Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪ੍ਰੋ: ਗੁਰਭਜਨ ਸਿੰਘ ਗਿੱਲ ਦਾ ਸ਼ੇਖ ਫ਼ਰੀਦ ਕਵਿਤਾ ਪੁਰਸਕਾਰ-2019 ਨਾਲ ਸਨਮਾਨ

ਪਦਮ ਸ਼੍ਰੀ ਸੁਰਜੀਤ ਪਾਤਰ ਸਮੇਤ ਵੱਡੀ ਗਿਣਤੀ ਵਿਚ ਸ਼ਾਇਰਾਂ ਨੇ ਸ਼ਿਰਕਤ ਕੀਤੀ

5 Dariya News

5 Dariya News

5 Dariya News

ਫ਼ਰੀਦਕੋਟ , 22 Sep 2019

Last updated on: Sep 22, 2019, 00:00 IST

ਬੀਤੀ ਸ਼ਾਮ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ 15ਵਾਂ ਸ਼ੇਖ ਬਾਬਾ ਫ਼ਰੀਦ ਕਵੀ ਦਰਬਾਰ ਲਿਟਰੇਰੀ ਫੌਰਮ ਫ਼ਰੀਦਕੋਟ ਵੱਲੋਂ ਪੰਜਾਬੀ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਵੀ/ ਸਾਹਿਤਕਾਰ/ ਗਜ਼ਲਗੋ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੂੰ ਸ਼ੇਖ ਫ਼ਰੀਦ ਕਵਿਤਾ ਪੁਰਸਕਾਰ-2019 ਨਾਲ ਸਨਮਾਨਿਤ ਕੀਤਾ ਗਿਆ। ਪ੍ਰੋ. ਗੁਰਭਜਨ ਗਿੱਲ ਪੰਜਾਬੀ ਸਾਹਿਤ, ਕਲਾ, ਸੱਭਿਆਚਾਰ ਤੇ ਖੇਡ ਖੇਤਰ ਦੀ ਜਾਣੀ ਪਹਿਚਾਣੀ ਸਖਸ਼ੀਅਤ ਹੈ। ਉਨ੍ਹਾਂ ਦੀ ਸ਼ਾਇਰੀ ਕੁਦਰਤ, ਇਤਿਹਾਸਕ ਪ੍ਰਸੰਗਾਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਤਰਜ਼ਮਾਨੀ ਕਰਦੀ ਹੋਈ ਸਮਾਜਿਕ ਸਰੋਕਾਰਾਂ ਦੇ ਬਹੁਤ ਨੇੜੇ ਹੈ। ਗੁਰਭਜਨ ਗਿੱਲ ਦੀ ਪਹਿਲੀ ਕਾਵਿ ਪੁਸਤਕ 'ਸ਼ੀਸ਼ਾ ਝੂਠ ਬੋਲਦਾ ਹੈ' 1978 ਵਿੱਚ ਪ੍ਰਕਾਸ਼ਿਤ ਹੋਈ। ਹੁਣੇ ਜਿਹੇ ਉਨ੍ਹਾਂ ਦੀ ਸੋਲ੍ਹਵੀਂ ਪੁਸਤਕ 'ਧਰਤੀ ਨਾਦ' ਪ੍ਰਕਾਸ਼ਿਤ ਹੋਈ ਹੈ। ਉਨ੍ਹਾਂ ਸੋਲਾਂ ਕਾਵਿ ਸੰਗ੍ਰਹਿ ਤੇ ਇਕ ਵਾਰਤਕ (ਸ਼ਬਦ ਚਿੱਤਰ) ਦੀ ਪੁਸਤਕ ਲਿਖੀ। ਇਸ ਤੋਂ ਇਲਾਵਾ ਪੰਜ ਪੁਸਤਕਾਂ ਸੰਪਾਦਿਤ ਕੀਤੀਆਂ। ਪ੍ਰੋ. ਗਿੱਲ ਨੇ ਹੁਣ ਤੱਕ 30-35 ਗੀਤ ਵੀ ਲਿਖੇ ਜਿਹੜੇ ਨਾਮੀਂ ਗਾਇਕਾਂ ਨੇ ਸੁਰਬੱਧ ਕੀਤੇ। ਇਸ ਮੌਕੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ  ਕਿਹਾ ਕਿ ਫ਼ਰੀਦਕੋਟ ਚ ਬਾਬਾ ਸ਼ੇਖ ਫ਼ਰੀਦ ਪੁਰਸਕਾਰ ਹਾਸਲ ਕਰਨਾ ਬੇਹੱਦ ਚੰਗਾ ਲੱਗਿਆ। ਉਨ੍ਹਾਂ ਕਿਹਾ ਕਿ  ਹੁਣ ਤੀਕ ਮਿਲੇ ਆਦਰ ਮਾਣ ਸ਼ਾਇਦ ਮੈਨੂੰ ਉਹ ਰੱਜ ਨਹੀਂ ਦੇ ਸਕੇ ਜੋ ਬਾਬਾ ਸ਼ੇਖ ਫ਼ਰੀਦ ਪੁਰਸਕਾਰ ਹਾਸਲ ਕਰਕੇ ਮਿਲਿਆ ਹੈ।ਇਸ ਮੌਕੇ ਉਪ ਕੁਲਪਤੀ ਬਾਬਾ ਫ਼ਰੀਦ ਯੂਨੀਵਰਸਿਟੀ ਡਾ: ਰਾਜ ਬਹਾਦਰ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਉੱਘੇ ਕਵੀ ਸ਼੍ਰੀ. ਸੁਰਜੀਤ ਪਾਤਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਵੱਲੋਂ  ਮਨਜੀਤ ਪੁਰੀ ਦੀ ਪੁਸਤਕ “ਕੁਝ ਤਿੜਕਿਆਂ ਤਾਂ ਹੈ” ਅਤੇ ਵਕਤ ਦੇ ਪਰਛਾਵੇਂ ਪੁਸਤਕ ਰਿਲੀਜ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਖੁਸ਼ਵੰਤ ਸਿੰਘ ਬਰਗਾੜੀ ਨੂੰ ਸਵਰਗੀ ਚੰਦ ਸਿੰਘ ਚਾਹਲ ਯਾਦਗਾਰੀ ਪੁਰਸਕਾਰ ਅਤੇ ਸ. ਕੋਮਲ ਸਿੰਘ ਜਿਨ੍ਹਾਂ ਨੇ ਪੰਖੜੀ ਮੈਗਜ਼ੀਨ ਦਾ ਸੰਪਾਦਨ ਕੀਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਨਿਰਮੋਹੀ ਫ਼ਰੀਦਕੋਟੀ ਨੇ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਦਾ ਸਨਮਾਨ ਪੱਤਰ ਪੜ੍ਹਿਆ। ਇਸ ਮੌਕੇ ਤਰਸੇਮ ਨੂਰ, ਵਿਜੇ ਵਿਵੇਕ, ਪ੍ਰੋ: ਗੁਰਤੇਜ ਕੋਹਾਰਵਾਲਾ,ਹਰਮੀਤ ਵਿਦਿਆਰਥੀ,ਡਾ. ਜਸਵਿੰਦਰ ਯੋਧਾ, ਕਵਿੱਤਰੀ ਨੀਤੂ ਅਰੋੜਾ, ਡਾ. ਸ਼ਮਸ਼ੇਰ ਮੌਜੀ,ਗੁਰਪ੍ਰੀਤ ਸਿੰਘ, ਤ੍ਰਿਲੋਚਨ ਲੋਚੀ, ਸੁਰਜੀਤ ਜੱਜ, ਜਸਬੀਰ ਸਿੰਘ ਜੱਸੀ, ਸੁਨੀਲ ਚੰਦਿਆਣਵੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਵੀ ਹਾਜ਼ਰ ਸਨ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD