Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਬਾਰਡ ਦੇ ਸਹਿਯੋਗ ਨਾਲ ਅਭੀਵਿਅਕਤੀ ਫ਼ਾਊਂਡੇਸ਼ਨ ਵੱਲੋਂ ਪਰਾਲੀ ਸੁਰੱਖਿਆ ਅਭਿਆਨ ਦੀ ਸ਼ੁਰੂਆਤ

Web Admin

Web Admin

5 Dariya News

ਫਰੀਦਕੋਟ , 19 Sep 2019

Last updated on: Sep 19, 2019, 00:00 IST

ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਅਭੀਵਿਅਕਤੀ ਫ਼ਾਊਂਡੇਸ਼ਨ ਵੱਲੋਂ ਫਰੀਦਕੋਟ ਜਿਲ੍ਹੇ ਵਿੱਚ ਪਰਾਲੀ ਸੁਰੱਖਿਆ ਅਭਿਆਨ 2019 ਤਹਿਤ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਪਰਮਜੀਤ ਕੌਰ, ਏ.ਡੀ.ਸੀ ਵਿਕਾਸ ਨੇ ਮੁੱਖ ਮਹਿਮਾਨ ਦੇ ਤੋਰ ਤੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋੱਏ ਇਸ ਨੂੰ ਸਮੇ ਦੀ ਜਰੂਰਤ ਦੱਸਿਆ। ਜਾਣਕਾਰੀ ਦਿੰਦੇ ਹੋਏ ਡੀ.ਡੀ.ਐਮ ਨਾਬਾਰਡ ਰਸ਼ੀਦ ਲੇਖੀ ਨੇ ਦੱਸਿਆ ਕਿ ਨੈਸ਼ਨਲ ਅੱਡੈਪਟੇਸ਼ਨ ਫੰਡ ਫ਼ਾਰ ਕਲਾਈਮੇਟ ਚੇਂਜ ਦੇ ਤਹਿਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਕੀਤਾ ਜਾਵੇਗਾ ਅਤੇ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।ਇਸੇ ਤਹਿਤ ਫਰੀਦਕੋਟ ਵਿੱਚ 60 ਕਲੱਟਰਾਂ ਵਿੱਚ ਪਰਾਲੀ ਸੁਰੱਖਿਆ ਅਭਿਆਨ ਤਹਿਤ "ਪਰਾਲੀ ਬਚਾਓ ਫਸਲ ਵਧਾਓ" ਪ੍ਰੋਗਰਾਮ ਕੀਤੇ ਜਾਣਗੇ ਅਤੇ ਲੋਕਾ ਨੂੰ ਜਾਗਰੂਕ ਕੀਤਾ ਜਾਵੇਗਾ।ਪ੍ਰੋਗਰਾਮ ਵਿੱਚ ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਅਤੇ ਪਰਾਲੀ ਸੰਭਾਣ ਲਈ ਉਤਸ਼ਾਹਿਤ ਕਰਦਿਆਂ ਇਸ ਦੇ ਫਾਏਦਿਆਂ ਤੋਂ ਆਏ ਹੋਏ ਲੋਕਾ ਨੂੰ ਜਾਣੂ ਕਰਵਾਇਆ।ਪ੍ਰੋਗਰਾਮ ਵਿੱਚ ਗੱਲਬਾਤ ਕਰਦਿਆਂ ਡਾ. ਰਾਕੇਸ਼ ਕੁਮਾਰ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੀ ਸੁਚੱਜੀ ਵਰਤੋ ਕਰਨ ਬਾਰੇ ਗੱਲਬਾਤ ਕੀਤੀ ਅਤੇ ਕਿਸਾਨਾ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਮੋਕੇ ਸੰਸਥਾ ਦੇ ਰੀਜ਼ਨਲ ਡਾਇਰੈਕਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਇਸੇ ਅਭਿਆਨ ਤਹਿਤ ਅੱਜ ਜਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾ ਤੋਂ ਆਏ ਮਾਹਿਰਾ ਵੱਲੋ ਵਲੰਟੀਅਰਜ਼ ਦੀ ਟ੍ਰੇਨਿੰਗ ਕੀਤੀ ਗਈ ਹੈ ਜੋ ਅੱਗੇ ਜਾਕੇ ਕਿਸਾਨਾ ਨੂੰ ਜਾਗਰੂਕ ਕਰਨਗੇ।ਉਹਨਾ ਦੱਸਿਆ ਕਿ ਸੰਸਥਾ ਦੇ ਵਰਕਰ ਪਿੰਡ ਪੱਧਰ ਤੇ ਜਾ ਕੇ ਕਿਸਾਨਾ ਨਾਲ ਰਾਬਤਾ ਕਾਇਮ ਕਰਨਗੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾ ਤੇ ਕੀ-ਕੀ ਉਪਾਅ ਕੀਤੇ ਜਾ ਸਕਦੇ ਹਨ ਉਸ ਬਾਰੇ ਜਾਗਰੂਕ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਅਗਲੇ ਹਫਤੇ ਤੋ ਅਭੀਵਿਅਕਤੀ ਫਾਊਂਡੇਸ਼ਨ ਦੇ ਵਰਕਰ ਪਿੰਡ ਪੱਧਰ ਤੇ ਇਸ ਮੁਹਿੰਮ ਦਾ ਆਗਾਜ਼ ਕਰਣਗੇ।ਇਸ ਦੌਰਾਨ ਡਾ. ਗੋਤਮ ਪ੍ਰਸ਼ਾਦ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ, ਲਖਵਿੰਦਰ ਸਿੰਘ ਜਿਲ੍ਹਾ ਮੈਨੇਜਰ ਸੈਟਰਲ ਕੋਪਰੇਟਿਵ ਬੈਂਕ, ਅਭੀਵਿਅਕਤੀ ਫਾaਂਡੇਸ਼ਨ ਦੇ ਸਟਾਫ ਤੋਂ ਇਲਾਵਾ ਅਗਾਹਵਧੂ ਕਿਸਾਨਾ ਨੇ ਭਾਗ ਲਿਆ ਅਤੇ ਆਪਣੇ ਵੀਚਾਰ ਸਾਂਝੇ ਕੀਤੇ।  

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD