Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਦਿਵਿਆਂਗਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਪੰਜਾਬ ਸਰਕਾਰ ਵੱਲੋਂ ਬਣਾਏ ਨਵੇਂ ਐਕਟ ਅਧੀਨ ਆਪਣੀ ਰਜਿਸਟਰੇਸ਼ਨ ਯਕੀਨੀ ਬਣਾਉਣ : ਡੀ.ਸੀ.

ਡੀ.ਸੀ. ਨੇ ਪੰਜਾਬ ਸਰਕਾਰ ਵੱਲੋਂ ਬਣਾਏ ਪੰਜਾਬ ਰਾਈਟ ਆਫ ਪਰਸਨ ਵਿਦ ਡਿਸਏਬਲਟੀ ਐਕਟ-2019 ਅਧੀਨ ਬਣਾਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਕੀਤੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Sep 2019

Last updated on: Sep 18, 2019, 00:00 IST

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਆਪਣੇ ਆਪ ਨੂੰ ਪੰਜਾਬ ਰਾਈਟ ਆਫ ਪਰਸਨ ਵਿਦ ਡਿਸਏਬਲਟੀ ਐਕਟ 2019 ਅਧੀਨ ਤੁਰੰਤ ਰਜਿਸਟਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਈਟ ਆਫ ਪਰਸਨ ਵਿਦ ਡਿਸਏਬਲਟੀ ਐਕਟ 2019 ਅਧੀਨ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਕਿ ਐਕਟ ਦੀਆਂ ਜਿਹੜੀਆਂ ਧਾਰਾਵਾਂ ਉਨ੍ਹਾਂ ਨਾਲ ਸਬੰਧਤ ਹਨ ਉਨ੍ਹਾਂ ਦੀ ਇੰਨ ਬਿੰਨ ਰੂਪ ਵਿੱਚ ਪਾਲਣਾ ਕੀਤੀ ਜਾਵੇ ਅਤੇ ਆਪੋ ਆਪਣੇ ਸਬ ਡਵੀਜ਼ਨ ਵਿੱਚ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਹਰ ਸੰਭਵ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਰ.ਪੀ.ਡਬਲਯੂ.ਡੀ. ਐਕਟ-2016 ਦੇ ਨਿਯਮ 22 ਵਿੱਚ ਸੋਧ ਕਰਕੇ ਹੁਣ ਇਹ ਐਕਟ 2019 ਵਿੱਚ ਬਣਾਇਆ ਗਿਆ ਹੈ ਜਿਸ ਦਾ ਮੁੱਖ ਮੰਤਵ ਦਿਵਿਆਂਗ ਵਿਅਕਤੀਆਂ ਨੂੰ ਹਰੇਕ ਪੱਖੋਂ ਸਕਤੀਸ਼ਾਲੀ ਬਣਾਉਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਹੋਰ ਦੇ ਸਹਾਰੇ ਤੋਂ ਆਪਣੇ ਕੰਮ ਅਸਾਨੀ ਨਾਲ ਕਰ ਸਕਣ।ਡਾ. ਗੋਇਲ ਨੇ ਸਿਵਲ ਸਰਜਨ ਨੂੰ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਬਣਨ ਵਾਲੇ ਮੈਡੀਕਲ ਸਰਟੀਫਿਕੇਟ ਬਣਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ ਅਤੇ ਇਹ ਕਾਰਡ ਨਿਸ਼ਚਿਤ ਸਮੇਂ ਅੰਦਰ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗਾਂ ਨੂੰ ਆਪਣੇ ਕੰਮਾਂ ਲਈ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਜ਼ਿਲ੍ਹਾ ਅਟਾਰਨੀ ਨੂੰ ਵੀ ਕਿਹਾ ਕਿ ਦਿਵਿਆਂਗਾਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਸਬੰਧੀ ਫੌਰੀ ਕਾਰਵਾਈ ਕੀਤੀ ਜਾਵੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ. ਜਗਦੀਸ਼ ਸਿੰਘ ਜੋਹਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਗਿੱਲ, ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ, ਅਮਰਜੀਤ ਸਿੰਘ ਸਹਾਇਕ ਜ਼ਿਲ੍ਹਾ ਅਟਾਰਨੀ, ਸੁਤੰਤਰ ਅਰੋੜਾ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਡਾ. ਨਵਜੋਤ ਕੌਰ ਜ਼ਿਲ੍ਹਾ ਹੈਲਥ ਅਫਸਰ, ਮਨਮੋਹਣ ਜਰੰਗਲ, ਗੁਰਵਿੰਦਰ ਸਿੰਘ ਸੋਨੀ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD