Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ 'ਚ 18 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਮੁਅੱਤਲ

5 Dariya News

5 Dariya News

5 Dariya News

ਚੰਡੀਗੜ੍ਹ , 22 Sep 2019

Last updated on: Sep 22, 2019, 00:00 IST

ਸੂਬੇ ਵਿੱਚ 18 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਅੱਜ ਡਰੱਗ ਐਡਮਨਿਸਟ੍ਰੇਸ਼ਨ ਵਿੰਗ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ।ਇਸ ਦੀ ਵਿਸਤਰਤ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਬਪਰੇਨੋਰਫਿਨ ਅਤੇ ਨੈਲੋਜ਼ੋਨ ਦੇ ਇਨ੍ਹਾਂ ਕੇਂਦਰਾਂ ਤੋਂ ਸੈਂਪਲ ਇਕੱਤਰ ਕੀਤੇ ਗਏ ਜੋ ਮਿਆਰੀ ਮਾਪਦੰਡਾਂ ਦੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਕੇਂਦਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਨਸ਼ਾ ਛੁਡਾਊ ਕੇਂਦਰ 'ਤੇ ਦਿੱਤੀ ਜਾ ਰਹੀ ਡਰੱਗ ਦੇ ਮਿਆਰ ਨੂੰ ਯਕੀਨੀ ਬਣਾਉਣ ਜਾਵੇ ਇਸਦੇ ਮੱਦੇਨਜ਼ਰ ਪੰਜਾਬ ਸਬਸਟਾਂਸ ਯੂਜ਼ ਡਿਸਆਰਡਰ, ਟਰੀਟਮੈਂਟ ਐਂਡ ਕੌਂਸਲਿੰਗ ਐਂਡ ਰੀਹੈਬੀਲੀਟੇਸ਼ਨ ਸੈਂਟਰਜ਼ ਰੂਲਜ਼ 2011 ਦੇ ਨਿਯਮ 11 ਦੇ ਹੇਠ ਇਨ੍ਹਾਂ ਕੇਂਦਰਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ।ਇਸ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਪੁੱਛਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਦਿੱਤੀ ਜਾ ਰਹੀ ਦਵਾਈ ਮਿਆਰ ਦੇ ਅਨੁਕੂਲ ਕਿਉ ਨਹੀਂ ਸੀ? ਬੁਲਾਰੇ ਅਨੁਸਾਰ ਇਨ੍ਹਾਂ ਨੂੰ 15 ਦਿਨਾਂ ਵਿੱਚ ਆਪਣੇ ਜੁਆਬ ਪੇਸ਼ ਕਰਨ ਲਈ ਆਖਿਆ ਗਿਆ ਹੈ ਅਜਿਹਾ ਕਰਨ ਵਿੱਚ ਅਸਫ਼ਲ ਰਹਿਣ ਵਾਲਿਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।ਜਿਨ੍ਹਾਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਪਰਿਵਰਤਨ ਨਸ਼ਾ ਨਿਰਭਰਤਾ ਇਲਾਜ ਕੇਂਦਰ, ਅੰਮ੍ਰਿਤਸਰ,  ਪੰਕਜ ਵਰਮਾ, ਨਿਊਰੋ ਮਨੋਵਿਗਿਆਨ ਅਤੇ ਨਸ਼ਾ ਛੁਡਾਊ  ਕੇਂਦਰ, ਲੁਧਿਆਣਾ, ਪ੍ਰਿਆਸ ਲੁਧਿਆਣਾ, ਏਕਮ ਹਸਪਤਾਲ, ਮੋਗਾ, ਬਰਨਾਲਾ ਮਨੋਰੋਗ ਹਸਪਤਾਲ, ਬਰਨਾਲਾ, ਪੁਨੀਤ ਕਥੂਰੀਆ  ਪ੍ਰੇਮ ਨਿਰੋਸਾਈਕੈਟ੍ਰਿਕ ਹਸਪਤਾਲ, ਸੰਗਰੂਰ, ਕਪੂਰਥਲਾ ਸਾਈਕਿਆਟ੍ਰਿਕ ਨਰਸਿੰਗ ਹੋਮ, ਕਪੂਰਥਲਾ , ਮੈਕਸ ਸੁਪਰ ਸਪੈਸਲਿਟੀ ਹਸਪਤਾਲ  ਡੀ-ਅਡੀਕਸ਼ਨ ਸੈਂਟਰ, ਬਠਿੰਡਾ, ਸਤਕਾਰ ਨਸ਼ਾ ਨਿਰਭਰਤਾ ਇਲਾਜ ਕੇਂਦਰ, ਐਫਜੀਐਸ, ਮੈਡੀਕੇਅਰ ਹਸਪਤਾਲ, ਐਫਜੀਐਸ, ਬੈਨੀਵਾਲ ਹਸਪਤਾਲ,  ਫਾਜਲਿਕਾ, ਕ੍ਰਿਪਾ ਸਾਈਕੈਟ੍ਰਿਕ ਐਂਡ ਨਸ਼ਾ ਛੁਡਾ ਕੇਂਦਰ, ਹੁਸਆਿਰਪੁਰ, ਸੰਦੇਸ ਹਸਪਤਾਲ, ਲੁਧਿਆਣਾ , ਵਰਦਾਨ ਨਸ਼ਾ ਨਿਰਭਰਤਾ ਇਲਾਜ, ਪਟਿਆਲਾ, ਪ੍ਰਗਤੀ ਮਾਨਸਿਕ ਰੋਗ ਅਤੇ ਨਸ਼ਾ ਛੁਡਾਊ ਕੇਂਦਰ, ਪਠਾਨਕੋਟ, ਆਸਾ ਨਸ਼ਾ ਨਿਰਭਰਤਾ ਇਲਾਜ ਹਸਪਤਾਲ, ਨਵਾਂਸਹਿਰ , ਸੁਖ ਮਾਨਸਿਕ ਰੋਗ ਹਸਪਤਾਲ ਅਤੇ ਨਸ਼ਾ ਛਡਾਊ, ਸ੍ਰੀ ਮੁਕਤਸਰ ਸਾਹਿਬ, ਨਿਰਮਲ ਛਾਇਆ ਮਨੋਵਿਗਿਆਨ ਅਤੇ ਨਸ਼ਾ ਛਡਾ ਕੇਂਦਰ, ਤਰਨਤਾਰਨ ਸ਼ਾਮਲ ਹਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD