Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਰਾਣਾ ਕੇ. ਪੀ. ਸਿੰਘ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਇਕਮੁੱਠ ਹੋਣ ਦਾ ਸੱਦਾ

ਅਸਲ 'ਰਾਮ ਰਾਜ' ਸਥਾਪਿਤ ਕਰਨ ਲਈ ਸੌੜੇ ਹਿੱਤਾਂ ਤੋਂ ਉੱਪਰ ਉੱਠਣ ਲਈ ਕਿਹਾ

5 Dariya News

5 Dariya News

5 Dariya News

ਫਗਵਾੜਾ , 15 Sep 2019

Last updated on: Sep 15, 2019, 00:00 IST

ਵੰਡੀਆਂ ਪਾਉਣ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਤੋਂ ਸੁਚੇਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ ਹੈ, ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਅੱਜ ਇਥੇ ਸੂਬੇ ਭਰ ਦੀਆਂ ਰਾਮ ਲੀਲਾ ਅਤੇ ਦੁਸਹਿਰਾ ਕਮੇਟੀਆਂ ਦੇ ਸਨਮਾਨ ਸਮਾਰੋਹ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਾਣਾ ਕੇ. ਪੀ ਸਿੰਘ ਨੇ ਕਿਹਾ ਕਿ ਅਸਲ 'ਰਾਮ ਰਾਜ' ਸਥਾਪਿਤ ਕਰਨ ਲਈ ਸਾਨੂੰ ਸੌੜੇ ਹਿੱਤਾਂ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨਾਂ ਕਿਹਾ ਕਿ ਹਰੇਕ ਧਰਮ ਭਾਈਚਾਰੇ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ।ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਸਪੀਕਰ ਨੇ ਕਮੇਟੀ ਦੇ ਪ੍ਰਧਾਨ ਅਤੇ ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਸ੍ਰੀ ਵਿਜੇ ਚੋਪੜਾ ਦੀ ਭਰਪੂਰ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸ੍ਰੀ ਚੋਪੜਾ ਇਕ ਸੰਸਥਾ ਹਨ, ਜਿਹੜੇ ਕਿ ਸਮਾਜ ਅਤੇ ਦੇਸ਼ ਦੀ ਅਸਲ ਮਾਅਨਿਆਂ ਵਿਚ ਸੇਵਾ ਕਰ ਰਹੇ ਹਨ। ਉਨਾਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਦੀ ਸ਼ਾਨ ਵਿਚ ਕਰਵਾਏ ਜਾਣ ਵਾਲੇ ਇਸ ਵਿਸ਼ਾਲ ਸਮਾਗਮ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ।ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਉੱਪ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਆਪਣੇ ਸੰਬੋਧਨ ਵਿਚ ਭਾਰਤ ਦੇ ਪ੍ਰਾਚੀਨ ਅਤੇ ਅਮੀਰ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਦੇਣ ਲਈ ਹਿੰਦ ਸਮਾਚਾਰ ਗਰੁੱਪ ਦੀ ਸ਼ਲਾਘਾ ਕੀਤੀ। ਉਨਾਂ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸਮਾਜ ਭਲਾਈ ਦੇ ਕੀਤੇ ਜਾ ਕਾਰਜਾਂ ਦੀ ਵੀ ਪ੍ਰਸੰਸਾ ਕੀਤੀ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜੀ ਰੱਖਣ ਵਿਚ ਰਾਮ ਲੀਲਾ ਕਮੇਟੀਆਂ ਵੱਡਾ ਯੋਗਦਾਨ ਪਾ ਰਹੀਆਂ ਹਨ, ਜਿਸ ਦੀ ਅੱਜ ਦੇ ਸਮੇਂ ਵਿਚ ਬੇਹੱਦ ਲੋੜ ਹੈ।ਇਸ ਸਮਾਗਮ ਵਿਚ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਤੇ ਸ੍ਰੀ ਸੁੰਦਰ ਸ਼ਾਮ ਅਰੋੜਾ, ਐਸ. ਡੀ. ਐਮ ਫਗਵਾੜਾ ਸ੍ਰੀ ਲਤੀਫ਼ ਅਹਿਮਦ, ਐਸ. ਪੀ. ਫਗਵਾੜਾ ਸ੍ਰੀ ਮਨਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਹਾਜ਼ਰ ਸਨ।  

 

Tags: Rana Kanwarpal Singh , Rajinder Kaur Bhattal , Balbir Singh Sidhu , Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD