Sunday, 12 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ

 

ਪੀ ਏ ਸੀ ਐਲ ਨੂੰ ਵੇਚਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ : ਅਵਿਨਾਸ਼ ਰਾਏ ਖੰਨਾ

ਪੰਜਾਬ ਸਰਕਾਰ ਵਲੋਂ ਲਏ ਜਾਂਦੇ ਗਊ ਟੈਕਸ ਦੀ ਕਿਥੇ ਹੁੰਦੀ ਹੈ ਵਰਤੋਂ, ਕੈਪਟਨ ਦੇਵੇ ਜਵਾਬ : ਖੰਨਾ

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 20 Sep 2019

ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਰੈੱਡ ਕਰਾਸ ਸੁਸਾਇਟੀ ਆਫ਼ ਇੰਡੀਆ ਦੇ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅੱਜ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਕੁਝ ਸਮਾਂ ਬੈਠ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਵਲੋਂ ਅਵਿਨਾਸ਼ ਰਾਏ ਖੰਨਾ ਨੂੰ ਸਿਰੋਪਾਓ ਦੇਕੇ ਸਨਮਾਨਿਤ ਵੀ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਬਹੁਤ ਹੀ ਵਧੀਆ ਫੈਸਲਾ ਜੋ ਕਿ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਟੈਕਸ ਵਸੂਲ ਕਰਨਾ ਨਿਰੰਤਰ ਜਾਰੀ ਹੈ, ਪ੍ਰੰਤੂ ਇਸ ਟੈਕਸ ਦੀ ਵਰਤੋਂ ਕਿੱਥੇ ਕੀਤੀ ਜਾ ਰਹੀ ਹੈ ਇਸ ਦਾ ਕੋਈ ਹਿਸਾਬ ਕਿਤਾਬ ਨਹੀਂ। ਖੰਨਾ ਨੇ ਕਿਹਾ ਕਿ ਸਾਡੀ ਗੱਠਜੋੜ ਸਰਕਾਰ ਦੇ ਸਮੇਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਪੂਰੀ ਤਰ੍ਹਾਂ ਮੁਆਫ਼ ਕਰਕੇ ਗਊਸ਼ਾਲਾਵਾਂ ਨੂੰ ਰਾਹਤ ਦੇਣ ਦਾ ਵਿਸ਼ੇਸ਼ ਕੰਮ ਕੀਤਾ ਗਿਆ ਸੀ, ਪ੍ਰੰਤੂ ਅੱਜ ਪੰਜਾਬ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਜੋ ਕਿ ਬਹੁਤ ਹੀ ਅਫਸੋਸ ਜਨਕ ਗੱਲ ਹੈ। ਪੰਜਾਬ ਅਲਕਾਲੀਜ਼ ਕੈਮੀਕਲ ਲਿਮਿਟਿਡ (ਪੀ ਏ ਸੀ ਐੱਲ) ਬਾਰੇ ਬੋਲਦਿਆਂ ਖੰਨਾ ਨੇ ਕਿਹਾ ਕਿ ਨੰਗਲ ਵਿੱਚ ਸਥਾਪਿਤ ਉਦਯੋਗ ਜਿਸ ਨਾਲ ਹਜ਼ਾਰਾਂ ਘਰਾਂ ਦਾ ਚੁੱਲ੍ਹਾ ਚੌਂਕਾ ਚੱਲ ਰਿਹਾ ਹੈ, ਨੂੰ ਪੰਜਾਬ ਸਰਕਾਰ ਬੰਦ ਕਰਨ ਦਾ ਪ੍ਰੋਗਰਾਮ ਉਲੀਕ ਰਹੀ ਹੈ ਜੋ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਇਹ ਵੱਡੀ ਨਾਕਾਮੀ ਹੈ। ਜਿਸ ਲਈ ਜਨਤਾ ਕਾਂਗਰਸ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ। ਇਸ ਮੌਕੇ ਵਿਜੈ ਪੁਰੀ (ਸਾਬਕਾ ਸਕੱਤਰ ਪੰਜਾਬ), ਬਲਰਾਮ ਪ੍ਰਾਸ਼ਰ ਪ੍ਰਧਾਨ ਮੋਦੀ ਐਪ ਪੰਜਾਬ, ਕਰਨ ਪੁਰੀ ਯੁਵਾ ਭਾਜਪਾ ਨੇਤਾ, ਗੋਵਰਧਨ ਸੋਨੀ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸੋਨੀ, ਅਜੈ ਮਹਿੰਦਲੀ, ਹਰਦੇਵ ਸਿੰਘ ਹੈਪੀ ਸੂਚਨਾ ਅਫ਼ਸਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਸ਼ੋਕ ਕੁਮਾਰ ਪੱਪੂ, ਕੇ ਕੇ ਬੇਦੀ, ਮਨੋਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। 

 

Tags: Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD