Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਨੂੰ ਹਦਾਇਤਾਂ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 22 Sep 2019

Last updated on: Sep 22, 2019, 00:00 IST

ਤਿਉਹਾਰਾਂ ਦੇ  ਆ ਰਹੇ ਮੌਸਮ 'ਚ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਦੁੱਧ ਤੇ ਦੁੱਧ ਉਤਪਾਦ, ਮਠਿਆਈਆਂ ਅਤੇ ਬੇਕਰੀ ਦਾ ਸਾਮਾਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਕੱਚੇ ਮਾਲ ਦੇ ਉਤਪਾਦਕਾਂ ਅਤੇ ਖੁਰਾਕ ਸਨਅੱਤ ਨਾਲ ਜੁੜੀਆਂ ਹੋਰ ਇਕਾਈਆਂ ਦੀ ਸੁਚੱਜੀ ਜਾਂਚ ਲਈ ਜ਼ਿਲ੍ਹਾ ਪੱਧਰ 'ਤੇ ਟੀਮਾਂ ਸਥਾਪਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।ਅੱਜ ਪਰਿਵਾਰ ਭਲਾਈ ਭਵਨ, ਸੈਕਟਰ 34 ਵਿੱਚ ਸਿਹਤ ਵਿਭਾਗ ਵੱਲੋਂ ਆਯੋਜਿਤ ਜ਼ਿਲ੍ਹਾ ਸਿਹਤ ਅਫ਼ਸਰਾਂ, ਸਹਾਇਕ ਫੂਡ ਕਮਿਸ਼ਨਰਾਂ, ਸੀਨੀਅਰ ਅਧਿਕਾਰੀਆਂ ਅਤੇ ਲੈਬ ਐਨਾਲਿਸਟਾਂ ਦੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰੇ, ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜੇਕਰ ਕੋਈ ਪਰਚੂਨ ਵਿਕਰੇਤਾ (ਰਿਟੇਲਰ) ਜਾਂ ਉਤਪਾਦਕ ਅਨੈਤਿਕ ਢੰਗ ਨਾਲ ਕਾਰਜ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਵਿਰੁੱਧ “ਫੂਡ ਸੇਫਟੀ ਸਟੈਂਡਰਡਜ਼ ਅਤੇ ਰੈਗੂਲੇਸ਼ਨ ਐਕਟ” ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਲਾਵਟਖ਼ੋਰੀ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅੱਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਵੀ ਤੰਗ-ਪਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਨੂੰ ਯਕੀਨੀ ਬਣਾਉਣਾ ਹੈ। ਮਿਲਾਵਟਖ਼ੋਰੀ ਵਰਗੇ ਅਨੈਤਿਕ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਸ.ਸਿੱਧੂ ਨੇ ਕਿਹਾ ਕਿ ਦੋਸ਼ੀ ਵਿਕਰੇਤਾ ਅਤੇ ਉਦਪਾਦਕਾਂ ਨੂੰ  ਵੀ ਨਤੀਜਿਆਂ ਦਾ ਸਾਹਮਣਾ ਕਰਨਾ  ਪਵੇਗਾ ਤਾਂ ਜੋ ਪੂਰਨ ਰੂਪ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਸੰਜਮ ਤੇ ਨੈਤਿਕਤਾ ਨਾਲ ਵਪਾਰ ਦਾ ਵਿਸਥਾਰ ਕੀਤਾ ਜਾ ਸਕੇ।ਮੰਤਰੀ ਨੇ ਕਿਹਾ “ਜਦੋਂ ਅਸੀਂ ਸ਼ੁੱਧ ਤੇ ਮਿਲਾਵਟ ਰਹਿਤ ਦੁੱਧ, ਦੁੱਧ ਉਤਪਾਦਾਂ  ਅਤੇ ਹੋਰ ਭੋਜਨ ਪਦਾਰਥਾਂ ਦੀ ਮੰਗ ਕਰਨ ਲੱਗਾਂਗੇ ਤਾਂ ਕਿਸਾਨਾਂ ਤੇ ਉਤਪਾਦਕਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇਗੀ ਅਤੇ ਇਸ ਨਾਲ ਪਦਾਰਥਾਂ ਦੀ ਗੁਣਵੱਤਾ ਵਿੱਚ ਆਪਣੇ-ਆਪ ਵਾਧਾ ਹੋਵੇਗਾ।” 

ਉਨ੍ਹਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਸਬੰਧੀ ਅਪੀਲ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਫ਼ਸਰਾਂ ਨੂੰ ਪੂਰੇ ਸਮਰਪਣ, ਸੁਹਿਰਦਤਾ ਤੇ ਜੋਸ਼ ਨਾਲ ਬਿਨਾਂ ਕਿਸੇ ਦਬਾਅ ਤੋਂ ਕੰਮ ਕਰਨ ਦੀ ਸਲਾਹ ਵੀ ਦਿੱਤੀ। ਪੰਜਾਬ ਦੇ ਲੋਕਾਂ ਨੂੰ ਸ਼ੁੱਧ ਤੇ ਪੌਸ਼ਟਿਕ ਭੋਜਨ ਪਦਾਰਥ ਪ੍ਰਦਾਨ ਕਰਨ ਨੂੰ ਯਕੀਨੀ ਬਣਾ ਕੇ ਪੰਜਾਬ ਨੂੰ ਦੇਸ਼ ਭਰ ਵਿੱਚ ਸਿਹਤਮੰਦ ਸੂਬਾ ਬਣਾਉਣ ਦੇ ਮੱਦੇਨਜ਼ਰ ਮੰਤਰੀ ਨੇ ਭੋਜਨ ਵਪਾਰ ਨਾਲ ਜੁੜੇ ਉਤਪਾਦਕਾਂ ਤੇ ਅਪਰੇਟਰਾਂ ਨੂੰ ਸੁਹਿਰਦ ਸਮਰਥਨ ਤੇ ਸਹਿਯੋਗ ਦੇਣ ਲਈ ਅਪੀਲ ਵੀ ਕੀਤੀ।ਸੂਬੇ ਭਰ 'ਚ ਫੂਡ ਸੇਫਟੀ ਦੀਆਂ ਟੀਮਾਂ ਦੀਆਂ ਗਤੀਵਿਧੀਆਂ  ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਅਗਸਤ ਮਹੀਨੇ ਵਿਚ ਸੂਬੇ ਦੇ ਵੱਖ ਵੱਖ ਭਾਗਾਂ ਵਿੱਚੋਂ ਕੁੱਲ 853 ਸੈਂਪਲ ਲਏ ਗਏ। ਜਿਨਾਂ ਵਿਚੋਂ 690 ਸੈਂਪਲ ਸਹੀ ਅਤੇ 159 ਸੈਂਪਲ ਘਟੀਆ ਦਰਜੇ ਦੇ ਪਾਏ ਗਏ। ਵਧੀਕ ਡਿਪਟੀ ਕਮਿਸ਼ਨਰ (ਏਡੀਸੀ)ਦੇ ਸਾਹਮਣੇ ਕੁੱਲ 340 ਕੇਸ ਦਾਇਰ ਕੀਤੇ ਗਏ ਜਦਕਿ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ(ਸੀਜੇਐਮ) ਕੋਲ ਦਰਜ ਹੋਏ ਕੇਸਾਂ ਦੀ ਗਿਣਤੀ 8 ਹੈ। ਉਨਾਂ ਅੱਗੇ ਦੱਸਿਆ ਕਿ ਉਲੰਘਣਾ ਕਰ ਵਾਲਿਆਂ ਉੱਤੇ ਲਗਾਏ ਜੁਰਮਾਨੇ ਦੀ ਕੁੱਲ ਰਾਸ਼ੀ 24.50 ਲੱਖ ਹੈ। ਸ੍ਰੀ  ਪੰਨੂ ਨੇ ਦੱਸਿਆ ਕਿ ਫੂਡ ਸੇਫਟੀ ਦੀਆਂ ਟੀਮਾਂ ਵਲੋਂ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ ਅਤੇ ਉਤਪਾਦਕਾਂ ਤੇ ਵਿਕਰੇਤਾਵਾਂ  ਨੂੰ “ਫੂਡ ਸੇਫਟੀ ਸਟੈਂਡਰਡਜ਼ ਅਤੇ ਰੈਗੂਲੇਸ਼ਨ ਐਕਟ” ਸਬੰਧੀ ਸਿਖਲਾਈ ਦੇਣ ਦੇ ਮੱਦੇਨਜ਼ਰ ਇਸੇ ਮਹੀਨੇ ਵਿਚ ਹੁਣ ਤੱਕ ਕੁੱਲ 75 ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਇਨਾਂ ਸਿਖਲਾਈ ਪ੍ਰੋਗਰਾਮਾਂ ਦਾ ਮੁੱਖ ਮੰਤਵ ਘਟੀਆ ਦਰਜੇ ਦੇ ਭੋਜਨ ਪਦਾਰਥਾਂ ਤੋਂ ਹੋਣ ਵਾਲੇ ਮਾਰੂ ਪ੍ਰਭਾਵਾਂ ਤੋ ਜਾਣੂ ਕਰਾਉਣਾ ਅਤੇ ਫੂਡ ਸੇਫਟੀ ਪ੍ਰਬੰਧਨ ਪ੍ਰਣਾਲੀ , ਉਲੰਘਣਾ ਕਰਨ ਵਾਲਿਆਂ ਨੂੰ ਉਕਤ ਐਕਟ ਦੀਆਂ ਧਾਰਾਵਾਂ ਸਬੰਧੀ ਜਾਣਕਾਰੀ ਦੇਣਾ ਹੈ।ਇਸ ਮੀਟਿੰਗ ਵਿੱਚ ਹੋਰ ਪਤਵੰਤਿਆਂ ਤੋਂ ਇਲਾਵਾ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ(ਸਿਹਤ) ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਸ਼ਾਮਲ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD