Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਪੰਚ ਤੇ ਪੰਚਾਇਤਾਂ ਨਸ਼ਿਆਂ ਦੀ ਰੋਕਥਾਮ ਵਿੱਚ ਅਸਰਦਾਰ ਭੂਮਿਕਾ ਨਿਭਾਅ ਸਕਦੇ ਹਨ-ਡੀ ਸੀ ਵਿਨੈ ਬਬਲਾਨੀ

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪੰਚਾਇਤੀ ਨੁਮਾਇੰਦਿਆਂ ਦਾ ਮਗਸੀਪਾ ਨੇ ਸੈਮੀਨਾਰ ਲਾਇਆ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 17 Sep 2019

Last updated on: Sep 17, 2019, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਪੰਚਾਇਤੀ ਰਾਜ ਸੰਸਥਾਂਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿੰਮ ’ਚ ਅਸਰਦਾਰ ਭੂਮਿਕਾ ਨਿਭਾਉਣ ਲਈ ਅੱਗੇ ਆਉਣ।ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫ਼ੈਂਸ (ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਨਾਲ ਸਬੰਧਤ) ਦੇ ਸਹਿਯੋਗ ਨਾਲ ਲਾਏ ਗਏ ਇੱਕ ਦਿਨਾਂ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ’ਨ ਸੈਮੀਨਾਰ ’ਚ ਸ਼ਾਮਿਲ ਜ਼ਿਲ੍ਹੇ ਦੇ 100 ਦੇ ਕਰੀਬ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀ ਬਬਲਾਨੀ ਨੇ ਕਿਹਾ ਕਿ ਜਿਸ ਦਿਨ ਜ਼ਿਲ੍ਹੇ ’ਚ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ ਸੀ, ਉਸ ਦਿਨ ਉਨ੍ਹਾਂ ਨੂੰ ਡੈਪੋ ਬਣਾਉਣ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਸਰਕਾਰ ਦੇ ਸਹਿਯੋਗ ਦਾ ਪ੍ਰਣ ਵੀ ਦਿਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਪੰਚਾਂ ਅਤੇ ਪੰਚਾਇਤਾਂ ਦਾ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ’ਚ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਸਰਪੰਚਾਂ ਤੇ ਪੰਚਾਇਤਾਂ ਨੂੰ ਨਸ਼ਿਆਂ ਖ਼ਿਲਾਫ਼ ਜਨਤਕ ਲਾਮਬੰਦੀ ਲਈ ਅੱਗੇ ਆਉਂਦਿਆਂ ਆਪੋ-ਆਪਣੇ ਪਿੰਡਾਂ ਦੀ ਜ਼ਿੰਮੇਂਵਾਰੀ ਅਤੇ ਮੋਰਚਾ ਸੰਭਾਲਣਾ ਚਾਹੀਦਾ ਹੈ।ਉਨ੍ਹਾਂ ਨੇ ਜ਼ਿਲ੍ਹੇ ’ਚ 50 ਪਿੰਡਾਂ ਨੂੰ ਨਸ਼ਾ ਮੁਕਤ ਕਰਾਰ ਦਿੱਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੋਰਨਾਂ ਪਿੰਡਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਪ੍ਰਸ਼ਾਸਨ ਵੱਲੋਂ ਅਗਲੇ ਦਿਨਾਂ ’ਚ ਇਸੇ ਤਰਜ਼ ’ਤੇ 40 ਹੋਰ ਪਿੰਡਾਂ ਨੂੰ ਨਸ਼ਾ ਮੁਕਤ ਕਰਾਰ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸਮੂਹਿਕ ਤੌਰ ’ਤੇ ਕਿਸੇ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਦਾ ਤਹੱਈਆ ਕਰ ਲਈਏ ਤਾਂ ਕੋਈ ਵੀ ਚਣੌਤੀ ਰਸਤਾ ਨਹੀਂ ਰੋਕ ਸਕੇਗੀ।ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਆਏ ਮਨੋਰੋਗ ਮਾਹਿਰ ਡਾ. ਰੌਸ਼ਨ ਲਾਲ ਨੇ ਇਸ ਮੌਕੇ ਆਪਣੇ ਸੰਬੋਧਨ ’ਚ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਮਾਨਸਿਕ ਤੌਰ ’ਤੇ ਤਣਾਅ ’ਚੋਂ ਲੰਘ ਰਿਹਾ ਹੁੰਦਾ ਹੈ। 

ਉਹ ਆਪਣੀਆਂ ਮੁਸ਼ਕਿਲਾਂ ਨੂੰ ਭੁਲਾਉਣ ਲਈ ਗਲਤ ਰਾਹ ਪੈ ਕੇ ਨਸ਼ੇ ਦਾ ਸਹਾਰਾ ਲੈ ਲੈਂਦਾ ਹੈ। ਸਾਨੂੰ ਆਪਣੇ ਆਲੇ-ਦੁਆਲੇ ਅਤੇ ਪਰਿਵਾਰਾਂ ’ਚ ਆਪਣੇ ਨੌਜੁਆਨ ਅਤੇ ਜੁਆਨੀ ਦੀ ਪੌੜੀ ਚੜ੍ਹ ਰਹੇ ਬੱਚਿਆਂ ਵੱਲ ਜ਼ਿਆਦਾ ਧਿਆਨ ਰੱਖਣ ਦੀ ਲੋੜ ਹੈ। ਕਈ ਵਾਰ ਉਹ ਅਜਿਹੇ ਪੜਾਅ ’ਤੇ ਆ ਕੇ ਪਰਿਵਾਰ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਗਲਤ ਸੰਗਤ ’ਚ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਚਪਨ ਤੋਂ ਕਿਸ਼ੋਰ ਉਮਰ ਦੇ ਬਦਲਾਅ ਕਈ ਵਾਰ ਨੌਜੁਆਨਾਂ ਨੂੰ ਗਲਤ ਪਾਸੇ ਵੀ ਤੋਰ ਦਿੰਦੇ ਹਨ ਜਿਸ ਲਈ ਮਾਂ-ਬਾਪ ਬੜਾ ਅਹਿਮ ਰੋਲ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਗਲਤ ਪਾਸੇ ਜਾ ਚੁੱਕੇ ਨੌਜੁਆਨ ਨੂੰ ਵਾਪਸ ਲਿਆਉਣ ’ਚ ਵੀ ਮਨੋ ਰੋਗ ਮਾਹਿਰ ਦੀਆਂ ਕੌਂਸਲਿੰਗਾਂ ਬੇਹਤਰ ਸਾਬਿਤ ਹੋ ਸਕਦੀਆਂ ਹਨ।ਜ਼ਿਲ੍ਹਾ ਮਾਸਟਰ ਟ੍ਰੇਨਰ ਸੀ ਡੀ ਪੀ ਓ ਸਵਿਤਾ ਕੁਮਾਰੀ ਨੇ ਇਸ ਮੌਕੇ ਨਸ਼ਿਆਂ ਦੀ ਰੋਕਥਾਮ ’ਚ ਸਮਾਜ ਦੀ ਭੂਮਿਕਾ ਨੂੰ ਅਹਿਮ ਕਰਾਰ ਦਿੰਦਿਆਂ ਨਸ਼ਿਆਂ ਦੀ ਸੂਚਨਾ ਸਮੇਂ ਸਿਰ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਅਪੀਲ ਕੀਤੀ।ਮਗਸੀਪਾ ਦੇ ਜਲੰਧਰ ਰੀਜਨ ਦੇ ਪ੍ਰਾਜੈਕਟ ਡਾਇਰੈਕਟਰ ਐਸ ਪੀ ਜੋਸ਼ੀ (ਸੇਵਾ ਮੁਕਤ ਸੀਨੀਅਰ ਪੁਲਿਸ ਕਪਤਾਨ) ਨੇ ਸੈਮੀਨਾਰ ਨੂੰ ਸਮੇਟਦਿਆਂ ਕਿਹਾ ਕਿ ਅੱਜ ਸਭ ਤੋਂ ਵੱਡੀ ਲੋੜ ਇਸ ਮੁਸ਼ਕਿਲ ਦਾ ਹੱਲ ਲਈ ਜਾਗਣ ਦੀ ਹੈ। ਅਸੀਂ ਹੁਣ ਵੀ ਜੇਕਰ ਇਸ ਤੋਂ ਪਾਸਾ ਵੱਟਦੇ ਰਹੇ ਤਾਂ ਆਉਣ ਵਾਲਾ ਕਲ੍ਹ, ਅੱਜ ਤੋਂ ਵੀ ਖਤਰਨਾਕ ਬਣ ਸਕਦਾ ਹੈ। ਕਲ੍ਹ ਨੂੰ ਸਾਡੇ ਆਪਣੇ ਪਰਿਵਾਰ ਦਾ ਮੈਂਬਰ ਵੀ ਇਸ ਦਾ ਸ਼ਿਕਾਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਗਸੀਪਾ ਵੱਲੋਂ ਸਮੁੱਚੇ ਪੰਜਾਬ ’ਚ ਅਜਿਹੇ ਜਾਗਰੂਕਤਾ ਸੈਮੀਨਾਰ ਪੰਚਾਇਤੀ ਰਾਜ ਸੰਸਥਾਂਵਾਂ ਦੇ ਪ੍ਰਤੀਨਿਧਾਂ ਲਈ ਲਾਉਣ ਦਾ ਮੰਤਵ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਲੜਾਈ ’ਚ ਸ਼ਾਮਿਲ ਕਰਨਾ ਹੈ ਤਾਂ ਜੋ ਪੰਜਾਬ ਦੀ ਜੁਆਨੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੜੋਆ ਧਰਮਪਾਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਲਾਚੌਰ ਸੁਖਦੇਵ ਸਿੰਘ ਅਤੇ ਪੰਚਾਇਤੀ ਸੰਸਥਾਂਵਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD