Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਦਰੁਸਤ ਬਣਾਏ ਰੱਖਣ ਲਈ ਪੁਲਿਸ ਲਾਈਨ ਵਿਖੇ ਬਣਾਏ ਓਪਨ ਜਿੰਮ - ਐਸ.ਐਸ.ਪੀ.

ਸਮੇਂ ਦਾ ਹਾਣੀ ਬਣਨ ਲਈ ਸਰੀਰਕ ਤੰਦਰੁਸਤੀ ਜ਼ਰੂਰੀ - ਮਨਦੀਪ ਸਿੰਘ ਸਿੱਧੂ

5 Dariya News

5 Dariya News

5 Dariya News

ਪਟਿਆਲਾ , 18 Sep 2019

Last updated on: Sep 18, 2019, 00:00 IST

ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਏ ਦੋ ਓਪਨ ਜਿੰਮ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਮੇਂ ਦਾ ਹਾਣੀ ਬਣਨ ਲਈ ਸਰੀਰਕ ਤੰਦਰੁਸਤੀ ਬਹੁਤ ਜਰੂਰੀ ਹੈ ਇਸ ਲਈ ਮੁਲਾਜ਼ਮਾਂ ਨੂੰ ਚੁਸਤ ਦਰੁਸਤ ਬਣਾਉਣ ਲਈ ਪੁਲਿਸ ਲਾਈਨ ਦੇ ਗਰਾਊਂਡ ਵਿਖੇ ਓਪਨ ਜਿੰਮ ਅਤੇ ਮੁਲਾਜ਼ਮਾਂ ਦੇ ਬੱਚਿਆਂ ਅਤੇ ਔਰਤਾਂ ਲਈ ਵੱਖਰੇ ਤੌਰ 'ਤੇ ਪਾਰਕ ਅੰਦਰ ਓਪਨ ਜਿੰਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਲਈ ਪੁਲਿਸ ਲਾਈਨ ਦੇ ਵੱਡੇ ਗਰਾਊਂਡ ਵਿਖੇ ਬਣਾਏ ਜਿੰਮ ਵਿਚ 8 ਮਸ਼ੀਨਾਂ ਅਤੇ ਪਰਿਵਾਰਾਂ ਲਈ ਪਾਰਕ ਵਿਚ ਬਣਾਏ ਜਿੰਮ ਵਿਚ 6 ਮਸ਼ੀਨਾਂ ਲਗਾਈਆਂ ਗਈਆਂ ਹਨ ਅਤੇ ਸਵੇਰ ਸਮੇਂ ਅਤੇ ਰਾਤ ਸਮੇਂ ਕਸਰਤ ਕਰਨ ਲਈ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਐਸ.ਐਸ.ਪੀ. ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ਪੁਲਿਸ ਲਾਈਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੀ 40 ਲੱਖ ਦੀ ਗਰਾਂਟ ਨਾਲ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ ਅਤੇ 20 ਲੱਖ ਰੁਪਏ ਨਾਲ ਹਸਪਤਾਲ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਹੁਣ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਚੈਰੀਟੇਬਲ ਟਰਸਟ ਦੇ ਸਹਿਯੋਗ ਨਾਲ ਸਰੀਰਕ ਤੰਦਰੁਸਤੀ ਲਈ ਦੋ ਵੱਖਰੇ-ਵੱਖਰੇ ਓਪਨ ਜਿੰਮ ਬਣਾਏ ਗਏ ਹਨ ਜਿਥੇ ਰੋਜਾਨਾ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਕਸਰਤ ਕਰ ਸਕਣਗੇ। ਇਸ ਮੌਕੇ ਗਰਾਊਡ ਵਿਖੇ ਕਸਰਤ ਕਰ ਰਹੇ ਖਿਡਾਰੀਆਂ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਇਸ ਜਿੰਮ ਦੀ ਬਹੁਤ ਜਰੂਰਤ ਸੀ ਕਿਉਕਿ ਉਨ੍ਹਾਂ ਨੂੰ ਕਸਰਤ ਲਈ ਬਾਹਰ ਜਾਣਾ ਪੈਦਾ ਸੀ।ਸ. ਮਨਦੀਪ ਸਿੰਘ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਲਾਈਨ ਵਿਖੇ ਰਹਿੰਦੇ ਪਰਿਵਾਰਾਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਜਿੰਮ ਦੀ ਮੰਗ ਰੱਖੀ ਸੀ ਜਿਸ 'ਤੇ ਅਮਲ ਕਰਦਿਆ ਪੁਲਿਸ ਲਾਈਨ ਵਿਖੇ ਦੋ ਓਪਨ ਜਿੰਮ ਬਣਾਏ ਗਏ ਹਨ।  ਇਸ ਮੌਕੇ ਕੁਝ ਬੱਚਿਆਂ ਵੱਲੋਂ ਫੁਟਬਾਲ ਗਰਾਊਡ 'ਚ ਨੈਟ ਲਗਾਉਣ ਦੀ ਮੰਗ ਨੂੰ ਵੀ ਸਵੀਕਾਰ ਕਰਦਿਆ ਉਨ੍ਹਾਂ ਮੌਕੇ 'ਤੇ ਹੀ ਨੈਟ ਲਗਾਉਣ ਦੀ ਹਦਾਇਤ ਕੀਤੀ।ਇਸ ਮੌਕੇ ਐਸ.ਪੀ. ਐਚ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਸ੍ਰੀ ਵਰੁਣ, ਐਸ.ਪੀ ਟ੍ਰੈਫਿਕ ਪਲਵਿੰਦਰ ਸਿੰਘ ਚੀਮਾਂ, ਐਸ.ਪੀ. ਡੀ. ਸ੍ਰੀ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਐਚ. ਸ. ਪੁਨੀਤ ਸਿੰਘ ਚਾਹਲ ਸਮੇਂ ਪੁਲਿਸ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD