Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿੱਲੀ ਕਮੇਟੀ ਵਲੋਂ 13 ਅਕਤੂਬਰ ਨੂੰ ਨਨਕਾਣਾ ਸਾਹਿਬ ਲਈ ਸਜਾਏ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕਰਨ ਇਮਰਾਨ ਖਾਨ : ਬਾਬਾ ਹਰਨਾਮ ਸਿੰਘ ਖਾਲਸਾ

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁਭਾਇਮਾਨ ਕੀਤੇ ਜਾਣ ਵਾਲੇ ਸੋਨੇ ਦੀ ਪਾਲਕੀ, ਚੌਰ ਸਾਹਿਬ ਤੇ ਸੁਨਹਿਰੀ ਜਿਲਦ ਦੀ ਸੇਵਾ ਦਾ ਕੀਤਾ ਨਰੀਖਣ

5 Dariya News

5 Dariya News

5 Dariya News

ਅਮ੍ਰਿਤਸਰ , 13 Sep 2019

Last updated on: Sep 13, 2019, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ ਦਾ ਪਾਕਿਸਤਾਨ 'ਚ ਸਨਮਾਨ ਤੇ ਸਵਾਗਤ ਕਰਨ ਅਤੇ ਉਥੋਂ ਦੇ ਗੁਰਧਾਮਾਂ ਤੱਕ ਨਗਰ ਕੀਰਤਨ ਨੂੰ ਬੇਰੋਕ ਤੇ ਨਿਰਵਿਘਨ ਲੈ ਜਾਣ ਵਾਸਤੇ ਲੋੜੀਦੇ ਸੁਯੋਗ ਪ੍ਰਬੰਧ  ਕਰਨ ਦੀ ਅਪੀਲ ਕੀਤੀ ਹੈ।ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਨੂੰ ਦਿੱਲੀ ਕਮੇਟੀ ਵਲੋਂ ਉਕਤ ਨਗਰ ਕੀਰਤਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਸਾਹਿਬ ਦੀ ਤਿਆਰੀ ਸੰਬੰਧੀ ਸੌਪੀ ਗਈ ਸੇਵਾ ਦਾ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ ਵਿਖੇ ਨਿਰੀਖਣ ਕਰ ਰਹੇ ਸਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 13 ਅਕਤੂਬਰ ਨੂੰ ਦਿੱਲੀ ਕਮੇਟੀ, ਸ੍ਰੋਮਣੀ ਕਮੇਟੀ , ਦਮਦਮੀ ਟਕਸਾਲ ਅਤੇ ਸੰਤ ਸਮਾਜ ਵਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਕੌਮਾਂਤਰੀ ਨਗਰ ਕੀਰਤਨ ਸਜਾਇਆ ਜਾਣਾ ਹੈ। ਪ੍ਰੋ: ਸਰਚਾਂਦ ਸਿੰਘ ਦਸਿਆ ਕਿ ਦਮਦਮੀ ਟਕਸਾਲ ਮੁਖੀ ਨੇ ਅਫਸੋਸ ਪ੍ਰਗਟ ਕਰਦਿਆਂ ਉਕਤ ਨਗਰ ਕੀਰਤਨ ਨੂੰ ਤਾਰਪੀਡੋ ਕਰਨ 'ਚ ਕਈ ਤਾਕਤਾਂ ਲਗੀਆਂ ਹੋਣ ਦਾ ਖਤਸ਼ਾ ਜਤਾਇਆ।  ਉਹਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਸਿੱਖ ਭਾਈਚਾਰੇ ਨੂੰ ਦਿਤੇ ਗਏ ਵਿਸ਼ਵਾਸ ਕਿ ਬਾਬਾ ਗੁਰੂ ਨਾਨਕ ਦੇ ਦਰ 'ਤੇ ਜੋ ਵੀ ਆਵੇਗਾ ਸਵਾਗਤ ਕੀਤਾ ਜਾਵੇਗਾ ਨੂੰ ਅਮਲੀ ਰੂਪ ਦਿੰਦਿਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਕਤ ਨਗਰ ਕੀਰਤਨ ਦਾ ਪਾਕਿਸਤਾਨ 'ਚ ਭਰਵਾਂ ਸਵਾਗਤ ਅਤੇ ਪੂਰਾ ਸਨਮਾਨ ਦੇਣ ਅਤੇ ਪਾਕਿਸਤਾਨ ਦੇ ਗੁਰਧਾਮਾਂ ਤੱਕ ਨਗਰ ਕੀਰਤਨ ਨੂੰ ਲੈ ਜਾਣ ਵਾਸਤੇ ਲੋੜੀਦੇ ਸੁਯੋਗ ਪ੍ਰਬੰਧ  ਕਰਨ 'ਚ ਪਹਿਲ ਕਦਮੀ ਕਰਨ ਦੀ ਇਮਰਾਨ ਖਾਨ ਨੂੰ ਅਪੀਲ ਕੀਤੀ।  ਉਹਨਾਂ ਕਿਹਾ ਕਿ ਇਮਰਾਨ ਖਾਨ ਇਸ ਗਲ ਵਲ ਵੀ ਖਾਸ ਤਵਜੋਂ ਦੇਣ ਕਿ ਪਾਕਿਸਤਾਨ 'ਚ ਸਥਿਤ ਗੁਰਧਾਮਾਂ ਪ੍ਰਤੀ ਸਿੱਖ ਸਮਾਜ ਦੀਆਂ ਭਾਵਨਾਵਾਂ ਅਤੇ ਆਸਥਾ ਬਹੁਤ ਗਹਿਰੀ ਜੁੜੀ ਹੋਈ ਹੈ।ਇਸ ਮੌਕੇ ਉਹਨਾਂ ਦਸਿਆ ਕਿ ਉਕਤ ਨਗਰ ਕੀਰਤਨ ਨਾਲ ਕਰਤਾਰਪੁਰ ਸਾਹਿਬ ਵਿਚ ਲੈ ਕੇ ਜਾ ਕੇ ਸੁਭਾਈਮਾਨ ਕੀਤੇ ਜਾਣ ਵਾਲੀ ਸੋਨੇ ਦੀ ਪਾਲਕੀ ਸਾਹਿਬ (ਜਿਸ ਦੀ ਲੰਬਾਈ 6 ਫੁੱਟ ,ਚੌੜਾਈ 4 ਫੁੱਟ ਅਤੇ ਉਚਾਈ 9 ਫੁੱਟ), ਸੋਨੇ ਦੇ 'ਚੌਰ ਸਾਹਿਬ' ਤੇ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਸਰੂਪ ਦੀ ਸੋਨੇ ਦੇ ਪੱਤਰੇ ਵਾਲੀ ਸੁਨਿਹਿਰੀ ਜਿਲਦ ਦੀ ਸੇਵਾ ਵੀ ਤੇਜੀ ਨਾਲ ਚਲ ਰਹੀ ਹੈ। ਜਿਨਾਂ ਉਤੇ ਦੇਸ਼ ਵਿਦੇਸ਼ ਦੀ ਸੰਗਤਾਂ ਵਲੋਂ ਭੇਟਾ ਕੀਤੇ ਗਏ ਤਿਲ ਫੁਲ ਨਾਲ ਤਕਰੀਬਨ 7 ਕਿਲੋ ਸੋਨਾ ਲਗਾਇਆ ਜਾ ਰਿਹਾ ਹੈ। ਜਿਸ ਲਈ 15 ਤੋਂ 20 ਕਾਰੀਗਰ ਦਿਨ ਰਾਤ ਕੰਮ ਕਰ ਰਹੇ ਹਨ। ਉਹਨਾਂ ਦਸਿਆ ਕਿ ਇਹ ਸੇਵਾ ਅਕਤੂਰਬ ਦੇ ਪਹਿਲੇ ਹਫਤੇ ਤੱਕ ਸੰਪੂਰਨ ਕਰ ਲਈ ਜਾਵੇਗੀ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD