Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਰਬ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿਚ ਬਣੇ ਹੁਣ ਤੱਕ 1,38000 ਬੀਮਾ ਕਾਰਡ : ਓਮ ਪ੍ਰਕਾਸ਼ ਸੋਨੀ

ਸਮਾਰਟ ਸਿਟੀ ਪ੍ਰਜੈਕਟ ਤਹਿਤ ਬਣਨ ਵਾਲੇ ਦੋ ਪਾਰਕਾਂ ਦਾ ਕੀਤਾ ਉਦਘਾਟਨ

5 Dariya News

5 Dariya News

5 Dariya News

ਅੰਮ੍ਰਿਤਸਰ , 15 Sep 2019

Last updated on: Sep 15, 2019, 00:00 IST

ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸਰਬ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ 1,38000 ਬੀਮਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ 470 ਲੋਕਾਂ ਵਲੋ ਇਸ ਯੋਜਨਾ ਦਾ ਲਾਭ ਵੀ ਪ੍ਰਾਪਤ ਕਰ ਲਿਆ ਗਿਆ ਹੈ।ਇੰਨਾਂਹ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਕੇਦਰੀ ਵਿਧਾਨ ਸਭਾ ਹਲਕੇ ਅੰਦਰ ਪੈਦੇ ਵਾਰਡ ਨੰ: 60 ਅਤੇ 61 ਵਿਖੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਬਣਨ ਵਾਲੇ ਪਾਰਕਾਂ ਦਾ ਉਦਘਾਟਨ ਕਰਨ ਸਮੇ ਕੀਤਾ। ਸ਼੍ਰੀ ਸੋਨੀ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬ ਸਿਹਤ ਬੀਮਾ ਯੋਜਨਾ ਦੇ ਘੇਰੇ ਅੰਦਰ ਆਉਦੇ  ਸਾਰੇ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨਾਂਹ ਦੱਸਿਆ ਕਿ ਇਸ ਯੋਜਨਾ ਤਹਿਤ ਲੋਕ ਆਪਣਾ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਖੇ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਾ ਸਕਦੇ ਹਨ। ਸ਼੍ਰੀ ਸੋਨੀ ਨੇ ਦੱਸਿਆ ਕਿ ਕਰੀਬ 70 ਫੀਸਦੀ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ਅਤੇ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਵਿਕਸਤ ਕੀਤਾ ਜਾ ਰਿਹਾ ਹੈ। ਉਨਾਂਹ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਕਿਸੇ ਤਰਾਂਹ ਦੀ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੀ ਸੋਨੀ ਵਲੋ ਵਾਰਡ ਨੰ: 60 ਅਤੇ 61 ਦੇ ਲੋਕਾਂ ਵਿਚ ਬਣੇ ਹੋਏ ਸਰਬ ਸਿਹਤ ਬੀਮਾ ਯੋਜਨਾ ਕਾਰਡਾਂ ਦੀ ਵੰਡ ਵੀ ਕੀਤੀ ਗਈ। ਸ਼੍ਰੀ ਸੋਨੀ ਵਲੋ ਕੇਦਰੀ ਵਿਧਾਨਸਭਾ ਹਲਕੇ ਦੇ ਅੰਦਰ ਪੈਦੇ ਵਾਰਡ ਨੰ: 60 ਅਤੇ 61 ਇਲਾਕਾ ਸ਼ਕਤੀਨਗਰ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਬਣਨ ਵਾਲੇ ਦੋ ਪਾਰਕਾਂ ਦਾ ਉਦਘਾਟਨ ਵੀ ਕੀਤਾ ਗਿਆ। ਸ਼੍ਰੀ ਸੋਨੀ ਨੇ ਦੱਸਿਆ ਕਿ ਇੰਨਾਂਹ ਦੋਵਾ ਪਾਰਕਾਂ ਤੇ ਲਗਭਗ 20 ਲੱਖ ਰੁਪਏ ਖ਼ਰਚ ਹੋਣਗੇ ਅਤੇ ਇੰਨਾਂਹ ਪਾਰਕਾ ਵਿਚ ਓਪਨ ਜਿਮ, ਬੱਚਿਆ ਲਈ ਝੂਲੇ ਅਤੇ ਇੰਨਾਂ੍ਹ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਸ਼੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਰਕਾਂ ਦਾ ਕੰਮ ਗੁਣਵਤਾ ਭਰਪੂਰ ਹੋਣਾ ਚਾਹੀਦਾ ਹੈ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਇਸ ਮੌਕੇ ਸ਼੍ਰੀ ਵਿਕਾਸ ਸੋਨੀ ਕੋਸ਼ਲਰ,ਸ਼੍ਰੀ ਮਹੇਸ਼ ਖੰਨਾ ਕੋਸ਼ਲਰ, ਸ਼੍ਰੀ ਗੁਰਦੇਵ ਸਿੰਘ ਦਾਰਾ,ਡਾ: ਪ੍ਰਭਦੀਪ ਕੌਰ ਜੋਹਲ ਡਿਪਟੀ ਮੈਡੀਕਲ ਕਮਿਸ਼ਨਰ, ਸ਼੍ਰੀ ਐਸ ਐਸ ਮੱਲੀ ਐਸ ਡੀ ਓ, ਸ: ਹਰਪ੍ਰੀਤ ਸਿੰਘ ਜਿਲਾ੍ਹ ਕੁਆਡੀਨੇਟਰ ਸਰਬ ਸਿਹਤ ਬੀਮਾ ਯੋਜਨਾ, ਸ: ਸੁਰਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਕਾਮਨ ਸਰਵਿਸ ਸੈਟਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD