Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਸ਼ਵ ਪ੍ਰਸਿੱਧ ਵਿਦਵਾਨ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਦਾ ਸਨਮਾਨ

5 Dariya News

5 Dariya News

5 Dariya News

ਲੁਧਿਆਣਾ , 23 Sep 2019

Last updated on: Sep 23, 2019, 00:00 IST

ਬੀਤੀ ਸ਼ਾਮ ਲੁਧਿਆਣਾ ਦੇ ਕੇਂਦਰੀ ਧਾਰਮਿਕ ਸਥਾਨ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਪ੍ਰਸਿੱਧ ਵਿਦਵਾਨ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸੰਥਿਆ ਪਾਠ ਅਕੇ ਕਥਾਕਾਰੀ ਦੇ ਖੇਤਰ ਚ ਪੌਣੀ ਸਦੀ ਲੰਮੀਆਂ ਸੇਵਾਵਾਂ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਤੇ ਸੰਗਤਾਂ ਨੇ ਸਨਮਾਨਿਤ ਕੀਤਾ।ਗਿਆਨੀ ਸਾਹਿਬ ਸਿੰਘ ਜੀ ਦੀਆਂ ਉਮਰ ਭਰ ਨਿਸ਼ਕਾਮ ਪੰਥਕ ਗਿਆਨ ਆਧਾਰਿਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਜਥੇਦਾਰ ਮੱਕੜ ਨੇ ਕਿਹਾ ਕਿ ਜਿਸ ਸਾਦਗੀ, ਸਮਰਪਣ ਤੇ ਸਬਰ ਸੰਤੋਖ ਨਾਲ ਆਪ ਨੇ ਗੁਰਬਾਣੀ ਅਧਿਐਨ, ਖੋਜ ਤੇ ਪਸਾਰ ਦਾ ਕੰਮ ਕੀਤਾ ਹੈ, ਉਹ ਸਦੀਆਂ ਤੀਕ ਚੇਤੇ ਰਹੇਗਾ।ਉਨ੍ਹਾਂ ਕਿਹਾ ਕਿ ਇਤਿਹਾਸਕਾਰੀ ਚ ਪਹਿਲਾਂ ਸ: ਕਰਮ ਸਿੰਘ ਹਿਸਟੋਰੀਅਨ, ਡਾ: ਗੰਡਾ ਸਿੰਘ, ਗੁਰਬਾਣੀ ਵਿਆਖਿਆ ਤੇ ਅਨੁਵਾਦ ਚ ਸ: ਮਨਮੋਹਨ ਸਿੰਘ, ਡਾ: ਸਾਹਿਬ ਸਿੰਘ ਅਤੇ ਕਥਾਕਾਰੀ ਚ ਗਿਆਨੀ ਮਾਨ ਸਿੰਘ ਝਾਵਰ, ਗਿਆਨ ਮਾਰਤੰਡ ਗਿਆਨੀ ਸੰਤ ਸਿੰਘ ਮਸਕੀਨ ਤੇ ਵਰਤਮਾਨ ਸਮੇਂ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਕਰ ਰਹੇ ਹਨ ਉਹ ਕਿਸੇ ਸੰਸਥਾ ਤੋਂ ਘੱਟ ਨਹੀਂ।ਪੜਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਗਿਆਨੀ ਸਾਹਿਬ ਸਿੰਘ ਜੀ ਦੀ ਉਸਤਤ ਚ ਕਿਹਾ ਕਿ ਉਨ੍ਹਾਂ ਦੇ ਮੂੰਹੋਂ ਸੁਣੀ ਗਿਆਨ ਤੇ ਵਿਹਾਰਕ ਜੀਵਨ ਮਿਸਾਲਾਂ ਵਾਲੀ ਕਥਾ ਮੈਨੂੰ ਹੀ ਨਹੀਂ ਸਗੋਂ ਪੂਰੇ ਗਲੋਬ ਤੇ ਫ਼ੈਲੇ ਪੰਜਾਬੀਆਂ ਨੂੰ ਗੁਰੂ ਸੰਦੇਸ਼ ਨਾਲ ਨੇੜਿਓਂ ਜੋੜਦੀ ਹੈ।ਇਸ ਮੌਕੇ ਸ: ਪਰਮਜੀਤ ਸਿੰਘ ਧਾਲੀਵਾਲ ਸਾਬਕਾ ਡਿਪਟੀ ਚੀਫ਼ ਇੰਜਨੀਅਰ ਬਿਜਲੀ ਵਿਭਾਗ, ਸ: ਇੰਦਰਜੀਤ ਸਿੰਘ ਮੱਕੜ,ਉੱਘੇ ਫੋਟੋ ਆਰਟਿਸਟ ਤੇ ਰਾਗ ਰਤਨ ਪੁਸਤਕ ਦੇ ਲੇਖਕ ਸ: ਤੇਜ ਪ੍ਰਤਾਪ ਸਿੰਘ ਸੰਧੂ, ਸ: ਚਰਨਜੀਤ ਸਿੰਘ ਸਿੰਧ ਬੈਂਕ,ਸ: ਗੁਰਮੇਲ ਸਿੰਘ ਸੰਗੋਵਾਲ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ,ਸ: ਕ੍ਰਿਪਾਲ ਸਿੰਘ ਚੌਹਾਨ ਮੈਨੇਜਰ ਗੁਰਦਵਾਰਾ ਸਾਹਿਬ, ਜਗਦੇਵ ਸਿੰਘ ਕਲਸੀ, ਬਲਜੀਤ ਸਿੰਘ ਬਾਵਾ ਤੇ ਪੁਨੀਤਪਾਲ ਸਿੰਘ ਗਿੱਲ ਵੀ ਹਾਜ਼ਰ ਸਨ।ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੇ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਆਯੋਜਿਤ ਡਾ: ਖੇਮ ਸਿੰਘ ਗਿੱਲ ਦੀ ਯਾਦ ਚ ਭੋਗ ਤੇ ਅੰਤਿਮ ਅਰਦਾਸ ਚ ਕਥਾ ਕਰਕੇ ਸ਼ਮੂਲੀਅਤ ਕੀਤੀ।

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD