Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਰਾਗੜ੍ਹੀ ਮੈਮੋਰੀਅਲ ਵਾਸਤੇ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ: ਬਲਬੀਰ ਸਿੰਘ ਸਿੱਧੂ

ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਜਵਾਨਾਂ ਦੇ ਵਾਰਸਾਂ ਨੂੰ ਵੀ ਕੀਤਾ ਸਨਮਾਨਿਤ

Web Admin

Web Admin

5 Dariya News

ਫ਼ਿਰੋਜ਼ਪੁਰ , 12 Sep 2019

Last updated on: Sep 12, 2019, 00:00 IST

ਦੇਸ਼ ਦੀਆਂ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚ ਸ਼ਾਮਿਲ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ  ਨੇ ਵੀਰਵਾਰ ਨੂੰ ਫ਼ਿਰੋਜ਼ਪੁਰ ਵਿਚ ਸਾਰਾਗੜ੍ਹੀ ਦਿਵਸ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਦੇ ਹੋਏ ਕੀਤਾ। ਉਨ੍ਹਾਂ ਨੇ ਇਸ ਦੌਰਾਨ ਸਾਰਾਗੜ੍ਹੀ ਮੈਮੋਰੀਅਲ ਦੇ ਸੁੰਦਰੀਕਰਨ, ਵਿਕਾਸ ਅਤੇ ਨਵੀਨੀਕਰਨ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਦੇ ਹੋਏ ਇਸ ਦਾ ਅਧਿਕਾਰਤ ਪੱਤਰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਸੌਂਪਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ 'ਤੇ ਇਸ ਸਮਾਗਮ ਨੂੰ ਰਾਜ ਪੱਧਰ 'ਤੇ ਮਨਾਉਣ ਲਈ ਫ਼ੈਸਲਾ ਕੀਤਾ ਗਿਆ ਸੀ ਤਾਂ ਜੋ ਸਾਡੇ ਬਹਾਦਰ ਸੂਰਬੀਰਾਂ ਦੀ ਸ਼ਹਾਦਤ ਬਾਰੇ ਪੂਰਾ ਸੰਸਾਰ ਜਾਣ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਸਾਰਾਗੜ੍ਹੀ ਮੈਮੋਰੀਅਲ 'ਤੇ ਇੰਟਰਪ੍ਰੇਟਸ਼ਨ ਸੈਂਟਰ ਤੇ ਆਧਾਰਿਤ ਇੱਕ ਟੂਰਿਸਟ ਫੈਸ਼ਲੀਟੇਸ਼ਨ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ 'ਤੇ 2 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਤਰ੍ਹਾਂ ਫ਼ਿਰੋਜ਼ਪੁਰ ਦੇ ਇਤਿਹਾਸਕ ਹੁਸੈਨੀਵਾਲਾ ਰੇਲਵੇ ਸਟੇਸ਼ਨ ਦਾ ਵੀ ਆਧੁਨਿਕੀਕਰਨ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਫ਼ੈਸਲਾ ਲਿਆ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਕੰਮਾਂ ਲਈ ਗ੍ਰਾਂਟ ਜਾਰੀ ਕਰ ਦਿੱਤੀ ਜਾਵੇਗੀ।ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮੁੱਖ ਮਹਿਮਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਸੰਸਾਰ ਵਿਚ ਇਸ ਤਰ੍ਹਾਂ ਦੀ ਬਹਾਦਰੀ ਦੀ ਮਿਸਾਲ ਕਿੱਧਰੇ ਦੇਖਣ ਨੂੰ ਨਹੀਂ ਮਿਲਦੀ, ਜਿੱਥੇ ਸਿਰਫ਼ 21 ਵੀਰ ਜਵਾਨਾਂ ਨੇ ਦੁਸ਼ਮਣ ਦਲ ਦੀ 10 ਹਜ਼ਾਰ ਦੀ ਤਾਦਾਦ ਵਾਲੀ ਟੁਕੜੀ ਦਾ ਏਨੀ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਇਹ ਲੜਾਈ ਨਾ ਸਿਰਫ਼ ਭਾਰਤ ਬਲਕਿ ਦੁਨੀਆ ਦੀਆਂ ਇਤਿਹਾਸਕ ਲੜਾਈਆਂ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਪ੍ਰੋਗਰਾਮ ਦੌਰਾਨ ਉਨ੍ਹਾਂ ਸਾਰਾਗੜ੍ਹੀ ਦੀ ਲੜਾਈ ਵਿਚ ਸ਼ਹੀਦ ਹੋਏ 21 ਜਵਾਨਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਕਾਰਗਿਲ ਯੁੱਧ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ।

ਸਮਾਗਮ ਦੇ ਅੰਤ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਪਟਨ ਸਰਕਾਰ ਵਚਨਬੱਧ ਹਨ ਅਤੇ ਇਸ ਮੰਤਵ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਫ਼ਿਰੋਜ਼ਪੁਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਅਤੇ ਗਾਇਨੀ ਵਾਰਡ ਦੇ ਆਧੁਨਿਕੀਕਰਨ ਨੂੰ ਲੈ ਕੇ ਕੀਤੇ ਗਏ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਬਾਕੀ ਸਾਰੇ ਵਾਰਡਾਂ ਨੂੰ ਵੀ ਨਵੇਂ ਸਿਰੇ ਤੋਂ ਤਿਆਰ ਕਰਕੇ ਫ਼ਿਰੋਜ਼ਪੁਰ ਨੂੰ ਮਾਡਲ ਸਿਵਲ ਹਸਪਤਾਲ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਡਾਕਟਰਾਂ ਦੀ ਕਮੀ ਦੂਰ ਕਰਨ ਲਈ ਉੱਚ ਪੱਧਰੀ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਸਰਜਨ ਅਤੇ ਹੋਰ ਮਾਹਿਰ ਡਾਕਟਰਾਂ ਦੀ ਕਮੀ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੇ ਪੀ.ਜੀ.ਆਈ. ਸੈਂਟਰ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਸਾਰੀ ਕਾਰਵਾਈ ਪੂਰੀ ਹੋ ਚੁੱਕੀ ਹੈ। ਪਿਛਲੀ ਸਰਕਾਰ ਦੀ ਅਣਦੇਖੀ ਦੇ ਕਾਰਨ ਇਸ ਕੰਮ ਵਿਚ ਦੇਰੀ ਹੋ ਗਈ ਸੀ, ਪਰ ਜਲਦੀ ਹੀ ਫ਼ਿਰੋਜ਼ਪੁਰ ਵਿਚ ਪੀ.ਜੀ.ਆਈ. ਸੈਂਟਰ ਸ਼ੁਰੂ ਕਰਵਾ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਮੋਟਰ ਵਹੀਕਲ ਐਕਟ ਵਿਚ ਸੋਧ ਦੇ ਬਾਅਦ ਵਧਾਏ ਗਏ ਟ੍ਰੈਫਿਕ ਜੁਰਮਾਨੇ 'ਤੇ ਸਿਹਤ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਕਾਫ਼ੀ ਗੰਭੀਰ ਹੈ ਅਤੇ ਇਸ 'ਤੇ ਪੂਰੀ ਤਰ੍ਹਾਂ ਸੋਚ-ਵਿਚਾਰ ਕਰਨ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਸਰਕਾਰ ਜਲਦਬਾਜ਼ੀ ਵਿਚ ਕੋਈ ਵੀ ਇੱਕ ਤਰਫ਼ਾਂ ਫ਼ੈਸਲਾ ਨਹੀਂ ਲਵੇਗੀ। ਸਿਹਤ ਮੰਤਰੀ ਨੇ ਪ੍ਰੋਗਰਾਮ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਸਕੀਮਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਕੋਈ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਸਮਾਗਮ ਵਿਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਾਰਾਗੜ੍ਹੀ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਰਾਜ ਪੱਧਰ ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਸੀ, ਇਸ ਨਾਲ ਇਸ ਇਤਿਹਾਸਕ ਲੜਾਈ ਬਾਰੇ ਦੇਸ਼-ਦੁਨੀਆਂ ਦੇ ਲੋਕ ਜਾਣੂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਸਾਡੀਆਂ ਨਵੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਮੁੱਖ ਮਹਿਮਾਨ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਮੇਜਰ ਜਨਰਲ ਅਮਿਤ ਲੂੰਬਾ, ਡਿਵੀਜ਼ਨ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ, ਆਈਜੀ ਬੀ. ਚੰਦਰਸ਼ੇਖਰ, ਐੱਸ.ਐੱਸ.ਪੀ. ਫ਼ਿਰੋਜ਼ਪੁਰ ਸ੍ਰੀ ਵਿਵੇਕ ਐੱਸ. ਸੋਨੀ ਸਮੇਤ ਸਿਵਲ, ਪੁਲਿਸ-ਪ੍ਰਸ਼ਾਸਨ ਅਤੇ ਆਰਮੀ ਦੇ ਕਈ ਅਧਿਕਾਰੀ ਹਾਜ਼ਰ ਸਨ।  

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD