Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬੇਰੋਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਣਗੇ ਰੋਜ਼ਗਾਰ ਮੇਲੇ : ਐਮ ਕੇ ਅਰਾਵਿੰਦ ਕੁਮਾਰ

ਡੀ ਸੀ ਵੱਲੋਂ ਮਾਹੂਆਣਾ ਇੰਸਟੀਚਿਊਟ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ

5 Dariya News

5 Dariya News

5 Dariya News

ਮਲੋਟ, ਸ੍ਰੀ ਮੁਕਤਸਰ ਸਾਹਿਬ , 20 Sep 2019

Last updated on: Sep 20, 2019, 00:00 IST

ਪੰਜਾਬ ਸਰਕਾਰ ਵੱਲੋਂ 'ਘਰ ਘਰ ਰੋਜ਼ਗਾਰ' ਮਿਸ਼ਨ ਤਹਿਤ 9 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ ਰੋਜ਼ਗਾਰ ਮੁਹੱਈਆ ਕਰਾਇਆ ਗਿਆ ਹੈ ਤੇ ਹੁਣ  ਪੰਜਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਾ ਕੇ ਹੋਰ ਨੌਜਵਾਨਾਂ ਲਈ ਰੋਜ਼ਗਾਰ ਦੇ ਦਰ ਖੋਲ੍ਹੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਵਿਚ ਮੈਗਾ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ।ਇਹ ਗੱਲ ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਮਾਹੂਆਣਾ ਵਿਖੇ ਪੰਜਵੇਂ ਮੈਗਾ ਰੋਜ਼ਗਾਰ ਮੇਲੇ ਦੇ ਉਦਘਾਟਨੀ ਸਮਾਗਮ ਮੌਕੇ ਕਹੀ। ਉਨ੍ਹਾਂ ਦੱਸਿਆ ਕਿ ਅੱਜ ਦੇ ਮੈਗਾ ਰੋਜ਼ਗਾਰ ਮੇਲੇ ਵਿਚ 34 ਕੰਪਨੀਆਂ ਤੇ ਅਦਾਰਿਆਂ ਨੇ ਸ਼ਿਰਕਤ ਕੀਤੀ ਹੈ।ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਇਸ ਲਈ ਰੋਜ਼ਗਾਰ ਮੇਲੇ ਲਾ ਕੇ ਜਿੱਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਦਰ ਖੋਲ੍ਹੇ ਜਾ ਰਹੇ ਹਨ, ਉਥੇ ਸਰਕਾਰੀ ਖੇਤਰ ਵਿਚ ਵੀ 19000 ਅਸਾਮੀਆਂ ਕੱਢੀਆਂ ਗਈਆਂ ਹਨ ਤੇ ਆਉਂਦੇ ਸਮੇਂ ਵਿਚ 42000 ਨੌਕਰੀਆਂ ਹੋਰ ਦਿੱਤੀਆਂ ਜਾਣਗੀਆਂ।ਇਸ ਮੌਕੇ ਐਸਡੀਐਮ ਮਲੋਟ ਸ. ਗੋਪਾਲ ਸਿੰਘ ਨੇ ਕਿਹਾ ਕਿ ਅੱਜ ਦੇ ਰੋਜ਼ਗਾਰ ਮੇਲੇ ਵਿਚ ਐਸਬੀਆਈ ਕਾਰਡ, ਪੁਖਰਾਜ ਹੈਲਥ ਕੇਅਰ, ਐਲਆਈਸੀ, ਅਦਿੱਤਿਆ ਬਿਰਲਾ ਜਿਹੀਆਂ 34  ਕੰਪਨੀਆਂ ਨੇ ਨੌਜਵਾਨਾਂ ਦੀ ਵੱਖ ਵੱਖ ਅਸਾਮੀਆਂ ਲਈ ਚੋਣ ਕੀਤੀ ਹੈ। ਉਨ੍ਹਾਂ ਦੱਿਸਆ ਕਿ ਜ਼ਿਲ੍ਹੇ ਵਿਚ ਆਉਂਦੇ ਦਿਨੀਂ ਤਿੰਨ ਹੋਰ ਰੋਜ਼ਗਾਰ ਮੇਲੇ 24, 27 ਤੇ 30 ਸਤੰਬਰ ਨੂੰ ਲਾਏ ਜਾਣੇ ਹਨ। ਅੱਜ ਦੇ  ਰੋਜ਼ਗਾਰ ਮੇਲੇ ਵਿਚ 900 ਦੇ ਕਰੀਬ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਮਾਹੂਆਣਾ ਦੇ ਪ੍ਰਿੰੰਸੀਪਲ ਗੁਰਦੀਪ ਸਿੰਘ ਸੇਖੋਂ ਨੇ ਰੋਜ਼ਗਾਰ ਮੇਲੇ ਵਿਚ ਪੁੱਜੀਆਂ ਸ਼ਖਸੀਅਤਾਂ ਅਤੇ ਨੌਜਵਾਨਾਂ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਬਾਜ ਸਿੰਘ, ਨਛੱਤਰਪਾਲ ਸਿੰਘ ਅਬੁਲਖੁਰਾਣਾ, ਜਤਿੰਦਰਪਾਲ ਸਿੰਘ, ਇੰਦਰਜੀਤ ਸਿੰਘ, ਮਾਸਟਰ ਜਸਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫਸਰ ਕਰਮ ਚੰਦ ਵੀ ਹਾਜ਼ਰ ਸਨ।

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD