Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੀਆਂ ਲਈ ਅਨੀਮੀਆ ਮੁਕਤ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ 'ਚ ਹੋਮੀਓਗਲੋਬਿਨ ਦੀ ਜਾਂਚ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ

5 Dariya News

5 Dariya News

5 Dariya News

ਚੰਡੀਗੜ੍ਹ , 18 Sep 2019

Last updated on: Sep 18, 2019, 00:00 IST

ਸੂਬੇ ਨੂੰ ਅਨੀਮੀਆ ਮੁਕਤ ਕਰਨ ਦੇ ਉਦੇਸ਼ ਨਾਲ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 'ਟੀ3- ਟੈਸਟ, ਟ੍ਰੀਟ ਅਤੇ ਟਾਕ' ਦੇ ਸਲੋਗਨ ਨਾਲ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਵਿਸ਼ੇਸ਼ ਕਰਕੇ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੀਆਂ 'ਤੇ ਕੇਂਦਰਿਤ ਰਹੇਗੀ ਜਿਸ ਤਹਿਤ ਉਕਤ ਸ੍ਰੇਣੀ ਦੀਆਂ ਮਹਿਲਾਵਾਂ ਲਈ ਸੂਬੇ ਭਰ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ  ਹੋਮੀਓਗਲੋਬਿਨ ਸਬੰਧੀ ਜਾਂਚ ਤੇ ਇਲਾਜ ਦੀ ਮੁਫਤ ਸਹੂਲਤ ਦਿੱਤੀ ਜਾਵੇਗੀ।ਇਸ ਮਿਸ਼ਨ ਦੀ ਸ਼ੁਰੂਆਤ ਵਜੋਂ ਅੱਜ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਮੀਓਗਲੋਬਿਨ ਦੀ ਜਾਂਚ ਲਈ ਕੈਂਪ ਲਗਾਏ ਗਏ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਤੇ  ਲੜਕੀਆਂ ਵੱਲੋਂ ਭਰਵਾਂ ਹੁੰਘਾਰਾ ਦੇਖਣ ਨੂੰ ਮਿਲਿਆ। ਇਹ ਕੈਂਪ ਅੱਜ ਤੋਂ 45 ਦਿਨਾਂ ਤੱਕ ਜਾਰੀ ਰਹਿਣਗੇ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਵਿੱਚ ਸੂਬੇ ਨੂੰ ਅਨੀਮੀਆ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਇਸ ਮੁਹਿੰਮ ਨੂੰ  ਸੂਬੇ ਦਾ ਸਾਰੇ ਹਸਪਤਾਲਾਂ ਵਿੱਚ ਚਲਾਇਆ  ਗਿਆ ਹੈ।ਅਨੀਮੀਆ ਦੀ ਬਿਮਾਰੀ  ਹੋਣ ਦੇ ਕਾਰਣਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਵਨੀਤ ਨੇ ਦੱਸਿਆ ਕਿ ਸਕੂਲ ਜਾਣ ਵਾਲੇ ਬੱਚਿਆਂ, ਪ੍ਰਜਨਨ ਕਰਨ ਵਾਲੀਆਂ ਔਰਤਾਂ, 2-5 ਸਾਲ ਦੇ ਬੱਚਿਆਂ ਵਿੱਚ ਅਨੀਮੀਆ ਹੋਣ ਦਾ ਮੁੱਖ ਕਾਰਨ ਆਇਰਨ ਦੀ ਘਾਟ ਹੋਣਾ ਹੈ। ਇਸ ਤੋਂ ਬਿਨਾਂ ਵਿਟਾਮਿਨ ਬੀ-12, ਫੋਲੀਏਟ ਅਤੇ ਵਿਟਾਮਿਨ ਏ ਦੀ ਘਾਟ ਕਰਕੇ ਵੀ ਅਨੀਮੀਆ ਹੋ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਸੰਕ੍ਰਮਿਤ ਬਿਮਾਰੀਆਂ ਵਿਸ਼ੇਸ਼ ਕਰਕੇ ਮਲੇਰੀਆ, ਹਲਮਿੰਥਸ ਇਨਫੈਕਸ਼ਨ, ਟੀਬੀ ਅਤੇ ਹੋਮਿਓਗਲੋਬਿਨੋਪੈਥੀਜ਼ ਦੀ ਵਜ੍ਹਾ ਨਾਲ ਵੀ ਅਨੀਮੀਆ ਦੀ ਬਿਮਾਰੀ ਹੋ ਸਕਦੀ ਹੈ। ਅਨੀਮੀਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੌਸ਼ਟਿਕ ਭੋਜਨ ਪਦਾਰਥਾਂ ਦੀ ਲੋੜ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਆਇਰਨ-ਭਰਪੂਰ ਭੋਜਨ, ਖ਼ਜੂਰਾਂ, ਬੀਜ, ਅੰਡੇ ਅਤੇ ਮੱਛੀ ਦੀ ਵਰਤੋਂ ਨਾਲ ਇਸ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਲੋਕਾਂ ਨੂੰ ਉਕਤ ਕੈਂਪਾਂ ਦਾ ਪੂਰਾ ਲਾਹਾ ਲੈਣ ਅਤੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਅਪੀਲ ਕਰਦਿਆਂ ਡਾਇਰੈਕਟਰ ਨੇ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਸੂਬੇ ਨੂੰ ਅਨੀਮੀਆ ਤੇ ਕੁਪੋਸ਼ਣ ਮੁਕਤ ਕਰਨਾ ਸਾਰੇ ਭਾਈਵਾਲਾਂ ਤੇ ਸਿਹਤ ਕਰਮੀਆਂ ਦੀ ਮੁੱਢਲੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਸਿਹਤ ਵਿਭਾਗ ਵਲੋਂ ਆਪਣੇ ਪੱਧਰ 'ਤੇ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਡਾ. ਰੀਟਾ ਭਾਰਦਵਾਜ, ਡਾਇਰੈਕਟਰ ਸਿਹਤ ਸੇਵਾਵਾਂ( ਪਰਿਵਾਰ ਭਲਾਈ), ਡਾ. ਇੰਦਰਦੀਪ ਕੌਰ , ਪ੍ਰੋਗਰਾਮ ਅਫ਼ਸਰ, ਡਾ. ਸੁਖਦੀਪ ਕੌਰ, ਡਾ. ਮਨਜੀਤ ਸਿੰਘ ,ਸਿਵਲ ਸਰਜਨ ਮੋਹਾਲੀ, ਡਾ. ਨਿਧੀ, ਡਾ. ਵੀਨਾ ਜਰਵਾਲ ਅਤੇ ਸਟੇਟ ਮਾਸ ਮੀਡੀਆ ਅਫ਼ਸਰ ਹਰਬਿੰਦਰ ਕੌਰ ਸ਼ਾਮਲ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD