ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 22 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੋਹਾਲੀ ਦੇ ਫੇਜ਼ 3ਬੀ1 ਵਿਖੇ ਕੋਠੀ ਨੰਬਰ 161 ਦੇ ਸਾਹਮਣੇ ਵਾਲੀ ਪਾਰਕ ਵਿੱਚ ਲਗਾਇਆ ਜਾ ਰਿਹਾ ਹੈ। ਐਡਵੋਕੇਟ ਪ੍ਰਿੰਸ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੀ ਯਾਦ ਵਿਚ ਸਥਾਪਿਤ ਕੀਤੇ ਗਏ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਭਾਵੇਂ ਇਹ ਦੂਜਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਮਾਤਾ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਵੀ 10 ਮੈਡੀਕਲ ਜਾਂਚ ਕੈਂਪ ਲਗਾਏ ਸਨ। ਉਨ੍ਹਾਂ ਦੱਸਿਆ ਕਿ ਮਾਤਾ ਜੀ ਵਲੋਂ ਦਰਸਾਏ ਰਾਹ ਉਪਰ ਚਲਦਿਆਂ ਉਨ੍ਹਾਂ ਦੇ ਪਰਿਵਾਰ ਵਲੋਂ ਹੁਣ ਮਾਤਾ ਜੀ ਦੀ ਯਾਦ ਵਿਚ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਬਣਾ ਕੇ ਇਹ ਮੁਫਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਐਡਵੋਕੇਟ ਪ੍ਰਿੰਸ ਨੇ ਦਸਿਆ ਕਿ ਇਸ ਕੈਂਪ ਵਿੱਚ ਅੱਖਾਂ, ਸ਼ੂਗਰ, ਥਾਇਰਾਡ, ਚਮੜੀ, ਦਿਲ ਦੇ ਰੋਗਾਂ, ਹੱਡੀਆਂ, ਬੱਚਿਆਂ ਦੇ ਰੋਗਾਂ, ਨੱਕ, ਗਲ, ਕੰਨ, ਦੰਦਾਂ ਦੇ ਰੋਗਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਾੜਾਂ ਦੇ ਰੋਗਾਂ ਸਬੰਧੀ, ਬੋਲਣ ਅਤੇ ਸੁਣਨ ਦੀ ਤਕਲੀਫ ਲਈ, ਹੱਡੀਆਂ ਦੇ ਰੋਗਾਂ ਸਬੰਧੀ ਟੈਸਟ ਵਿਸ਼ੇਸ਼ ਮਸ਼ੀਨਾਂ ਰਾਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰ ਤਰ੍ਹਾਂ ਦੇ ਟੈਸਟ ਵੀ ਟਰੱਸਟ ਵਲੋਂ ਮੁਫ਼ਤ ਕਰਵਾਏ ਜਾਣਗੇ ਅਤੇ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਸ਼ਿਆਂ ਤੋਂ ਬਚਾਅ ਸਬੰਧੀ ਵੀ ਵਿਸ਼ੇਸ਼ ਜਾਣਕਾਰੀ ਮਾਹਿਰ ਡਾਕਟਰਾਂ ਵਲੋਂ ਦਿੱਤੀ ਜਾਵੇਗੀ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਣਗੇ। ਇਸ ਮੌਕੇ ਦਲਜੀਤ ਸਿੰਘ ਵਾਲੀਆ, ਨੈਂਨਸੀ ਪ੍ਰਿੰਸ ਵਾਲੀਆ, ਡਾ: ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਭਾਟੀਆ, ਡਾ: ਰਜਨੀਸ਼ ਗੁਪਤਾ, ਡਾ: ਲਖਮੀਰ ਸਿੰਘ, ਡਾ: ਗੁਰਜੀਤ ਢਿੱਲੋਂ, ਸਤਨਾਮ ਸਿੰਘ ਮਲਹੋਤਰਾ, ਪ੍ਰਭਲੀਨ ਕੌਰ, ਕੰਵਲਜੀਤ ਕੌਰ, ਵਰਿੰਦਰ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਰਾਜਵੰਤ ਕੌਰ, ਹਰਪ੍ਰੀਤ ਸਿੰਘ ਲਾਲੀ, ਇੰਦਰਪ੍ਰੀਤ ਸਿੰਘ, ਭੁਪਿੰਦਰ ਸਿੰਘ ਕਾਕਾ, ਲਵਲੀ ਵਿਰਕ, ਜੀ. ਐਸ. ਸੋਨੀ, ਮਨਪ੍ਰੀਤ ਸਿੰਘ ਬਬਰਾ, ਗਗਨ ਬਰਾੜ, ਦਲਜੀਤ ਕੌਰ, ਰੀਤੂ ਬੰਸਲ, ਨਿਸ਼ਾ ਠਾਕੁਰ, ਮਨਜੀਤ ਕੌਰ, ਮਨੀ ਮੇਹੋ, ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।