Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 500 ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ-ਪ੍ਰਭਦੀਪ ਕੌਰ

ਯੋਜਨਾ ਤਹਿਤ 5 ਲੱਖ ਰੁਪਏ ਤੱਕ ਹੁੰਦਾ ਏ ਮੁਫ਼ਤ ਇਲਾਜ, ਜਿਲ੍ਹੇ ਦੇ 36 ਪ੍ਰਾਈਵੇਟ ਹਸਪਤਾਲ ਨੇ ਸੂਚੀਬੱਧ

Web Admin

Web Admin

5 Dariya News

ਅੰਮ੍ਰਿਤਸਰ , 17 Sep 2019

Last updated on: Sep 17, 2019, 00:00 IST

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹੇ ਅੰਦਰ 500 ਤੋਂ ਵੱਧ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ 155323 ਲੋਕਾਂ ਨੂੰ ਬੀਮਾ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ। ਡਾ: ਪ੍ਰਭਦੀਪ ਕੌਰ ਜੌਹਲ ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਆਰਥਿਕ ਅਤੇ ਪੱਛੜੇ ਹੋਏ ਲੋਕਾਂ ਦੇ ਬੀਮਾ ਕਾਰਡ ਬਣਾਉਣ ਲਈ ਵੱਖ ਵੱਖ ਖੇਤਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 9 ਸਰਕਾਰੀ ਅਤੇ 36 ਸੂਚੀਬੱਧ ਪ੍ਰਾਈਵੇਟ ਹਸਪਾਤਲਾਂ ਵਿੱਚ ਇਸ ਸਕੀਮ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਡਾ: ਜੌਹਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਰਿਵਾਰ ਦਾ ਕੋਈ ਵੀ ਮੈਂਬਰ 5 ਲੱਖ ਰੁਪਏ ਤੱਕ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪੈਂਦੇ 125 ਕਾਮਨ ਸਰਵਿਸ ਸੈਂਟਰਾਂ ਵਿੱਚ ਕਾਰਡ ਬਣਵਾਏ ਜਾ ਸਕਦੇ ਹਨ। ਡਾਂ ਜੌਹਲ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ 238 ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 258 ਮਰੀਜ ਇਸ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਚੁੱਕੇ ਹਨ।ਡਾ. ਜੌਹਲ ਨੇ ਦੱਸਿਆ ਕਿ ਪਰਮਜੀਤ ਕੌਰ ਵਾਸੀ ਰਾਮਬਾਗ ਨੇ ਦੱਸਿਆ ਹੈ ਕਿ ਉਸਨੂੰ ਸਾਹ ਦੀ ਤਕਲੀਫ ਸੀ ਅਤੇ ਉਸਦੇ ਪਤੀ ਮਜ਼ਦੂਰੀ ਕਰਦੇ ਸਨ 'ਤੇ ਉਹ ਆਰਥਿਕ ਤੰਗ ਕਰਕੇ ਆਪਣਾ ਇਲਾਜ ਨਹੀਂ ਸੀ ਕਰਵਾ ਸਕਦੀ ਪਰੰਤੂ ਇਸ ਯੋਜਨਾ ਤਹਿਤ ਬਣੇ ਕਾਰਡ ਕਰਕੇ ਸਿਵਲ ਹਸਪਤਾਲ ਵਿਖੇ ਮੇਰਾ ਮੁਫ਼ਤ ਇਲਾਜ ਚਲ ਰਿਹਾ ਹੈ ਅਤੇ ਮੇਰਾ ਕਿਸੇ ਤਰ੍ਹਾਂ ਦਾ ਕੋਈ ਵੀ ਖਰਚਾ ਨਹੀਂ ਹੋਇਆ।

ਡਾ. ਜੌਹਲ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਰਾਮਬਾਗ ਦੀ ਰਹਿਣ ਵਾਲੀ ਸਤਿਆ ਰਾਣੀ ਉਮਰ 70 ਸਾਲ ਜੋ ਪੇਟ ਦੀ ਬਿਮਾਰੀ ਤੋਂ ਪੀੜ੍ਹਤ ਸੀ ਉਸਦਾ ਇਲਾਜ ਵੀ ਸਿਵਲ ਹਸਪਤਾਲ ਵਿਖੇ ਪਿਛਲੇ 2 ਦਿਨਾਂ ਤੋਂ ਚਲ ਰਿਹਾ ਹੈ ਅਤੇ ਉਸ ਵਲੋਂ ਵੀ ਦੱਸਿਆ ਗਿਆ ਹੈ ਕਿ ਇਸ ਸਕੀਮ ਨਾਲ ਮੈਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਮੇਰਾ ਕੋਈ ਵੀ ਪੈਸਾ ਖਰਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਡਾ: ਜੌਹਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਟਾਰੀ, ਰਾਜਾਸਾਂਸੀ ਅਤੇ ਸੁਲਤਾਨਵਿੰਡ ਏਰੀਆ ਵਿਖੇ ਕੈਂਪ ਲਗਾ ਕੇ ਲੋਕਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਕ ਪਰਿਵਾਰ ਦਾ 5 ਲੱਖ ਰੁਪਏ ਤੱਕ ਦਾ ਇਲਾਜ ਕੈਸ਼ਲੈਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜੋਰ ਪਰਿਵਾਰਾਂ ਲਈ ਇਹ ਸਕੀਮ ਕਾਫੀ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ। ਡਾ: ਪ੍ਰਭਦੀਕ ਕੌਰ ਨੇ ਦੱਸਿਆ ਕਿ ਰਾਜਾਸਾਂਸੀ ਵਿਖੇ ਸ੍ਰ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਦਾ ਇਕ ਕੈਂਪ ਲਗਾਇਆ ਗਿਆ ਜਿਸ ਵਿੱਚ ਸ੍ਰ ਸਰਕਾਰੀਆ ਵੱਲੋਂ ਲੋਕਾਂ  ਨੂੰ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੁਲਤਾਨਵਿੰਡ ਰੋਡ ਅਤੇ ਅਟਾਰੀ , ਅਜਨਾਲਾ ਵਿਖੇ ਵੀ ਇਸ ਯੋਜਨਾਂ ਤਹਿਤ ਕੈਂਪ ਲਗਾਏ ਗਏ ਹਨ ਅਤੇ ਮੌਕੇ ਤੇ ਹੀ ਲੋਕਾਂ ਨੂੰ ਇਨ੍ਹਾਂ ਕਾਰਡਾਂ ਦੀ ਵੰਡ ਕੀਤੀ ਗਈ ਹੈ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD