Sunday, 19 May 2024

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ

 

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਸੂਫ਼ੀ ਸ਼ਾਮ ਦਾ ਆਯੋਜਨ

ਪ੍ਰਸਿੱਧ ਸੂਫੀ ਗਾਇਕ ਅਤੇ ਕਵਾਲ ਸਾਬਰੀ ਬ੍ਰਦਰਜ਼ ਨੇ ਦੇਰ ਰਾਤ ਤੱਕ ਕੀਤਾ ਆਪਣੇ ਫ਼ਨ ਦਾ ਮੁਜ਼ਾਹਰਾ

5 Dariya News

5 Dariya News

5 Dariya News

ਫਰੀਦਕੋਟ , 22 Sep 2019

ਬੀਤੀ ਰਾਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਇਥੋਂ ਦੀ ਦਾਣਾ ਮੰਡੀ ਦੇ ਪੰਡਾਲ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਵਾਲ ਸਾਬਰੀ ਬ੍ਰਦਰਜ਼ ਵੱਲੋਂ ਦੇਰ ਰਾਤ ਤੱਕ ਵੱਖ ਵੱਖ ਮਕਬੂਲ ਕਲਾਮਾਂ ਰਾਹੀਂ ਫ਼ਨ ਦਾ ਮੁਜ਼ਾਹਰਾ ਕਰਕੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ ਗਿਆ ।ਇਸ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਂਸਦ ਜਨਾਬ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ  ਅਤੇ ਮੁੱਖ ਮੰਤਰੀ ਦੇ ਓਐੱਸਡੀ ਸ: ਸੰਦੀਪ ਸਿੰਘ ਸੰਨੀ ਬਰਾੜ ਬਾਬਾ ਫ਼ਰੀਦ ਯੂਨੀਵਰਸਿਟੀ ਤੇ ਉਪ ਕੁਲਪਤੀ ਡਾ ਰਾਜ ਬਹਾਦਰ , ਮੈਡਮ ਜਯੋਤੀ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਅਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ ।ਸਮਾਗਮ ਦੀ ਸ਼ੁਰੂਆਤ ਸਾਬਰੀ ਬ੍ਰਦਰਸ ਵੱਲੋਂ ਬਾਬਾ ਨਾਨਕ ਦੀ ਬਾਣੀ ਅੱਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ ਨਾਲ ਕੀਤੀ ਗਈ ।ਇਸ ਉਪਰੰਤ ਉਨ੍ਹਾਂ ਨੇ ਆਪਣੀਆਂ ਮਕਬੂਲ ਕੱਵਾਲੀਆਂ ਅਤੇ ਕਲਾਮਾਂ ਤੂੰ ਮਾਲਕ ਹੈਂ ਤੂੰ ਮਾਲਕ ਹੈ ,ਨਿਗਾਹੇ ਕਰਮ ਤਾਜ ਦਾਰੇ ਹਰਮ ਹਮ ਗ਼ਰੀਬੋਂ ਕੀ ਜ਼ਿੰਦਗੀ ਸੰਵਰ ਜਾਏਗੀ , ਤੂੰ ਸੇ ਨਾਇਨਾ ਮਿਲਾਈ ਕੇ ਅਤੇ ਸੰਸਾਰ ਪ੍ਰਸਿੱਧ ਗੀਤ ਦੇਰ ਨਾ ਹੋ ਜਾਏ ਕਹੀਂ ਦੇਰ ਨਾ ਹੋ ਜਾਏ ਸਮੇਤ ਵੱਡੀ ਗਿਣਤੀ ਵਿੱਚ ਮਕਬੂਲ ਕਵਾਲੀਆਂ ਰਾਹੀਂ ਆਪਣੀ ਹਾਜ਼ਰੀ ਲਵਾਈ ।ਇਸ ਮੌਕੇ ਪ੍ਰਸਿੱਧ ਕਵਾਲ ਉਸਤਾਦ ਫ਼ਰੀਦ ਸਾਬਰੀ ਨੇ ਦੱਸਿਆ ਕਿ ਉਹ 33 ਸਾਲ ਮਗਰੋਂ ਫ਼ਰੀਦਕੋਟ ਵਿਖੇ ਆਏ ਹਨ ਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਨਗਰੀ ਵਿੱਚ ਦਰਸ਼ਨ ਕਰਕੇ ਅਤੇ ਇੱਥੋਂ ਦੇ ਮਿਲਾਪੜੇ ਲੋਕਾਂ ਨੂੰ ਮਿਲ ਕੇ ਬੇਹੱਦ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ  ।  ਇਸ ਮੌਕੇ ਫ਼ਰੀਦਕੋਟ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਇਸ ਸੂਫੀ ਸ਼ਾਮ ਵਿੱਚ ਸ਼ਿਰਕਤ ਕਰਨ ਤੇ ਸਾਬਰੀ ਬ੍ਰਦਰਜ਼ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸੁਸਾਇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਨਾਲ ਸਨਮਾਨਿਤ ਵੀ ਕੀਤਾ।  ਦੇਰ ਰਾਤ ਤੱਕ ਵੱਡੀ ਗਿਣਤੀ ਵਿੱਚ ਸਰੋਤਿਆਂ ਨੇ ਸਾਬਰੀ ਬ੍ਰਦਰਜ਼ ਦੀਆਂ ਕਵਾਲੀਆਂ ਦਾ ਅਨੰਦ ਮਾਣਿਆ। ਮੰਚ ਸੰਚਾਲਨ ਜਸਬੀਰ ਜੱਸੀ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਪਰਮਦੀਪ ਸਿੰਘ ਐਸ ਡੀ ਐਮ ਫਰੀਦਕੋਟ, ਸ. ਬਲਵਿੰਦਰ ਸਿੰਘ, ਐਸ ਡੀ ਐਮ ਕੋਟਕਪੂਰਾ, ਸ. ਰਾਮ ਸਿੰਘ ਐਸ ਡੀ ਐਮ ਜੈਤੋ, ਸ ਜਗਜੀਤ ਸਿੰਘ ਚਾਹਲ, ਪਰਮਜੀਤ ਸਿੰਘ ਤਹਿਸੀਲਦਾਰ , ਲਵਪ੍ਰੀਤ ਕੋਰ ਤਹਿਸੀਲਦਾਰ  ਸਮੇਤ ਵੱਡੀ ਗਿਣਤੀ ਵਿੱਚ ਪੰਤਵੰਤੇ ਤੇ ਸਰੋਤੇ ਹਾਜ਼ਰ ਸਨ।

 

Tags: Mohd Saddiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD