Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਕੂਲ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸੂਬਿਆਂ ਦੀ ਮਦਦ ਕਰਨ ਵਾਸਤੇ ਸਿੰਗਲਾ ਵੱਲੋਂ ਕੇਂਦਰ ਨੂੰ ਅਪੀਲ

ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਸਿੱਖਿਆ ਬਾਰੇ ਕੇਂਦਰੀ ਸਲਾਹਕਾਰੀ ਬੋਰਡ ਦੀ ਮੀਟਿੰਗ 'ਚ ਪੰਜਾਬ ਦੀਆਂ ਚਿੰਤਾਵਾਂ ਉਠਾਈਆਂ

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ , 21 Sep 2019

Last updated on: Sep 21, 2019, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲੀ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸੂਬਿਆਂ ਦੀ ਮਦਦ ਕਰਨ ਦੀ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਸਰਕਾਰੀ ਸਕੂਲ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਸਕਣ।ਮੁਢਲੀ ਬਾਲ ਸੰਭਾਲ ਸਿੱਖਿਆ (ਈ ਸੀ ਸੀ ਈ) ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਡੀ.ਐਨ.ਈ.ਪੀ. ਨੇ ਸਾਲ 2025 ਤੱਕ ਸਕੂਲ ਸਿੱਖਿਆ ਦਾ ਇਸ ਨੂੰ ਹਿੱਸਾ ਬਨਾਉਣ 'ਤੇ ਆਪਣਾ ਧਿਆਨ ਕੇਂਦਰਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ ਮੁਫ਼ਤ ਪ੍ਰੀ ਸਕੂਲ ਸਿੱਖਿਆ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਨਵੰਬਰ 2017 ਵਿੱਚ ਹੀ ਇਸ ਨੇ ਪ੍ਰੀ ਪ੍ਰਾਇਮਰੀ ਸਿੱਖਿਆ ਨੂੰ ਪ੍ਰਾਇਮਰੀ ਸਕੂਲਾਂ ਦਾ ਸੰਗਠਿਤ ਹਿੱਸਾ ਬਣਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ 2.40 ਲੱਖ ਬੱਚੇ ਪ੍ਰੀ ਪ੍ਰਾਇਮਰੀ 'ਚ ਦਾਖਲ ਹਨ। ਉਨ੍ਹਾਂ ਨੇ ਈ ਸੀ ਸੀ ਈ ਨੂੰ ਸ਼ਾਮਲ ਕਰਨ ਲਈ ਆਰ ਟੀ ਈ ਐਕਟ ਦੇ ਪਸਾਰ ਦੀ ਵੀ ਵਕਾਲਤ ਕੀਤੀ।ਗੌਰਤਲਬ ਹੈ ਕਿ ਡੀ ਐਨ ਈ ਪੀ 2019 ਵਿੱਚ 3 ਤੋਂ 8 ਸਾਲ ਦੇ ਬੱਚਿਆਂ ਲਈ ਪਾਠਕ੍ਰਮ ਅਤੇ ਦਿਸ਼ਾ ਨਿਰਦੇਸ਼ਾਂ ਸਬੰਧੀ ਵਿਦਿਅਕ ਢਾਂਚੇ ਦੀ ਤਿਆਰੀ ਲਈ ਸੁਝਾਅ ਦਿੱਤਾ ਸੀ। ਇਹ ਮਾਪਿਆ, ਆਂਗਨਵਾੜੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਲਈ ਵੀ ਦਿੱਤਾ ਗਿਆ ਸੀ।ਮਨੁੱਖੀ ਵਸੀਲਿਆਂ ਦੇ ਵਿਕਾਸ  ਬਾਰੇ ਕੇਂਦਰੀ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨਿਸ਼ਾਨਕ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਖਰੜੇ ਸਬੰਧੀ ਹੋਈ ਸੀ ਬੀ ਐਸ ਈ ਦੀ ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿੱਚ ਸ੍ਰੀ ਸਿੰਗਲਾ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਅਸਰਦਾਇਕ ਤਬਦੀਲੀ ਲਿਆਉਣ ਲਈ ਸੀ ਬੀ ਐਸ ਈ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਜਿਸ ਨੇ ਸਿੱਖਿਆ ਪੱਧਰ ਵਿੱਚ ਸੁਧਾਰ 'ਤੇ ਧਿਆਨ ਕੇਂਦਰਤ ਕੀਤਾ ਹੈ।

ਈ ਸੀ ਸੀ ਈ ਲਈ ਪੇਸ਼ੇਵਰ ਕੁਆਲੀਫਾਈਡ ਐਜੂਕੇਟਰਾਂ ਦੇ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਨੂੰ ਇਕੱਲਾ ਸੂਬਿਆਂ 'ਤੇ ਛੱਡਣ ਦੀ ਥਾਂ ਭਾਰਤ ਸਰਕਾਰ ਤੇ ਸੂਬਿਆਂ ਵਿਚਕਾਰ ਸਾਂਝੇ ਉਦਮ ਦੀ ਭਾਵਨਾ ਦੇ ਆਧਾਰ 'ਤੇ ਇਸ ਵਿਚਾਰ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਨੂੰ ਸੂਬਿਆਂ 'ਤੇ ਛੱਡ ਦਿੱਤਾ ਗਿਆ ਤਾਂ ਸੂਬੇ ਪ੍ਰੀ ਸਕੂਲ ਪ੍ਰਣਾਲੀ ਨੂੰ ਲਾਗੂ ਕਰਨ ਵਿੱਚ ਸਫਲ ਨਹੀਂ ਹੋਣਗੇ ਕਿਉਂਕਿ ਇਸ ਦੇ ਬਹੁ ਪੱਖੀ ਕਾਰਨ ਹਨ। ਇਸ ਦਾ ਬੱਚਿਆਂ ਦੇ ਸਿੱਖਣ ਦੇ ਪੱਧਰ 'ਤੇ ਪ੍ਰਭਾਵ ਪਵੇਗਾ।Îਮੰਤਰੀ ਨੇ ਰਾਸ਼ਟਰੀ ਪੱਧਰ 'ਤੇ ਈ ਸੀ ਸੀ ਈ ਨੂੰ ਐਮ ਐਚ ਆਰ ਡੀ ਦੇ ਘੇਰੇ ਵਿੱਚ ਲਿਆਉਣ ਦੀਆਂ ਸੰਭਾਵਨਾਵਾਂ ਦਾ ਜਾਇਜਾ ਲੈਣ ਦੀ ਮੀਟਿੰਗ ਵਿੱਚ ਬੇਨਤੀ ਕੀਤੀ। ਉਨ੍ਹਾਂ ਸੁਝਾਅ ਦਿੰਦੇ ਹੋਏ ਕਿਹਾ ਕਿ ਇਹ ਚੰਗਾ ਹੋਵੇਗਾ ਕਿ ਪ੍ਰੀ ਪ੍ਰਾਇਮਰੀ ਨੂੰ ਸਕੂਲ ਦੇ ਪ੍ਰਾਇਮਰੀ ਪੜਾਅ 'ਤੇ ਇਸ ਨਾਲ ਸੰਗਠਿਤ ਕੀਤਾ ਜਾਵੇ।ਸ੍ਰੀ ਸਿੰਗਲਾ ਨੇ ਮੌਜੂਦਾ ਸਿੱਖਿਆ ਢਾਂਚੇ ਵਿਚ ਸਮੁੱਚੇ ਰੂਪ ਵਿਚ ਬੁਨਿਆਦੀ ਤਬਦੀਲੀਆਂ ਲਿਆ ਕੇ ਨਵੀਂ ਸਿੱਖਿਆ ਨੀਤੀ ਬਨਾਉਣ ਦੀ ਸਲਾਹ ਦਿੱਤੀ ਅਤੇ ਇਸ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਆਲੋਚਨਾਤਮਕ ਵਿਸ਼ਲੇਸਣ ਕਰਨ ਦੀ ਗੱਲ ਆਖੀ।ਮੰਤਰੀ ਨੇ ਬੇਨਤੀ ਕੀਤੀ ਕਿ ਕੌਮੀ ਪੱਧਰ 'ਤੇ ਅਤੇ ਰਾਜਾਂ ਵਿੱਚ ਸਕੂਲ ਸਿੱਖਿਆ ਵਿਭਾਗ ਅਧੀਨ ਐਮ ਸੀ ਆਰ ਆਰ ਡੀ ਦੀ ਝਲਕ ਵਿੱਚ ਈ ਸੀ ਸੀ ਈ ਲਿਆਉਣ ਦੀ ਸੰਭਾਵਨਾ ਦੀ ਪੜਤਾਲ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਇਹ ਬਿਹਤਰ ਹੋਵੇਗਾ ਜੇ ਪ੍ਰੀ-ਪ੍ਰਾਇਮਰੀ ਨੂੰ ਸਕੂਲ ਦੇ ਪ੍ਰਾਇਮਰੀ ਪੜਾਅ ਨਾਲ ਏਕੀਕ੍ਰਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਨੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਸਕੂਲਿੰਗ ਸੁਰੂ ਕਰਨ ਲਈ ਸਰਗਰਮੀ ਪਹਿਲਾਂ ਹੀ ਕੀਤੀਆਂ ਹਨ ਅਤੇ ਐਨਸੀਈਆਰਟੀ ਨੂੰ ਤੁਰੰਤ ਐਨਸੀਟੀਈ ਦੁਆਰਾ ਪ੍ਰਵਾਨਿਤ 6 ਮਹੀਨਿਆਂ ਦਾ ਵਿਸ਼ੋ ਸਿਖਲਾਈ ਕੋਰਸ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਸੇਵਾ ਵਾਲੇ ਅਧਿਆਪਕ / ਈਜੀਐਸ ਵਾਲੰਟੀਅਰਾਂ ਨੂੰ ਪ੍ਰੀ-ਸਕੂਲ ਬੱਚਿਆਂ ਨੂੰ ਪੇਸੇਵਰ ਤਰੀਕੇ ਨਾਲ ਸੰਭਾਲ ਸਕਣ।ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਰਗੀਆਂ ਪੰਜਾਬ ਦੀਆਂ ਪਹਿਲਕਦਮੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਵਿਦਿਅਕ ਦ੍ਰਿਸ਼ਟੀਕੋਣ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀਆਂ ਜ਼ਮੀਨੀ ਹਕੀਕਤਾਂ ਦੇ ਆਧਾਰ ਤੇ ਆਪਣੇ ਆਪਣੇ ਰਾਜ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਲਈ ਵਿਆਪਕ ਦਿਸ਼ਾ ਨਿਰਦੇਸ਼ਾਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ ਹੈ।

 

Tags: Ramesh Pokhriyal Nishank , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD