Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੀ.ਪੀ. ਸਿੰਘ ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਮਾਡਲ ਪਿੰਡਾਂ ਦੇ ਵਿਕਾਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ, ਉਪ ਕੁਲਪਤੀਆਂ ਦੀ ਦੂਜੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

5 Dariya News

5 Dariya News

5 Dariya News

ਚੰਡੀਗੜ੍ਹ , 16 Sep 2019

Last updated on: Sep 16, 2019, 00:00 IST

ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸ਼ਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿੱਸੇ ਵਜੋਂ ਪੇਂਡੂ ਖੇਤਰਾਂ ਵਿਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਕਾਰਜ ਵਿਚ ਐਫਲੀਏਟਡ ਕਾਲਜਾਂ ਦਾ ਸਹਿਯੋਗ ਲੈਣ ਲਈ ਦੀ ਅਪੀਲ ਕੀਤੀ।ਚੰਡੀਗੜ੍ਹ ਵਿਖੇ ਹੋਈ ਇਸ ਕਾਨਫਰੰਸ ਦੌਰਾਨ ਗਵਰਨਰ ਨੇ ਯੂਨੀਵਰਸਿਟੀਆਂ ਦੁਆਰਾ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪਿੰਡਾਂ ਦੀ ਚੋਣ ਕਰਕੇ ਇਹਨਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਸ਼ਹਿਰੀ ਅਤੇ ਪੇਂਡੂ ਵਿਚਲੇ ਪਾੜੇ ਨੂੰ ਦੂਰ ਕਰਨ ਸਬੰਧੀ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਦਿਸ਼ਾ ਵੱਲ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।ਰਾਜਪਾਲ ਨੇ ਯੂਨੀਵਰਸਿਟੀਆਂ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ 100ਵੇਂ ਵਰ੍ਹੇ, ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਿੰਡਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਇੱਛਾ ਨੂੰ ਸਾਕਾਰ ਕਰਨ ਲਈ ਅਪੀਲ ਕੀਤੀ। ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਸ਼ਮੂਲੀਅਤ ਨਾਲ ਪਰਾਲੀ ਸਾੜਨ ਦੇ ਰੁਝਾਨ ਅਤੇ ਨਸ਼ਿਆਂ ਨੂੰ ਖਤਮ ਕਰਨ 'ਤੇ ਜੋਰ ਦਿੱਤਾ ਜਾਣਾ ਚਾਹੀਦਾ ਹੈ।ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਦੇ ਲਾਗੂਕਰਨ 'ਤੇ ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀ ਕੈਂਪਸਾ ਨੂੰ ਹੋਰਨਾਂ ਲਈ ਇਹਨਾਂ ਸਕੀਮਾਂ ਦਾ ਰੋਲ ਮਾਡਲ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਸਕੀਮਾਂ ਵਿਚ ਸਟਾਰਟ-ਅੱਪ ਇੰਡੀਆ, ਡਿਜੀਟਲ ਇੰਡੀਆ, ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ, ਆਯੂਸ਼ਮਾਨ ਪ੍ਰੋਗਰਾਮ, ਐਲ.ਪੀ.ਜੀ. ਪ੍ਰੋਗਰਾਮ-ਉਜਵਲਾ, ਜਨ ਅਰੋਗਿਯਾ ਸਕੀਮ, ਸਿਹਤਮੰਦ ਭਾਰਤ ਲਈ ਫਿੱਟ ਇੰਡੀਆ ਅਭਿਆਨ, ਸਾਫ-ਸੁਥਰੇ ਭਾਰਤ ਲਈ ਸਵੱਛ ਭਾਰਤ ਅਭਿਆਨ, ਜਲ ਸ਼ਕਤੀ ਅਭਿਆਨ, ਕਲਾਈਮੇਟ ਚੇਂਜ ਮਿਟੀਗੇਸ਼ਨ, ਸੋਲਰ ਊਰਜਾ, ਇਲੈਕਟ੍ਰਿਕ ਪਾਵਰਡ ਟਰਾਂਸਪੋਰਟ ਪ੍ਰੋਗਰਾਮ ਆਦਿ ਸ਼ਾਮਲ ਹਨ।ਸੰਗਠਿਤ ਦੌਰੇ ਲਈ ਕੈਂਪਸਾਂ ਨੂੰ ਲੋਕਾਂ ਖਾਸ ਕਰਕੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਖੁੱਲਾ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉੱਦਮ ਵਿਕਾਸ ਪ੍ਰੋਗਰਾਮਾਂ ਤਹਿਤ ਰੁਜਗਾਰ ਕੇਂਦਰਤ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀ ਪ੍ਰਦਾਨ ਕਰਨ ਵਾਲੇ ਬਣਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚਾਂਸਲਰਜ਼ ਅਮਿਸ਼ਨਰੀਜ਼ ਨਿਯੁਕਤ ਕੀਤੇ ਜਾਣਗੇ ਜੋ ਬਿਹਤਰ ਤਾਲਮੇਲ ਲਈ ਫੈਕਲਟੀ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਸੰਸਥਾਵਾਂ ਦਾ ਦੌਰਾ ਕਰਨਗੇ।ਉਨ੍ਹਾਂ ਇਹ ਵੀ ਕਿਹਾ ਕਿ ਯੋਜਨਾਵਾਂ ਨੂੰ ਬਿਹਤਰ ਢੰਗ ਅਤੇ ਸਮੇਂ ਸਿਰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ ਅਤੇ ਯੂਨੀਵਰਸਿਟੀਆਂ ਨਾਲ ਤਾਲਮੇਲ ਬਿਠਾਉਣ ਲਈ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਜਲ੍ਹਾ ਪੱਧਰੀ ਤਾਲਮੇਲ ਕਮੇਟੀ ਬਣਾਈ ਜਾਣੀ ਚਾਹੀਦੀ ਹੈ।ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਗ੍ਰਾਂਟਸ ਕਮਿਸਨ ਦੇ ਨੁਮਾਇੰਦੇ ਸ੍ਰੀ ਦੇਵ ਸਵਰੂਪ ਅਤੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਪੰਜਾਬ ਸ੍ਰੀ ਅਨੁਰਾਗ ਵਰਮਾ ਅਤੇ ਸਕੱਤਰ ਸਿੱਖਿਆ ਯੂ.ਟੀ., ਚੰਡੀਗੜ੍ਹ ਸ੍ਰੀ ਬੀ.ਐਲ. ਸਰਮਾ ਮੌਜੂਦ ਸਨ।ਵੱਖ-ਵੱਖ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਨੇ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਦੁਆਰਾ ਆਰੰਭੀਆਂ ਨੈਸ਼ਨਲ ਫਲੈਗਸਪਿ ਸਕੀਮਾਂ ਦੇ ਲਾਗੂਕਰਨ ਬਾਰੇ ਵਿਸਥਾਰਪੂਰਵਕ ਪੇਸਕਾਰੀ ਦਿੱਤੀ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD