Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ 19 ਅਤੇ 25 ਦੇ ਰੋਜ਼ਗਾਰ ਮੇਲਿਆਂ ’ਚ ਕਾਲਜਾਂ ਨੂੰ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਦਾ ਸੱਦਾ

19 ਸਤੰਬਰ ਨੂੰ ਆਈ ਟੀ ਆਈ ਨਵਾਂਸ਼ਹਿਰ ਅਤੇ 25 ਸਤੰਬਰ ਨੂੰ ਰਿਆਤ ਕੈਂਪਸ ਰੈਲਮਾਜਰਾ ਵਿਖੈ ਲਾਇਆ ਜਾਵੇਗਾ ਰੋਜ਼ਗਾਰ ਮੇਲਾ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 13 Sep 2019

Last updated on: Sep 13, 2019, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਦੇ ਪੰਜਵੇਂ ਪੜਾਅ ਤਹਿਤ 9 ਸਤੰਬਰ ਤੋਂ ਕੀਤੀ ਗਈ ਰੋਜ਼ਗਾਰ ਮੇਲਿਆਂ ਦੀ ਕੜੀ ਤਹਿਤ 19 ਸਤੰਬਰ ਨੂੰ ਆਈ ਟੀ ਆਈ ਨਵਾਂਸ਼ਹਿਰ ਅਤੇ 25 ਸਤੰਬਰ ਨੂੰ ਰਿਆਤ ਕੈਂਪਸ ਰੈਲਮਾਜਰਾ ਵਿਖੇ ਲਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ’ਚ ਜ਼ਿਲ੍ਹੇ ਦੇ ਕਾਲਜਾਂ ਨੂੰ ਵੀ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਕਾਲਜਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ’ਚ ਫ੍ਰੈਸ਼ਰ ਵਿਦਿਆਰਥੀਆਂ ਨੂੰ ਵੀ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਨੇ ਕਾਲਜਾਂ ਤੋਂ ਆਏ ਅਧਿਆਪਕਾਂ ਨੂੰ ਆਪਣੇ ਫ਼ਾਈਨਲ ਵਰ੍ਹੇ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ’ਚ ਸ਼ਮੂਲੀਅਤ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਵੱਖ-ਵੱਖ ਨਾਮੀਂ ਕੰਪਨੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਸੂਚੀ ਨੂੰ ਸੋਮਵਾਰ ਨੂੰ ਅੰਤਮ ਰੂਪ ਦੇ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ’ਚ 3500 ਨਿੱਜੀ ਖੇਤਰ ਦੀਆਂ ਨੌਕਰੀਆਂ ਅਤੇ 3500 ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਦੀ ਪੂਰਤੀ ਲਈ ਰੋਜ਼ਾਨਾ ਮੀਟਿੰਗਾਂ ਅਤੇ ਹੋਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ ’ਚ ਆਉਣ ਵਾਲੇ ਉਮੀਦਵਾਰਾਂ ਨੂੰ ਜੇਕਰ ਇੰਟਰਵਿਊ ਲਈ ਅਗਾਊਂ ਸਿਖਲਾਈ ਚਾਹੀਦੀ ਹੈ ਤਾਂ ਉਹ ਨਵਾਂਸ਼ਹਿਰ ਵਿਖੇ ਸਥਿਤ ਬਿਊਰੋ ਦੇ ਦਫ਼ਤਰ ’ਚ ਸੰਪਰਕ ਕਰ ਸਕਦੇ ਹਨ, ਜਿਸ ਵੱਲੋਂ ਕੌਂਸਲਿੰਗ ਅਤੇ ਇੰਟਰਵਿਊ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਾਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਮਾਹੌਲ ’ਚ ਰੋਜ਼ਗਾਰ ਪ੍ਰਾਪਤੀ ’ਚ ਮੁਕਾਬਲੇਬਾਜ਼ੀ ਵੱਧ ਗਈ ਹੈ ਅਤੇ ਰੋਜ਼ਗਾਰ ਦਾਤਾ ਕਿਸੇ ਵੀ ਉਮੀਦਵਾਰ ਦੀ ਚੋਣ ਕਰਨ ਤੋਂ ਪਹਿਲਾਂ ਉਸ ਦੀ ਸਖਸ਼ੀਅਤ ਅਤੇ ਬੌਧਿਕ ਪ੍ਰਤਿਭਾ ਦੇ ਹਰੇਕ ਪੱਖ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਾ ਹੈ। ਇਸ ਲਈ ਸਾਨੂੰ ਇੰਟਰਵਿਊ ਲਈ ਪੂਰੀ ਤਿਆਰੀ ’ਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵੈ ਵਿਸ਼ਵਾਸ਼ ਸਫ਼ਲਤਾ ਦੀ ਸਭ ਤੋਂ ਵੱਡੀ ਕੂੰਜੀ ਹੈ ਅਤੇ ਹਰੇਕ ਉਮੀਦਵਾਰ ’ਚ ਸਵੈ-ਵਿਸ਼ਵਾਸ਼ ਜਿੰਨਾਂ ਜ਼ਿਆਦਾ ਹੋਵੇਗਾ, ਉਸ ਨੂੰ ਰੋਜ਼ਗਾਰ ਮਿਲਣ ਦੀ ਸੰਭਾਵਨਾ ਉਨੀ ਵਧ ਜਾਵੇਗੀ।ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਸਬੰਧੀ ਰਜਿਸਟ੍ਰੇਸ਼ਨ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਨਵੇਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਤੀਸਰੀ ਮੰਜ਼ਿਲ ’ਤੇ ਸਥਿਤ ਦਫ਼ਤਰ ’ਚ ਸੰਪਰਕ ਕੀਤਾ ਜਾ ਸਕਦਾ ਹੈ, ਜਿੱਥੇ ਇੰਟਰਨੈਟ ਸੇਵਾਵਾਂ ਦੀ ਸੁਵਿਧਾ ਵੀ ਉਪਲਬਧ ਹੈ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD