Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

'ਹਿੰਦੀ' ਸਮੁੱਚੇ ਰਾਸ਼ਟਰ ਨੂੰ ਇੱਕ ਕਰਨ ਵਾਲੀ ਭਾਸ਼ਾ-ਰਵਨੀਤ ਸਿੰਘ ਬਿੱਟੂ

ਲੁਧਿਆਣਾ ਪ੍ਰੈੱਸ ਕਲੱਬ ਯੂਨਾਈਟਿਡ (ਰਜਿ.) ਵੱਲੋਂ ਹਿੰਦੀ ਦਿਵਸ ਮੌਕੇ ਲੁਧਿਆਣਾ ਵਿਖੇ ਸਮਾਗਮ

5 Dariya News

5 Dariya News

5 Dariya News

ਲੁਧਿਆਣਾ , 14 Sep 2019

ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਰਾਸ਼ਟਰੀ ਭਾਸ਼ਾ 'ਹਿੰਦੀ' ਨੂੰ ਵੀ ਬਰਾਬਰ ਦਾ ਸਤਿਕਾਰ ਦੇਣ ਕਿਉਂਕਿ ਇੱਕ ਹਿੰਦੀ ਹੀ ਅਜਿਹੀ ਭਾਸ਼ਾ ਹੈ, ਜੋ ਕਿ ਸਾਰੇ ਰਾਸ਼ਟਰ ਨੂੰ ਇੱਕ ਕਰਦੀ ਹੈ। ਉਹ ਅੱਜ ਭਾਰਤ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਲੁਧਿਆਣਾ ਸਥਿਤ ਯੂਨਿਟ ਵਿਖੇ ਮਨਾਏ ਰਾਸ਼ਟਰੀ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਹ ਸਮਾਗਮ ਲੁਧਿਆਣਾ ਪ੍ਰੈੱਸ ਕਲੱਬ ਯੂਨਾਈਟਿਡ (ਰਜਿ.) ਵੱਲੋਂ ਕਰਵਾਇਆ ਗਿਆ ਸੀ।ਸ੍ਰ. ਬਿੱਟੂ ਨੇ ਕਿਹਾ ਕਿ ਸਾਡੇ ਦੇਸ਼ ਦੀ ਇਹ ਵਿਸ਼ੇਸ਼ਤਾ ਹੈ ਕਿ ਇਥੇ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਿਚਾਰਧਾਰਾਵਾਂ ਦੇ ਲੋਕ ਰਹਿੰਦੇ ਹਨ। ਦੇਸ਼ ਵਿੱਚ ਕਈ ਸੂਬਾਈ ਅਤੇ ਖੇਤਰੀ ਭਾਸ਼ਾਵਾਂ ਵੀ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਸਾਰੀਆਂ ਭਾਸ਼ਾਵਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਜੇਕਰ ਕੋਈ ਇੱਕ ਕਰਦਾ ਹੈ ਤਾਂ ਉਹ ਹੈ 'ਹਿੰਦੀ' ਭਾਸ਼ਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਰਾਸ਼ਟਰ ਭਾਸ਼ਾ ਹਿੰਦੀ ਨੂੰ ਵੀ ਬਰਾਬਰ ਸਤਿਕਾਰ ਦੇਣਾ ਚਾਹੀਦਾ ਹੈ। ਸ੍ਰ. ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹਨਾਂ ਨੇ ਹੁਣ ਤੱਕ ਸੰਸਦ ਵਿੱਚ ਜਿਆਦਾ ਵਾਰ ਆਪਣੀ ਗੱਲ ਰੱਖਣ ਲਈ ਹਿੰਦੀ ਭਾਸ਼ਾ ਨੂੰ ਹੀ ਤਰਜੀਹ ਦਿੱਤੀ ਹੈ।ਸ੍ਰ. ਬਿੱਟੂ ਨੇ ਭਾਰਤ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀਆਂ ਸੁਰੱਖਿਆ ਫੌਜਾਂ 'ਤੇ ਪੂਰਾ ਮਾਣ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬਾ ਪੁਲਿਸ ਜਾਂ ਬਾਕੀ ਸੈਨਾਵਾਂ ਬਾਰੇ ਤਾਂ ਕਾਫੀ ਕੁਝ ਜਾਣਦੇ ਹੁੰਦੇ ਹਾਂ ਪਰ ਅਸੀਂ ਆਪਣੀਆਂ ਪੈਰਾ-ਮਿਲਟਰੀ ਫੌਜਾਂ ਬਾਰੇ ਘੱਟ ਗਿਆਨ ਰੱਖਦੇ ਹਾਂ। ਉਨ੍ਹਾਂ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਜਵਾਨ ਤਕਰੀਬਨ ਵੱਖ-ਵੱਖ ਪੈਰਾ-ਮਿਲਟਰੀ ਫੌਜਾਂ ਨਾਲ ਸੰਬੰਧਤ ਹਨ ਅਤੇ ਸਾਰਿਆਂ ਵਿੱਚ ਹੀ ਬਹੁਤ ਪਿਆਰ ਅਤੇ ਮਿਲਵਰਤਨ ਹੈ। 

ਇਸ ਮੌਕੇ ਉਨ੍ਹਾਂ ਭਾਰਤ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਵਿਖੇ ਹਿੰਦੀ ਦਿਵਸ ਮਨਾਉਣ ਦੀ ਸ਼ਲਾਘਾ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਭਾਰਤ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਡੀ. ਆਈ. ਜੀ. ਸ੍ਰੀ ਜੇ. ਪੀ. ਯਾਦਵ ਨੇ ਕਿਹਾ ਕਿ ਪੂਰੇ ਦੇਸ਼ ਵਿੱਚ 9 ਤੋਂ 14 ਸਤੰਬਰ ਤੱਕ ਹਿੰਦੀ ਪਖ਼ਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਮਾਣ ਹੈ ਕਿ ਲੁਧਿਆਣਾ ਦੀ ਪ੍ਰੈੱਸ ਕਲੱਬ ਨੇ ਹਿੰਦੀ ਦਿਵਸ ਮਨਾਉਣ ਲਈ ਉਨ੍ਹਾਂ ਦੇ ਕੈਂਪਸ ਨੂੰ ਚੁਣਿਆ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਹਿੰਦੀ ਭਾਸ਼ਾ ਨਾਲ ਪਿਆਰ ਕਰਨ ਅਤੇ ਭਾਰਤੀ ਸੁਰੱਖਿਆ ਫੌਜਾਂ ਨੂੰ ਉਤਸ਼ਾਹਿਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਤਿੱਬਤ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੌਕੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹਾਜ਼ਰ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਪ੍ਰੈੱਸ ਕਲੱਬ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪੈਂਦੇ ਅੰਡਰਪਾਸ ਵਿੱਚ ਚਾਰ ਦੁਕਾਨਾਂ ਦਿੱਤੀਆਂ ਗਈਆਂ ਹਨ ਅਤੇ ਮੇਨਟੇਨੈਂਸ ਲਈ ਐੱਮ. ਪੀ. ਲੈਡ ਖਾਤੇ ਵਿੱਚੋਂ 10 ਲੱਖ ਰੁਪਏ ਦਿੱਤੇ ਜਾਣਗੇ।ਇਸ ਮੌਕੇ ਪੱਤਰਕਾਰੀ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਵਾਲੇ ਪ੍ਰਸਿੱਧ ਪੱਤਰਕਾਰਾਂ ਸ੍ਰੀ ਵਰਿੰਦਰ ਪ੍ਰਮੋਦ ਬਾਤਿਸ਼, ਸ੍ਰ. ਗੁਰਿੰਦਰ ਸਿੰਘ, ਸ੍ਰੀ ਅਸ਼ੋਕ ਕੌੜਾ, ਸ੍ਰ. ਦੀਦਾਰ ਸਿੰਘ ਸ਼ੇਤਰਾ, ਸ੍ਰੀ ਰਵੀ ਆਜ਼ਾਦ, ਸ੍ਰੀ ਓਮ ਪ੍ਰਕਾਸ਼ ਭੰਡਾਰੀ, ਸ੍ਰੀ ਅਸ਼ਵਨੀ ਜੇਤਲੀ ਅਤੇ ਸ੍ਰੀ ਇੰਦਰਜੀਤ ਵਰਮਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸ੍ਰੀ ਪ੍ਰੇਮ ਗੁਪਤਾ, ਪ੍ਰੈੱਸ ਕਲੱਬ ਦੇ ਚੇਅਰਮੈਨ ਸ੍ਰੀ ਮੁਨੀਸ਼ ਅਤਰੀ, ਪ੍ਰਧਾਨ ਸ੍ਰੀ ਅਰਸ਼ਦੀਪ ਸਮਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੀਡੀਆ ਕਰਮੀ ਅਤੇ ਆਈ. ਟੀ. ਬੀ. ਪੀ. ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD