ.) ਕਸਟਮਜ਼ ਡਿਊਟੀ ਪ੍ਰਸ਼ਾਸਨ ਦਾ ਮੁੱਦਾ ਉਠਾਉਂਦਿਆਂ ਵਿਨੀ ਮਹਾਜਨ ਨੇ ਭਾਰਤੀ ਅਤੇ ਬੰਗਲਾਦੇਸ਼ ਤੋਂ ਇੰਪਪੋਰਟ ਕੀਤੇ ਜਾਂਦੇ ਬਾਇਸਾਇਕਲਾਂ ਅਤੇ ਬਾਇਸਾਇਕਲ ਪੁਰਜ਼ਿਆਂ 'ਤੇ ਲਗਾਈ ਜਾ ਰਹੀ ਕਸਟਮ ਡਿਊਟੀ ਸਬੰਧੀ ਬਰਾਬਰਤਾ ਅਤੇ ਆਪਸੀ ਤਾਲਮੇਲ ਦੀ ਮੰਗ ਕੀਤੀ। ਸੀ.ਆਈ.ਸੀ.ਯੂ. ਨੇ ਬਾਇਸਾਇਕਲ ਅਤੇ ਬਾਇਸਾਇਕਲ ਪੁਰਜ਼ਿਆਂ 'ਤੇ ਬੰਗਲਾਦੇਸ਼ ਵੱਲੋਂ ਭਾਰਤ ਤੋਂ ਕੀਤੇ ਜਾਂਦੇ ਇੰਮਪੋਰਟ 'ਤੇ ਕਸਟਮ ਡਿਊਟੀ ਲਗਾਉਣ ਅਤੇ ਭਾਰਤ ਦੁਆਰਾ ਬੰਗਲਾਦੇਸ਼ ਤੋਂ ਇੰਮਪੋਰਟ 'ਤੇ ਜ਼ੀਰੋ ਡਿਊਟੀ ਦੀ ਆਗਿਆ ਦੇਣ ਸਬੰਧੀ ਉਠਾਏ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਲਈ ਉਦਯੋਗਾ ਦੀ ਬਹੁਤ ਮਹੱਤਤਾ ਹੈ।

ਸਟੇਟ ਐਂਡ ਸੈਂਟਰਲ ਟੈਕਸਜ਼ ਅਤੇ ਲੀਵਾਇਸ 'ਤੇ ਕਟੌਤੀ ਬਾਰੇ ਮੁੱਦੇ 'ਤੇ ਜ਼ੋਰ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਉਕਤ ਸਕੀਮ ਅਧੀਨ ਮਿਲਦੇ ਫਾਇਦੇ ਨੂੰ ਕਲੇਮ ਕਰਨ ਲਈ ਆਨਲਾਈਨ ਪ੍ਰਣਾਲੀ ਅਜੇ ਤੱਕ ਮੁਹੱਈਆ ਨਹੀਂ ਕਰਵਾਈ ਗਈ ਅਤੇ ਕਾਫ਼ੀ ਬਕਾਏ ਬਾਕੀ ਹਨ। ਉਨ੍ਹਾਂ ਮੰਤਰਾਲੇ ਨੂੰ ਇਸਦੇ ਜਲਦੀ ਹੱਲ ਲਈ ਬੇਨਤੀ ਕੀਤੀ। ਬਕਾਇਆ ਸਟੇਟ ਜੀ.ਐਸ.ਟੀ. ਫੰਡਾਂ ਬਾਰੇ ਬੋਲਦਿਆਂ ਵਿਨੀ ਮਹਾਜਨ ਨੇ ਇਸ ਪ੍ਰਕਿਰਿਆ ਨੂੰ ਹੋਰ ਕੁਸ਼ਲ ਬਣਾਉਣ ਦੀ ਬੇਨਤੀ ਕੀਤੀ ਤਾਂ ਜੋ ਐਕਸਪੋਰਟਰਾਂ ਨੂੰ ਆਪਣੇ ਜੀ.ਐਸ.ਟੀ. ਰੀਫੰਡਾਂ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਬਜਟ ਵਿੱਚ ਮਾਰਕੀਟ ਅਕਸੈਸ ਇਨੀਸ਼ੀਏਟਿਵ ਸਕੀਮ ਲਈ ਵਾਧੇ ਦੀ ਮੰਗ ਕਰਨ ਦਾ ਸੁਝਾਅ ਦੇਣ ਦੇ ਨਾਲ ਨਾਲ ਐਕਸਪੋਰਟ ਕਰਨ ਵਾਲੀਆਂ ਸੰਸਥਾਵਾਂ ਲਈ ਐਗਜੀਵਿਸ਼ਨਾਂ ਵਿੱਚ ਭਾਗ ਲੈਣ ਦੀ ਮੌਕੇ 2 ਤੋਂ ਵਧਾ ਕੇ 4 ਕਰਨ ਦੀ ਦੀ ਵੀ ਬੇਨਤੀ ਕੀਤੀ।ਉਦਯੋਗਿਕ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ੁਰੂ ਕੀਤੀ ਬੁਨਿਆਦੀ ਢਾਂਚੇ ਲਈ ਐਕਸਪੋਰਟ ਸਕੀਮ ਦਾ ਹਵਾਲਾ ਦਿੰਦਿਆਂ ਵਿਨੀ ਮਹਾਜਨ ਨੇ ਮੰਤਰਾਲੇ ਨੂੰ ਸੂਬੇ ਲਈ ਜ਼ਿਆਦਾ ਫੰਡ ਮਨਜ਼ੂਰ ਕਰਨ ਦੀ ਅਪੀਲ ਕੀਤੀ। ਇਸ ਗੱਲ ਨੂੰ ਉਜਾਗਰ ਕਰਦਿਆਂ ਕਿ ਪ੍ਰਦੂਸ਼ਣ ਕੰਟਰੋਲ ਪ੍ਰਣਾਲੀ ਲਈ ਸੂਬੇ ਨੂੰ ਕੁੱਝ ਕਲੱਸਟਰਾਂ ਦੀ ਜ਼ਰੂਰਤ ਹੈ, ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਹਿੱਸਾ ਮੌਜੂਦਾ 50 ਫੀਸਦ ਤੋਂ ਵਧਾ ਕੇ 75 ਫੀਸਦ ਕੀਤਾ ਜਾਣਾ ਚਾਹੀਦਾ ਹੈ।ਇਸ ਗੱਲ ਨੂੰ ਉਜਾਗਰ ਕਰਦਿਆਂ ਕਿ ਡੀ.ਐਫ.ਸੀ.ਸੀ.ਆਈ.ਐਲ. ਪੂਰਬੀ ਡੈਡੀਕੇਟਿਡ ਫਰਾਇਟ ਕੌਰੀਡੋਰ ਦਾ ਕੰਮ ਮੁਕੰਮਲ ਕਰਨ ਵਿੱਚ ਵਿੱਚ ਪਿੱਛੇ ਚੱਲ ਰਿਹਾ ਹੈ, ਜਿਸ ਨਾਲ ਪੰਜਾਬ ਦੇ ਐਕਸਪੋਰਟ ਵਪਾਰ 'ਤੇ ਦਬਾਅ ਪਵੇਗਾ, ਵਿਨੀ ਮਹਾਜਨ ਨੇ ਪੱਛਮੀ ਫਰਾਇਟ ਕੌਰੀਡੋਰ ਨਾਲ ਪੰਜਾਬ ਦੇ ਬਿਹਤਰ ਸੰਪਰਕ ਬਣਾਉਣ ਲਈ ਪ੍ਰਬੰਧ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਲੇ ਪਾਸੇ ਫਰਾਇਟ ਕੌਰੀਡੋਰ ਦੀ ਮਜ਼ਬੂਤੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

 

Tags: Piyush Goyal , Hardeep Singh Puri , Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD