Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਕੈਪਟਨ ਸਰਕਾਰ ਵੱਲੋਂ ਕੀਤੇ ਕੰਮਾਂ ਨਾਲ ਸ਼੍ਰੋਮਣੀ ਅਕਾਲੀ ਦਲ ਮੁੱਦਾਹੀਣ ਪਾਰਟੀ ਬਣੀ : ਬਲਬੀਰ ਸਿੰਘ ਸਿੱਧੂ

ਦਾਖਾ ਜ਼ਿਮਨੀ ਚੋਣ ਜਿੱਤਣ ਲਈ ਸਾਰੇ ਕਾਂਗਰਸੀ ਇੱਕਮੁੱਠ ਹੋਣ : ਰਵਨੀਤ ਸਿੰਘ ਬਿੱਟੂ

5 Dariya News

5 Dariya News

5 Dariya News

ਲੁਧਿਆਣਾ , 13 Sep 2019

ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਜੋ ਲੋਕ ਹਿੱਤ ਕੰਮ ਕੀਤੇ ਗਏ ਹਨ, ਉਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਮੁੱਦਾਹੀਣ ਹੋਈ ਇਸ ਪਾਰਟੀ ਦੇ ਆਗੂ ਹੁਣ ਸੋਚ ਰਹੇ ਹਨ ਕਿ ਉਹ ਲੋਕਾਂ ਦੀ ਕਚਿਹਰੀ ਵਿੱਚ ਕਿਸ ਮੁੱਦੇ ਨੂੰ ਲੈ ਕੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਛਪਾਰ ਮੇਲੇ 'ਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰਾਜਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਕਿਸੇ ਵੇਲੇ ਪੰਜਾਬ ਦੇ ਸਿਰ 'ਤੇ 40 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ ਪਰ ਪਿਛਲੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਅਤੇ ਪੰਜਾਬ ਨੂੰ ਆਰਥਿਕ ਪੱਖੋਂ ਉਜਾੜਨ ਦੀਆਂ ਕੋਝੀਆਂ ਸਾਜ਼ਿਸ਼ਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਸੰਭਾਲਣ ਮੌਕੇ ਇਹ ਕਰਜ਼ਾ 2.25 ਲੱਖ ਕਰੋੜ ਰੁਪਏ ਹੋ ਗਿਆ ਸੀ। ਪਰ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਸੂਬੇ ਨੂੰ ਆਰਥਿਕ ਪੱਖੋਂ ਖੜ੍ਹਾ ਕਰਨ ਦੇ ਨਾਲ-ਨਾਲ ਚੋਣ ਵਾਅਦੇ ਪੂਰੇ ਕਰਨ ਨੂੰ ਤਰਜੀਹ ਦਿੱਤੀ।ਸੂਬੇ ਦੀ ਡੁੱਬ ਰਹੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦਾ ਵਾਅਦਾ ਪੁਗਾਇਆ। ਨੌਜਵਾਨਾਂ ਨੂੰ ਨਸ਼ੇ ਦੇ ਜੰਜਾਲ ਵਿੱਚੋਂ ਕੱਢਣ ਅਤੇ ਰੋਜ਼ਗਾਰ ਦੇ ਲੜ੍ਹ ਲਗਾਉਣ ਲਈ ਸਿਰਤੋੜ ਯਤਨ ਜਾਰੀ ਹਨ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਭ ਤੋਂ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ।ਸ੍ਰ. ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਾਰੇ ਚੋਣ ਵਾਅਦੇ ਪੂਰੇ ਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਅਗਾਮੀ ਜ਼ਿਮਨੀ ਚੋਣਾਂ ਵਿੱਚ ਲੋਕਾਂ ਵਿੱਚ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਕੁੱਟਿਆ ਅਤੇ ਲੁੱਟਿਆ। ਸ਼੍ਰੋਮਣੀ ਅਕਾਲੀ ਦਲ, ਜੋ ਕਿ 1920 ਵਿੱਚ ਸਿਰਮੌਰ ਜਥੇਬੰਦੀ ਜਾਣੀ ਜਾਂਦੀ ਸੀ ਪਰ ਹੁਣ ਬਾਦਲ ਪਰਿਵਾਰ ਦੀ ਪ੍ਰਾਈਵੇਟ ਲਿਮਿਟਡ ਕੰਪਨੀ ਬਣ ਕੇ ਰਹਿ ਗਿਆ। ਉਨ੍ਹਾਂ ਹਲਕਾ ਦਾਖਾ ਦੇ ਵਿਕਾਸ ਪੱਖੋਂ ਪਛੜਨ ਲਈ ਆਪ ਪਾਰਟੀ ਦੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਨੂੰ ਦੋਸ਼ੀ ਗਰਦਾਨਿਆ।

ਰਵਨੀਤ ਸਿੰਘ ਬਿੱਟੂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੇਸ਼ ਆਰਥਿਕ ਤੌਰ 'ਤੇ ਉਦਯੋਗਿਕ ਘਰਾਣਿਆਂ ਦਾ ਗੁਲਾਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੌਜੂਦਾ ਪ੍ਰਧਾਨ ਮੰਤਰੀ ਨੂੰ ਹੁਣ ਤੱਕ ਦਾ ਸਭ ਤੋਂ ਨਲਾਇਕ ਪ੍ਰਧਾਨ ਮੰਤਰੀ ਦਾ ਦਰਜਾ ਦਿੰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦਾ ਕੁਝ ਵੀ ਨਹੀਂ ਸਵਾਰਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਛਪਾਰ ਵਿਖੇ ਚੱਲ ਰਹੇ ਸਬ ਸੈਂਟਰ ਨੂੰ ਮੁੱਢਲਾ ਸਿਹਤ ਕੇਂਦਰ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਢਲਾ ਸਿਹਤ ਕੇਂਦਰ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ।ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਅਤੇ ਆਰ. ਐੱਸ. ਐੱਸ. ਕਦੇ ਨਹੀਂ ਚਾਹੁੰਦੇ ਕਿ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਇਸੇ ਕਰਕੇ ਪਿਛਲੀ ਸਰਕਾਰ ਵੱਲੋਂ ਇਹ ਮਾਮਲਾ ਸੀ. ਬੀ, ਆਈ. ਨੂੰ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਾਂਗਰਸ ਪਾਰਟੀ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟਤਾ ਦਿਖਾਉਂਦੇ ਹੋਏ ਆਗਾਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।ਸ੍ਰ. ਬਿੱਟੂ ਨੇ ਕਿਹਾ ਕਿ ਭਾਜਪਾ ਦੀ ਸ਼ਹਿ 'ਤੇ ਹੀ ਤੁਗਲਕਾਬਾਦ ਸਥਿਤ ਪਵਿੱਤਰ ਰਵਿਦਾਸ ਮੰਦਰ ਨੂੰ ਦਿੱਲੀ ਡਿਵੈੱਲਪਮੈਂਟ ਅਥਾਰਟੀ ਵੱਲੋਂ ਢਾਹਿਆ ਗਿਆ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਕਾਂਗਰਸ ਪਾਰਟੀ ਇਸ ਮੰਦਰ ਨੂੰ ਮੁੜ ਤੋਂ ਉਸੇ ਸਥਾਨ 'ਤੇ ਬਣਵਾ ਕੇ ਕੌਮ ਨੂੰ ਸਮਰਪਿਤ ਕਰੇਗੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਸਿੱਖ ਸੰਗਤ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਯਤਨ ਕੀਤੇ ਜਾਣਗੇ। ਸੰਗਤ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੀ ਸਰਕਾਰ ਨੂੰ ਹਰ ਪੱਖੋਂ ਫੇਲ੍ਹ ਕਰਨ ਲੱਗੀ ਹੋਈ ਹੈ। ਸੂਬੇ ਦੇ ਬਜਟ ਵਿੱਚ ਭਾਰੀ ਕਟੌਤੀ ਕਰ ਦਿੱਤੀ ਗਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਸਿਰਫ਼ ਵੋਟ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਪਾਰਟੀ ਦੇ ਨੁਮਾਇੰਦਿਆਂ ਨੇ ਕਦੇ ਵੀ ਲੋਕ ਸਭਾ ਜਾਂ ਰਾਜ ਸਭਾ ਵਿੱਚ ਪੰਜਾਬ ਜਾਂ ਪੰਜਾਬੀਆਂ ਦੇ ਮੁੱਦੇ ਨਹੀਂ ਉਠਾਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਕੁਲਦੀਪ ਸਿੰਘ ਵੈਦ ਅਤੇ ਸ੍ਰ. ਲਖਬੀਰ ਸਿੰਘ ਲੱਖਾ (ਤਿੰਨੇ ਵਿਧਾਇਕ), ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਸਾਬਕਾ ਲੋਕ ਸਭਾ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਚੇਅਰਮੈਨ ਸ੍ਰੀ. ਕੇ. ਕੇ. ਬਾਵਾ, ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਸ੍ਰ. ਕਰਨਜੀਤ ਸਿੰਘ ਸੋਨੀ ਤੇ ਸ੍ਰੀ ਅਸ਼ਵਨੀ ਕੁਮਾਰ (ਦੋਵੇਂ ਜ਼ਿਲ੍ਹਾ ਕਾਂਗਰਸ ਪ੍ਰਧਾਨ), ਸ੍ਰੀ ਰਾਜੀਵ ਰਾਜਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਪੇਡਾ ਦੇ ਉੱਪ ਚੇਅਰਮੈਨ ਸ੍ਰ. ਕਰਨ ਵੜਿੰਗ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰ. ਗੁਰਦੇਵ ਸਿੰਘ ਲਾਪਰਾਂ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ੍ਰ. ਹਰਕੇਸ਼ ਚੰਦ ਸ਼ਰਮਾ, ਸ੍ਰ. ਹਰਕਰਨ ਸਿੰਘ ਵੈਦ, ਸ੍ਰ. ਕਾਮਿਲ ਬੋਪਾਰਾਏ, ਸ੍ਰ. ਆਨੰਦ ਸਰੂਪ ਸਿੰਘ ਮੋਹੀ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਸਨ।

 

Tags: Balbir Singh Sidhu , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD