Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੀ ਸਰਕਾਰ ਦੇ ਪ੍ਰੋਗਰਾਮ ਤੇ ਨੀਤੀਆਂ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕੀਤੇ, ਬਾਕੀਆਂ 'ਤੇ ਕੰਮ ਜਾਰੀ

5 Dariya News

5 Dariya News

5 Dariya News

ਨਵੀਂ ਦਿੱਲੀ , 13 Sep 2019

Last updated on: Sep 13, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੇ ਕੰਮਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ।ਇਹ ਚਰਚਾ ਸੋਨੀਆ ਗਾਂਧੀ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਦੀ ਸਬੰਧਤ ਸਰਕਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਸਫਲਾਤਪੂਰਵਕ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਹੋਈ।ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਸੋਨੀਆ ਗਾਂਧੀ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕਰ ਦਿੱਤੇ ਹਨ ਅਤੇ ਬਾਕੀਆਂ ਨੂੰ ਪੂਰਾ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਉਤਪਤੀ, ਨਸ਼ਿਆਂ ਦਾ ਖਾਤਮਾ, ਕਿਸਾਨਾਂ ਦੀ ਕਰਜ਼ ਮੁਆਫੀ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਵਿਸਥਾਰ ਕਰਦਿਆਂ ਸੁਬੇ ਵਿੱਚ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਸਮੇਤ ਹੋਰ ਕਈ ਮਹੱਤਵਪੂਰਨ ਲੋਕ ਭਲਾਈ ਦੇ ਕੰਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਉਚੇਚੇ ਤੌਰ 'ਤੇ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵਿੱਚ ਲਿਆਂਦੇ 50,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਅਤੇ ਸੂਬੇ ਵਿੱਚ ਕਰੀਬ ਸਾਰੀ ਵਸੋਂ ਨੂੰ ਸਿਹਤ ਬੀਮਾ ਯੋਜਨਾ ਅਧੀਨ ਲਿਆਉਣ ਦੇ ਕੰਮ ਦੀ ਸ਼ਲਾਘਾ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੁਆਰਾ ਵਿੱਤੀ ਅਤੇ ਹੋਰ ਸਮੱਸਿਆਵਾਂ ਦੇ ਚੱਲਦਿਆਂ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਨੂੰ ਸੂਬੇ ਵਿੱਚ ਲਾਗੂ ਕਰਨ ਵਿਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ।       ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਕਾਂਗਰਸ ਦੀ ਹਕੂਮਤ ਵਾਲੇ ਸੂਬਿਆਂ ਵਿਚ ਪਾਰਟੀ ਅਤੇ ਸਰਕਾਰ ਵਿਚ ਬਿਹਤਰ ਤਾਲਮੇਲ ਦਾ ਮੁੱਦਾ ਵੀ ਵਿਚਾਰਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਚੁਣੇ ਪ੍ਰਤੀਨਿਧੀਆਂ ਦੇ ਸਲਾਹ ਮਸ਼ਵਰੇ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣ। ਵਿਧਾਇਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਫੀਡਬੈਕ ਦਿੱਤੀ ਜਾ ਰਹੀ ਹੈ ਤਾਂ ਜੋ ਪ੍ਰਸ਼ਾਸਨ ਅਤੇ ਲੋਕਾਂ ਦਰਮਿਆਨ ਸੁਚੱਜਾ ਤਾਲਮੇਲ ਬਣ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਮੀਖਿਆ ਮੀਟਿੰਗ ਨੂੰ ਬੇਹੱਦ ਉਸਾਰੂ ਦੱਸਦਿਆਂ ਕਾਂਗਰਸ ਦੀ ਸੱਤਾ ਵਾਲੇ ਸੂਬਿਆਂ ਵਿਚ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਉਹ ਸੋਨੀਆ ਗਾਂਧੀ ਨਾਲ ਅਜਿਹੀਆਂ ਸਮੀਖਿਆ ਮੀਟਿੰਗਾਂ ਕਰਦੇ ਰਹਿੰਦੇ ਸਨ।

 

Tags: Amarinder Singh , Sonia Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD