Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਐਸ.ਪੀ. ਵੱਲੋਂ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਵਟਸਐੱਪ ਨੰਬਰ ਜਾਰੀ

ਕੋਈ ਵੀ ਵੱਟਸ-ਐਪ ਨੰਬਰ 75270-29029 ਤੇ ਮੈਸੇਜ ਕਰਕੇ ਦੇ ਸਕਦਾ ਹੈ ਨਸ਼ਿਆਂ ਸਬੰਧੀ ਸੂਚਨਾ

Web Admin

Web Admin

5 Dariya News

ਫਰੀਦਕੋਟ , 17 Sep 2019

Last updated on: Sep 17, 2019, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਿਲ•ਾ ਫਰੀਦਕੋਟ ਨੂੰ ਨਸ਼ਾ ਮੁਕਤ ਕਰਨ ਲਈ ਜਿਲਾ ਪੁਲਿਸ ਵੱਲੋਂ ਇੱਕ ਵੱਟਸ-ਐਪ ਨੰਬਰ 75270-29029 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਨਸ਼ਾ ਤਸਕਰਾਂ ਬਾਰੇ ਕੋਈ ਵੀ ਨਾਗਰਿਕ ਸੂਚਨਾ ਦੇ ਸਕਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਜੀਤ ਸਿੰਘ ਢੇਸੀ, ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਨੇ ਦੱਸਿਆ ਕਿ ਜਿਲਾ ਪੁਲਿਸ ਵੱਲੋਂ ਜਾਰੀ ਕੀਤੇ ਗਏ ਮੋਬਾਈਲ ਨੰਬਰ ਉੱਪਰ ਕੋਈ ਵੀ ਨਾਗਰਿਕ ਟੈਕਸਟ ਮੈਸਿਜ ਲਿਖ ਕੇ ਜਾਂ ਵੱਟਸ-ਐਪ ਤੇ ਮੈਸਿਜ ਕਰਕੇ ਕਿਸੇ ਵੀ ਮਾੜੇ ਅਨਸਰ, ਨਸ਼ਾ ਤਸਕਰ ਜਾਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਬਾਰੇ ਸਾਰੀ ਜਾਣਕਾਰੀ ਲਿਖ ਕੇ ਭੇਜ ਜਾਂ ਦੱਸ ਸਕਦਾ ਹੈ। ਉਹਨਾਂ ਦੱਸਿਆ ਕਿ ਇਹ ਨੰਬਰ ਖੁਦ ਉਹਨਾਂ (ਐਸ.ਐਸ.ਪੀ) ਕੋਲ ਹੋਵੇਗਾ ਅਤੇ 24 ਘੰਟੇ ਚੱਲਦਾ ਰਹੇਗਾ। ਪ੍ਰੰਤੂ ਇਸ ਨੰਬਰ ਤੇ ਕੋਈ ਵੀ ਵੁਆਇਸ ਕਾਲ ਨਹੀਂ ਲਈ ਜਾਵੇਗੀ। ਕੋਈ ਵੀ ਨਾਗਰਿਕ ਬੇਝਿੱਜਕ ਹੋ ਕੇ ਨਸ਼ਾ ਤਸਕਰਾਂ ਦੀ ਜਾਣਕਾਰੀ ਭੇਜ ਸਕਦਾ ਹੈ। ਨਾਗਰਿਕ ਦੁਆਰਾ ਭੇਜੀ ਗਈ ਜਾਣਕਾਰੀ ਨੂੰ ਬਿਲਕੁੱਲ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਨਸ਼ੇ ਖਿਲਾਫ ਪੰਜਾਬ ਸਰਕਾਰ ਵੱਲੋਂ ਚਲਾਏ ਜਾਗਰੂਕਤਾ ਅਭਿਆਨ ਤਹਿਤ ਲੋਕ ਬਹੁਤ ਜਾਗਰੂਕ ਹੋ ਗਏ ਹਨ, ਪ੍ਰੰਤੂ ਅਜੇ ਵੀ ਕੁੱਝ ਲੋਕ ਸਬੰਧਤ ਪੁਲਿਸ ਥਾਣਾ ਲੈਵਲ ਤੇ ਨਸ਼ਾ ਤਸਕਰਾਂ ਖਿਲਾਫ ਜਾਣਕਾਰੀ ਦੇਣ ਤੋਂ ਝਿੱਜਕਦੇ ਸਨ, ਇਸ ਲਈ ਇਹ ਨੰਬਰ ਚਲਾਇਆ ਗਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿੱਜਕ ਹੋ ਕੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਇਸ ਮੋਬਾਈਲ ਨੰਬਰ ਤੇ ਟੈਕਸਟ ਮੈਸਿਜ ਲਿਖ ਕੇ ਜਾਂ ਵੱਟਸ-ਐਪ ਤੇ ਮੈਸਿਜ ਭੇਜ ਸਕਦਾ ਹੈ। ਉਹਨਾਂ ਦੁਆਰਾ ਭੇਜੀ ਗਈ ਜਾਣਕਾਰੀ ਤਸਦੀਕ ਕਰਕੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਢੇਸੀ ਨੇ ਦੱਸਿਆ ਕਿ ਉਹਨਾਂ ਨੂੰ ਉਮੀਦ ਹੈ ਕਿ ਜਿਲਾ ਦੇ ਜਾਗਰੂਕ ਲੋਕ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਦਾ ਖੁੱਲ ਕੇ ਸਾਥ ਦੇਣਗੇ। ਉਹਨਾਂ ਕਿਹਾ ਕਿ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਵਿਅਕਤੀਆਂ ਨੂੰ ਸਮਝਾ-ਬੁੱਝਾ ਕੇ ਸੈਮੀਨਾਰ ਲਗਾ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇੰਨਾਂ ਨੌਜਵਾਨਾ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫਤ ਵਿੱਚ ਕੀਤਾ ਜਾ ਰਿਹਾ ਹੈ। ਇਸ ਮੌਕੇ ਸ: ਭੁਪਿੰਦਰ ਸਿੰਘ ਐਸ.ਪੀ.ਐੱਚ (ਐੱਚ) , ਐਸ.ਪੀ. ਮੈਡਮ ਗੁਰਮੀਤ ਕੌਰ, ਅਤੇ ਡੀ.ਐਸ.ਪੀ. ਸ: ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

 

Tags: SSP Faridkot , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD