Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਾਮਲਾ ਗੁਰੂ ਘਰਾਂ ਨਾਲੋਂ ਵਿਧਾਨ ਸਭਾ ਨੂੰ ਪਵਿੱਤਰ ਦੱਸਣ ਦਾ

ਦੋਵੇਂ ਬੈਂਸ ਭਰਾਵਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਿਰਸਾ ਸਿੰਘ ਵਲਟੋਹਾ

5 Dariya News

5 Dariya News

5 Dariya News

ਅੰਮ੍ਰਿਤਸਰ , 23 Sep 2019

Last updated on: Sep 23, 2019, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਗੁਰਦੁਆਰਾ ਸਾਹਿਬ ਨਾਲੋਂ ਵਿਧਾਨ ਸਭਾ ਨੂੰ ਪਵਿੱਤਰ ਦੱਸਦਿਆਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਉਹਨਾਂ ਖਿਲਾਫ ਤੁਰੰਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰ ਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ  ਵਿਰਸਾ ਸਿੰਘ ਵਲਟੋਹਾ ਨੇ ਆਖਿਆ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੋਵੇਂ ਭਰਾ ਗੁਰਦੁਆਰਾ ਸਾਹਿਬ ਨਾਲੋਂ ਵਿਧਾਨ ਸਭਾ ਨੂੰ ਵੱਧ ਪਵਿੱਤਰ ਦੱਸ ਕੇ ਉਸਨੂੰ ਮੱਥਾ ਟੇਕਣ ਤੇ ਪੂਜਣ ਦੀ ਗੱਲ ਵੀ ਆਖ ਰਹੇ ਹਨ। ਉਹਨਾਂ ਕਿਹਾ ਕਿ ਇਹ ਗੁਰੂ ਘਰਾਂ ਦੀ ਬੇਅਬਦੀ ਜਾਂ ਬੱਜਰ ਗੁਨਾਹ ਹੀ ਨਹੀਂ ਬਲਕਿ ਘੋਰ ਪਾਪ ਵੀ ਹੈ।ਸ੍ਰ ਵਲਟੋਹਾ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਹੈ ਜਿਸ ਮੁਤਾਬਕ ਮੀਰੀ ਯਾਨੀ ਬਾਦਸ਼ਾਹਤ ਨਾਲੋਂ ਪੀਰੀ ਯਾਨੀ ਧਰਮ ਨੂੰ ਉਪਰ ਰੱਖਿਆ ਹੈ। ਉਹਨਾਂ ਕਿਹਾ ਕਿ ਮੀਰੀ ਭਾਵੇਂ ਜਿੱਡਾ ਮਰਜ਼ੀ ਰਾਜ ਭਾਗ ਦਰਬਾਰ ਜਾਂ ਸਦਨ ਹੋਵੇ,  ਇਹ ਸਭ ਪੀਰੀ ਯਾਨੀ ਧਰਮ ਤੋਂ ਉਪਰ ਨਹੀਂ ਹੋ ਸਕਦਾ ਪਰ ਬੈਂਸ ਭਰਾ ਇੰਨਾ ਹੰਕਾਰ ਗਏ ਹਨ ਕਿ ਇਹਨਾਂ ਨੇ ਛੇਵੇਂ ਪਾਤਸ਼ਾਹ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਵੀ ਉਲਟਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਦੋਵੇਂ ਸਕੇ ਭਰਾ ਵਿਧਾਨ ਸਭਾ ਚੋਣਾਂ ਕੀ ਜਿੱਤ ਗਏ, ਹੰਕਾਰ ਵਿਚ ਅੰਨੇ ਹੋ ਗਏ ਹਨ। ਉਹਨਾਂ ਕਿਹਾ ਕਿ ਇਹ ਦੋਵੇਂ ਭਰਾ ਇਹ ਸਮਝਣ ਲੱਗ ਪਏ ਹਨ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਮੀਰੀ ਪੀਰੀ ਦੇ ਸਿਧਾਂਤ ਤੋਂ ਵੀ ਉਪਰ ਹੋ ਗਏ ਹਨ।  ਉਹਨਾਂ ਕਿਹਾ ਕਿ ਪਹਿਲਾਂ ਤਾਂ ਦੋਵੇਂ ਰਾਜਨੀਤਕ ਲੋਕਾਂ ਦੇ ਖਿਲਾਫ ਊਲ ਜਲੂਲ ਬੋਲਦੇ ਸੀ ਪਰ ਹੁਣ ਧਰਮ ਤੇ ਗੁਰੂ ਦੇ ਸਿਧਾਂਤਾਂ ਦੇ ਖਿਲਾਫ ਵੀ ਬੋਲਣ ਲੱਗ ਪਏ ਹਨ ਜੋ ਕਿ ਗੁਰੂ ਅਤੇ ਗੁਰੂ ਦੇ ਸਿਧਾਂਤ ਦੀ ਘੋਰ ਬੇਅਬਦੀ ਹੈ।ਸ੍ਰੀ ਵਲਟੋਹਾ ਨੇ ਕਿਹਾ ਕਿ ਇਹ ਬੱਜਰ ਗੁਨਾਹ ਹੀ ਨਹੀਂ ਪਾਪ ਵੀ ਹੈ। ਉਹਨਾਂ ਕਿਹਾ ਕਿ ਸਾਡੇ ਦੇਸ਼ ਦੀ ਪਰੰਪਰਾ ਰਹੀ ਹੈ ਕਿ ਚਾਹੇ ਕੋਈ ਪ੍ਰਧਾਨ ਮੰਤਰੀ, ਰਾਸ਼ਟਰਪਤੀ ਜਾਂ ਮੁੱਖ ਮੰਤਰੀ, ਐਮ ਪੀ ਜਾਂ ਐਮ ਐਲ ਏ ਬਣਦਾ ਹੈ, ਉਹ ਚੁਣੇ ਜਾਣ ਤੋਂ ਬਾਅਦ ਸਭ ਤੋਂ ਪਹਿਲਾਂ ਧਾਰਮਿਕ ਸਥਾਨਾਂ 'ਤੇ ਜਾਂਦੇ ਹਨ। ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਵਿਚ ਵੀ  ਕਿਤੇ ਵੀ  ਵਿਧਾਨ ਸਭਾ ਜਾਂ ਲੋਕ ਸਭਾ ਨੂੰ ਗੁਰਦੁਆਰਾ ਜਾਂ ਮੰਦਿਰ ਤੋਂ ਉਪਰ ਨਹੀਂ ਕਿਹਾ ਗਿਆ ਬਲਕਿ ਪ੍ਰਚਲਤ ਭਾਸ਼ਾ ਵਿਚ ਇਸਨੂੰ ਪਵਿੱਤਰ ਸਦਨ ਕਿਹਾ ਜਾਂਦਾ ਹੈ।

ਉਹਨਾਂ ਕਿਹਾ ਕਿ ਗੁਰੂ ਘਰਾਂ ਵਿਚ ਲੋਕ ਆਪਣੀਆਂ ਮੁਰਾਦਾਂ ਪੂਰੀਆਂ  ਹੋਣ ਵਾਸਤੇ ਅਕਾਲ ਪੁਰਖ ਅੱਗੇ ਅਰਦਾਸਾਂ ਕਰਦੇ ਹਨ ਪਰ ਦੂਜੇ ਪਾਸੇ ਵਿਧਾਨ ਸਭਾ ਵਿਚ ਇਕ ਦੂਜੇ ਨੂੰ ਨੀਵਾਂ ਵਿਖਾਉਣ ਲਈ  ਹੇਠਲੇ ਪੱਧਰ ਦੀ ਦੂਸ਼ਣਬਾਜ਼ੀ ਹੁੰਦੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿਚ ਵੱਡੀਆਂ ਵੱਡੀਆਂ ਗੁੰਮਰਾਹਕੁੰਨ ਗੱਲਾਂ ਕਰ ਕੇ ਉਹਨਾਂ ਤੋਂ ਮੁਕਰ ਜਾਣ ਵਾਲਾ ਧੋਖਾ ਵੀ ਦਿੱਤਾ ਜਾਂਦਾ ਹੈ ਜਦੋਂ ਕਿ ਗੁਰਦੁਆਰਾ ਸਾਹਿਬ ਵਿਚ ਸੱਚ ਦਾ ਸੁਨੇਹਾ ਦਿੱਤਾ ਜਾਂਦਾ ਹੈ, ਸੱਚ ਦਾ ਪ੍ਰਕਾਸ਼ ਹੁੰਦਾ ਹੈ, ਜਿਥੇ ਸਮੁੱਚੀ ਮਨੁੱਖਤਾ ਨੂੰ ਸਿੱਧਾ ਰਸਤਾ ਵਿਖਾਇਆ ਜਾਂਦਾ ਹੈ,  ਝੂਠ, ਕੁਫਰ ਤੇ ਧੋਖੇ ਤੋਂ ਬਚ ਕੇ ਚੱਲਣ ਦੀ ਸਿੱਖਿਆ ਦਿੱਤੀ ਜਾਂਦੀ ਹੈ।ਸ੍ਰੀ ਵਲਟੋਹਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੈਠੇ ਵਿਅਕਤੀ ਇਕ ਦੂਜੇ ਨੂੰ ਨੀਵਾਂ ਵਿਖਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ ਜਦਕਿ ਗੁਰਦੁਆਰਾ ਸਾਹਿਬ ਵਿਚ ਇਕ ਦੂਜੇ ਤੋਂ ਨੀਵੇਂ ਹੋ ਕੇ ਗੁਰੂ ਘਰ ਦੀ ਸੇਵਾ ਕੀਤੀ ਜਾਂਦੀ ਹੈ। ਵਿਧਾਨ ਸਭਾ ਮਨੁੱਖ ਵੱਲੋਂ ਬਣਾਈ ਹੋਈ ਹੈ ਤੇ ਮਨੁੱਖ ਵੱਲੋਂ ਬਣਾਏ ਵਿਧਾਨ ਅਨੁਸਾਰ ਚਲਦੀ ਹੈ । ਉਹਨਾਂ ਕਿਹਾ ਕਿ ਦੂਜੇ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉਸ ਨਾਲ ਤੁਲਨਾ ਕਰਨਾ ਇਕ ਗੁਨਾਹ ਹੀ ਨਹੀਂ ਘੋਰ ਪਾਪ ਵੀ ਹੈ। ਇਸ ਕੀਤੇ ਹੋਏ ਗੁਨਾਹ ਅਤੇ ਬਜਰ ਪਾਪ ਨੇ ਸਿੱਖ ਸੰਗਤਾਂ ਨੂੰ ਬਹੁਤ ਪੀੜਾ ਦਿੱਤੀ ਹੈ ਤੇ ਇਹ ਗੁਨਾਹ ਬਖਸ਼ਣਯੋਗ ਨਹੀਂ ਹੈ। ਉਹਨਾਂ ਕਿਹਾ ਕਿ ਬਲਵਿੰਦਰ ਬੈਂਸ ਨੇ ਆਪਣੇ ਭਰਾ ਸਿਮਰਜੀਤ ਸਿੰਘ ਬੈਂਸ ਦੇ ਬਿਆਨ ਦੀ ਪ੍ਰੋੜਤਾ ਹੀ ਨਹੀਂ ਕੀਤੀ ਬਲਕਿ ਉਸ ਤੋਂ ਵੀ ਅੱਗੇ ਵੱਧ ਕੇ ਬਿਆਨਬਾਜ਼ੀ ਕਰਦਿਆਂ ਆਖਿਆ ਹੈ ਕਿ ਉਹ ਵਿਧਾਨ ਨੂੰ ਹਮੇਸ਼ਾ ਮੱਥਾ ਵੀ ਟੇਕਦੇ ਹਨ ਅਤੇ ਉਸਦੀ ਪੂਜਾ ਵੀ ਕਰਦੇ ਹਨ।ਉਹਨਾਂ ਮੰਗ ਕੀਤੀ ਕਿ ਦੋਵਾਂ ਭਰਾਵਾਂ ਖਿਲਾਫ ਕਾਨੂੰਨ ਅਨੁਸਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰ ਕੇ ਦੋਵਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕੇ ਧਾਰਮਿਕ ਮਰਿਯਾਦਾ ਅਨੁਸਾਰ ਵੀ ਇਨ੍ਹਾਂ ਵਿਰੁੱਧ ਬਣਦੀ ਕਰਵਾਈ ਕੀਤੀ ਜਾਵੇ।ਇਸ ਮੌਕੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਹਰਮੀਤ ਸਿੰਘ ਸੰਧੂ, ਸਾਬਕਾ ਵਿਧਾਇਕ ਅਤੇ ਜਿਲਾ ਪ੍ਰਧਾਨ ਵੀਰ ਸਿੰਘ ਲੋਪੋਕੇ, ਹਲਕਾ ਦਖਣੀ ਦੇ ਇੰਜਾਰਚ ਤਲਬੀਰ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਸ੍ਰੋਮਣੀ ਕਮੇਟੀ ਮੈਬਰ ਹਰਜਾਪ ਸਿੰਘ ਸੁਲਤਾਨ ਵਿੰਡ, ਬਿਕਰਮਜੀਤ ਸਿੰਘ ਕੋਟਲਾ, ਬਾਵਾ ਸਿੰਘ ਗੁਮਾਨਪੁਰਾ, ਅਵਤਾਰ ਸਿੰਘ ਟਰਕਾਂਵਾਲਾ, ਜਸਪਾਲ ਸਿੰਘ ਛੰਟੂ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD