Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ-ਨਾਬਾਰਡ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਜ਼ਿਲ੍ਹਾ ਪੱਧਰੀ ਸਿਖ਼ਲਾਈ ਪ੍ਰੋਗਰਾਮ

'ਪਰਾਲੀ ਬਚਾਓ ਫਸਲ ਵਧਾਓ' ਦੇ ਨਾਅਰੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ

Web Admin

Web Admin

5 Dariya News

ਲੁਧਿਆਣਾ , 18 Sep 2019

Last updated on: Sep 18, 2019, 00:00 IST

ਨਾਬਾਰਡ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਨਾ ਸਾੜਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ 320 ਪਿੰਡਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇਗੀ। ਸਥਾਨਕ ਫਰੈਂਡਜ਼ ਰਿਜੈਂਸੀ ਹੋਟਲ ਵਿੱਚ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਿਖ਼ਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ।ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਰਿਸ਼ੀਪਾਲ ਸਿੰਘ, ਪਾਮੇਟੀ ਦੇ ਡਾਇਰੈਕਟਰ ਡਾ. ਹਰਜੀਤ ਸਿੰਘ ਧਾਲੀਵਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਧਰਮਿੰਦਰ ਸਿੰਘ, ਸਾਬਕਾ ਡਾਇਰੈਕਟਰ ਪੀ. ਐੱਨ. ਬੀ. ਐÎੱਫ਼. ਟੀ. ਸੀ. ਸ੍ਰ. ਰਤਨ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਡਾ. ਰਾਜਵੀਰ ਸਿੰਘ ਅਟਾਰੀ, ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਖੇੜਾ, ਨਾਬਾਰਡ ਦੇ ਜ਼ਿਲ੍ਹਾ ਪ੍ਰਮੁੱਖ ਸੀ ਪ੍ਰਵੀਨ ਭਾਟੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਸਮਾਗਮ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਅਤੇ ਇਸ ਨਾਲ ਮਨੁੱਖੀ ਸਿਹਤ 'ਤੇ ਪੈ ਰਹੇ ਮਾੜੇ ਅਸਰ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਕੀਤੇ ਗਏ ਉਪਰਾਲਿਆਂ ਦੇ ਸਦਕਾ ਕਣਕ ਦੀ ਵਾਢੀ ਦੌਰਾਨ 40 ਫੀਸਦੀ ਕਣਕ ਦਾ ਨਾੜ ਘੱਟ ਸਾੜਿਆ ਗਿਆ, ਜੋ ਕਿ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਨਾਬਾਰਡ ਅਤੇ ਹੋਰ ਵਿਭਾਗਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜ ਕੇ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਿਸਾਨਾਂ ਨੂੰ ਇਸ ਸਾਲ 25 ਕਰੋੜ ਰੁਪਏ ਤੋਂ ਵਧੇਰੇ ਦੀ ਮਸ਼ੀਨਰੀ ਵੀ ਸਬਸਿਡੀ 'ਤੇ ਦਿੱਤੀ ਜਾ ਰਹੀ ਹੈ।

ਉਦਘਾਟਨੀ ਭਾਸ਼ਣ ਦੌਰਾਨ ਸ੍ਰੀ ਪ੍ਰਵੀਨ ਭਾਟੀਆ ਨੇ ਦੱਸਿਆ ਕਿ ਪੰਜਾਬ ਵਿੱਚ 29.7 ਲੱਖ ਹੈਕਟੇਅਰ ਰਕਬੇ 'ਤੇ ਝੋਨਾ ਅਤੇ 35.06 ਲੱਖ ਹੈਕਟੇਅਰ ਰਕਬੇ 'ਤੇ ਕਣਕ ਦੀ ਖੇਤੀ ਕੀਤੀ ਜਾਂਦੀ ਹੈ। ਦੋਵੇਂ ਫਸਲਾਂ ਦੀ ਜਿਆਦਾਤਰ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ, ਜਿਸ ਦੇ ਨਤੀਜੇ ਵਜੋਂ ਵੱਡੇ ਪੱਧਰ 'ਤੇ ਪਰਾਲੀ ਅਤੇ ਨਾੜ ਖੇਤਾਂ ਵਿੱਚ ਬਾਕੀ ਬਚ ਜਾਂਦਾ ਹੈ, ਜਿਸ ਨੂੰ ਖ਼ਤਮ ਕਰਨ ਲਈ ਕਿਸਾਨ ਅੱਗ ਦਾ ਸਹਾਰਾ ਲੈਂਦੇ ਹਨ, ਜਿਸ ਨਾਲ ਵਾਤਾਵਰਣ ਪਲੀਤ ਹੋਣ ਦੇ ਨਾਲ-ਨਾਲ ਮਨੁੱੱਖਾਂ ਨੂੰ ਕਈ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ। ਇੱਕ ਅੰਦਾਜੇ ਮੁਤਾਬਿਕ ਹਰ ਵਾਰ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ 75-80 ਫੀਸਦੀ ਖੇਤਾਂ ਵਿੱਚ ਹੀ ਅੱਗ ਲਗਾ ਕੇ ਨਸ਼ਟ ਕੀਤੀ ਜਾਂਦੀ ਹੈ। ਵਾਤਾਵਰਣ ਖ਼ਰਾਬ ਹੋਣ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ਲਈ ਜ਼ਰੂਰੀ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰਾਲੇ ਨੇ ਜ਼ਿਲ੍ਹਾ ਲੁਧਿਆਣਾ ਦੇ 320 ਪਿੰਡਾਂ ਸਮੇਤ ਪੰਜਾਬ ਦੇ 4000 ਪਿੰਡਾਂ ਵਿੱਚ ਨਾਬਾਰਡ ਅਧੀਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੁਹਿੰਮ ਆਗਾਮੀ ਖ਼ਰੀਫ਼ ਸੀਜਨ-2019 ਦੌਰਾਨ ਚਲਾਈ ਜਾਵੇਗੀ। ਜਿਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇਗਾ। ਸ੍ਰੀ ਭਾਟੀਆ ਨੇ ਅਧਿਕਾਰੀਆਂ ਨੂੰ 'ਪਰਾਲੀ ਬਚਾਓ ਫਸਲ ਵਧਾਓ' ਦੇ ਨਾਅਰੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਲੁਧਿਆਣਾ ਵਿੱਚ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਤੱਕ ਲਿਜਾਣ ਵਾਲੇ 150 ਮਾਸਟਰ ਟਰੇਨਰਾਂ ਨੂੰ ਡਿਪਟੀ ਕਮਿਸ਼ਨਰ ਨੇ ਸਰਟੀਫਿਕੇਟ ਵੰਡੇ ਅਤੇ ਜਾਗਰੂਕਤਾ ਲਿਖੇ ਨਾਅਰੇ ਵਾਲੀ ਟੀ-ਸ਼ਰਟ ਨੂੰ ਜਾਰੀ ਕੀਤਾ। ਇਸ ਮੌਕੇ ਪਰਾਲੀ ਨੂੰ ਨਾ ਸਾੜਨ ਵਾਲੇ ਜ਼ਿਲ੍ਹਾ ਲੁਧਿਆਣਾ ਦੇ ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

 

Tags: Tandarust Punjab , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD