Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਦੀਪ ਸਿੰਘ ਚੀਮਾ ਨੇ ਸਿਲਾਈ ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

5 Dariya News

5 Dariya News

5 Dariya News

ਬਟਾਲਾ , 23 Sep 2019

Last updated on: Sep 23, 2019, 00:00 IST

ਸਥਾਨਕ ਧਰਮਪੁਰਾ ਕਾਲੋਨੀ ਵਿਖੇ ਚੱਲ ਰਹੀ ਰਾਣੀ ਝਾਂਸੀ ਵੈਲਫੇਅਰ ਸੋਸਾਇਟੀ ਵਿਖੇ ਸਿਲਾਈ ਕਢਾਈ ਦਾ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਾਂ ਨੂੰ ਅੱਜ ਸਰਟੀਫੀਕੇਟ ਦੇਣ ਲਈ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਇਟੀ ਮੈਂਬਰ ਸ. ਐੱਮ.ਐੱਮ. ਸਿੰਘ ਚੀਮਾ ਵੀ ਹਾਜ਼ਰ ਸਨ। ਇਸ ਸਮਾਰੋਹ ਦੇ ਆਯੋਜਨ ਵਿੱਚ ਸੰਸਥਾ ਦੇ ਹੋਰਨਾਂ ਮੈਂਬਰਾਂ ਪ੍ਰੋ. ਐੱਮ.ਐੱਮ. ਚੱਢਾ ਸਰਪ੍ਰਸਤ, ਸ੍ਰੀਮਤੀ ਕਿਰਨ ਚੱਢਾ, ਸ੍ਰੀਮਤੀ ਕਸ਼ਮੀਰ ਕੌਰ, ਸ੍ਰੀਮਤੀ ਸੁਦੇਸ ਕੁਮਾਰੀ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਕਰਮਪ੍ਰੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥਾਂ ਨੇ ਵੀ ਸਹਿਯੋਗ ਕੀਤਾ।ਸੰਸਥਾ ਦੀ ਚੇਅਰਪਰਸਨ ਸ੍ਰੀਮਤੀ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਇਸ ਸੰਸਥਾ ਵਿੱਚ ਸਿਲਾਈ ਕਢਾਈ ਅਤੇ ਬਿਊਟੀਸ਼ੀਅਨ ਦਾ 6 ਮਹੀਨੇ ਦਾ ਕੋਰਸ ਕਰਵਾਇਆ ਜਾਂਦਾ ਹੈ। ਪਿਛਲੇ ਸੈਸ਼ਨ ਮਾਰਚ ਤੋਂ ਅਗਸਤ 2019 ਵਿੱਚ ਬਿਊਟੀਸੀਅਨ ਦੇ ਕੋਰਸ ਵਿੱਚ 25 ਲੜਕੀਆਂ ਨੇ ਦਾਖਲਾ ਲਿਆ ਸੀ ਤੇ ਸਿਲਾਈ ਕਢਾਈ ਦੇ ਕੋਰਸ ਵਿੱਚ 10 ਲੜਕੀਆਂ ਨੇ ਦਾਖਲਾ ਲਿਆ ਸੀ, ਜਿੰਨ੍ਹਾ ਨੇ ਹੁਣ ਆਪਣਾ ਕੋਰਸ ਪੂਰਾ ਕਰ ਲਿਆ ਹੈ। ਜਿਹੜੀਆਂ ਵਿਦਿਆਰਥਣਾਂ ਨੇ ਕੋਰਸ ਪੂਰਾ ਕਰ ਲਿਆ ਹੈ ਨੂੰ ਅੱਜ ਕੋਰਸ ਕੰਪਲੀਸ਼ਨ ਸਰਟੀਫਿਕੇਟ ਮੁੱਖ ਮਹਿਮਾਨ ਚੇਅਰਮੈਨ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਤਕਸੀਮ ਕੀਤੇ।ਇਸ ਮੌਕੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਸ. ਐੱਮ.ਐੱਮ. ਸਿੰਘ ਚੀਮਾ ਨੇ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਵੀ ਕੀਤੀ।    

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD