Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

ਮੁੱਖ ਸਕੱਤਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਨੂੰ ਸਫ਼ਲਤ ਬਣਾਉਣ ਦੇ ਨਿਰਦੇਸ਼ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 14 Sep 2019

ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ, 2019 ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਅੱਜ ਵਾਤਾਵਰਨ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਲਾਸਟਿਕ ਕਾਰਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਆਪਕ ਰਣਨੀਤੀ ਉਲੀਕਣ ਦਾ ਨਿਰਦੇਸ਼ ਦਿੱਤਾ ਗਿਆ। ਪਲਾਸਟਿਕ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ 'ਤੇ ਪੈ ਰਹੇ ਮਾੜੇ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਸੂਬਾਈ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਅਤੇ ਲੋਕਾਂ ਨੂੰ ਇਸ ਮੁਹਿੰਮ 'ਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਸ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਲੋਕਾਂ ਦਾ ਸਮਰਥਨ ਹਾਸਲ ਕਰਨ ਅਤੇ ਉਨ੍ਹਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਇਕ ਰਣਨੀਤਕ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਸਕੱਤਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਇਸ ਪ੍ਰੋਗਰਾਮ ਨੂੰ ਵਾਰਡ ਪੱਧਰ 'ਤੇ ਲਾਗੂ ਕਰਨ ਲਈ ਰਣੀਤੀ ਤਿਆਰ ਕੀਤੀ ਜਾਵੇ। ਇਸੇ ਤਰ੍ਹਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਇਸ ਮੁਹਿੰਮ ਨੂੰ ਪੇਂਡੂ ਇਲਾਕਿਆਂ ਵਿੱਚ ਸਫਲ ਬਣਾਉਣ ਦਾ ਆਦੇਸ਼ ਦਿੱਤਾ ਗਿਆ।ਮੁੱਖ ਸਕੱਤਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਵਸਤਾਂ ਸਬੰਧੀ ਨਿਯਮਾਂ ਤਹਿਤ ਬਣਦੀਆਂ ਜ਼ਿੰਮੇਵਾਰੀਆਂ ਅਤੇ ਪਾਬੰਦੀ ਬਾਰੇ ਸੰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਪਲਾਸਟਿਕ ਦੀ ਵਰਤੋਂ ਰੋਕੀ ਜਾ ਸਕੇ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD