Saturday, 11 May 2024

 

 

ਖ਼ਾਸ ਖਬਰਾਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ

 

5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ

5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ

5 Dariya News

5 Dariya News

5 Dariya News

ਚੰਡੀਗੜ , 23 Sep 2019

ਸੂਬਾ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਵਿੱਚ ਚਲਾਈ ਜਾ ਰਹੀ ਪ੍ਰਮੁੱਖ ਸਕੀਮ  'ਘਰ ਘਰ ਰੋਜ਼ਗਾਰ' ਤਹਿਤ ਆਯੋਜਿਤ ਕੀਤੇ ਜਾ ਰਹੇ ਹਨ 5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ 2.10 ਲੱਖ ਨੌਕਰੀਆਂ ਲਈ ਪੇਸ਼ਕਸ਼ ਕੀਤੀ ਗਈ ਹੈ। ਹੁਣ ਤੱਕ ਸੂਬੇ ਦੇ 46800 ਨੌਜਵਾਨਾਂ ਨੂੰ ਵੱਖ ਵੱਖ ਨੌਕਰੀਆਂ ਲਈ ਚੁਣਿਆ ਗਿਆ ਹੈ ਜਦਕਿ 13349 ਨੌਜਵਾਨਾਂ ਦੀ ਸਵੈ-ਰੋਜ਼ਗਾਰ ਲਈ ਚੋਣ ਹੋਈ ਹੈ।ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 71562 ਨੌਜਾਵਨਾਂ ਵਲੋਂ ਇਸ ਮੇਲੇ 'ਚ ਹਿੱਸਾ ਲੈ ਕੇ ਭਰਵਾਂ ਹੁੰਘਾਰਾ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਹੁਣ ਤੱਕ ਵਿਦਿਆਰਥੀਆਂ ਨੂੰ 10 ਲੱਖ ਰੁਪਏ ਸਾਲਾਨਾ ਦੇ ਪੈਕਜ ਦਿੱਤੇ ਗਏ ਹਨ ਅਤੇ ਆਪਣੀ ਯੋਗਤਾ ਦੇ ਅਧਾਰ 'ਤੇ ਕੁੱਲ 3488 ਬਿਨੈਕਾਰ  ਹੁਨਰ ਸਿਖਲਾਈ ਲਈ ਵੀ ਚੁਣੇ ਗਏ ਹਨ।ਸੂਬਾ ਸਰਕਾਰ ਨੇ ਯੋਗਤਾ ਦੇ ਅਧਾਰ 'ਤੇ ਹਰੇਕ ਬੇਰੁਜ਼ਗਾਰ ਨੌਜਵਾਨ ਲਈ ਰੋਜ਼ਗਾਰ (ਸਵੈ ਜਾਂ ਤਨਖ਼ਾਹ ਵਾਲਾ) ਯਕੀਨੀ ਬਣਾਉਣ ਲਈ 'ਘਰ ਘਰ ਰੋਜ਼ਗਾਰ ਮਿਸ਼ਨ' ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਗਰਾਮ ਗ਼ੈਰ-ਹੁਨਰਮੰਦ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਚਲਾਇਆ ਗਿਆ ਹੈ।ਮੌਜੂਦਾ ਰੋਜ਼ਗਾਰ ਮੇਲੇ ਦੀ ਸਮਾਪਤੀ 5 ਅਕਤੂਬਰ ਨੂੰ ਰੋਪੜ ਜ਼ਿਲੇ ਦੇ ਚਮਕੌਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨਾਲ ਹੋਵੇਗੀ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ ਨੇ 2 ਲੱਖ ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨ ਲਈ ਵੱਖ-ਵੱਖ ਖੇਤਰਾਂ ਵਿਚ ਵੱਡੇ ਮੌਕੇ ਤਲਾਸ਼ੇ ਹਨ ।

ਵਿਭਾਗ ਦੇ ਅਣਥੱਕ ਯਤਨਾਂ ਸਦਕਾ ਬੇਰੁਜਗਾਰ ਨੌਜਵਾਨਾਂ ਨੂੰ ਸਵੈ ਜਾਂ ਉਜਰਤ ਰੁਜ਼ਗਾਰ (1000 ਤੋਂ ਵੱਧ ਰੁਜਗਾਰ ਪ੍ਰਤੀ ਦਿਨ ਦੀ ਦਰ 'ਤੇ) ਪ੍ਰਾਪਤ ਕਰਨ ਦੀ ਸਹੂਲਤ ਮਿਲੀ ਹੈ, ਜਿਸ ਵਿੱਚ ਬੈਂਕਾਂ ਵਲੋਂ ਉਹਨਾਂ ਦੇ ਸਵੈ-ਰੁਜਗਾਰ ਲਈ ਕਰਜੇ ਦਾ ਪ੍ਰਬੰਧ ਕਰਨਾ ਵੀ ਸਾਮਲ ਹੈ। ਸਾਰੇ ਜਿਲ੍ਹਆਂ ਵਿੱਚ ਡਿਸਟ੍ਰੀਕਟ ਬਿਉਰੋ ਆਫ ਇੰਪਲਾਇਮੈਂਟ ਐਂਡ ਐਂਟਰਪ੍ਰਾਈਜਜ (ਡੀ.ਬੀ.ਈ.ਈਜ) ਨੌਕਰੀ ਲੱਭਣ ਵਾਲਿਆਂ ਲਈ ਨੋਡਲ ਸੈਂਟਰ ਬਣ ਗਏ ਹਨ।ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਦੇ ਦੌਰਾਨ ਹੁਣ ਤੱਕ ਮੋਹਾਲੀ ਤੋਂ 5366 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਜਦਕਿ ਲੁਧਿਆਣਾ ਤੋਂ 4931, ਫਾਜਲਿਕਾ ਤੋਂ 4056 ਅਤੇ ਜਲੰਧਰ ਤੋਂ 3055 ਉਮੀਦਵਾਰਾਂ ਨੂੰ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸੰਗਰੂਰ ਤੋਂ 3031, ਮਾਨਸਾ ਤੋਂ 3018 ਅਤੇ ਬਰਨਾਲਾ ਤੋਂ 2850 ਅਤੇ ਗੁਰਦਾਸਪੁਰ ਤੋਂ 2700 ਉਮੀਦਵਾਰ ਚੁਣੇ ਗਏ ਹਨ। ਕਪੂਰਥਲਾ ਤੋਂ 2625 ਉਮੀਦਵਾਰ, ਉਸ ਤੋਂ ਬਾਅਦ ਪਟਿਆਲਾ ਤੋਂ 2272, ਐਸ.ਬੀ.ਐਸ. ਨਗਰ 2364, ਬਠਿੰਡਾ 1953 ਅਤੇ ਤਰਨ ਤਾਰਨ 1943 ਉਮੀਦਵਾਰਾਂ ਨੂੰ ਚੁਣਿਆ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸਵੈ ਰੁਜਗਾਰ ਦੇ ਉੱਦਮਾਂ ਵਿਚੋਂ, ਕਪੂਰਥਲਾ ਵਿਚੋਂ ਹੁਣ ਤੱਕ 3790, ਫਾਜਲਿਕਾ ਜਲ੍ਹੇ ਵਿਚੋਂ 1330 ਤੇ ਸਹੀਦ ਭਗਤ ਸਿੰਘ ਨਗਰ ਤੋਂ 1353 ਉੱਦਮਾਂ ਦੀ ਸ਼ਨਾਖਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਨਰ ਸਿਖਲਾਈ ਲਈ ਚੁਣੇ ਗਏ ਨੌਜਵਾਨਾਂ ਵਿਚੋਂ ਕਪੂਰਥਲਾ ਤੋਂ 794, ਫਾਜਲਿਕਾ ਤੋਂ 410, ਸੰਗਰੂਰ ਤੋਂ 366 ਇਸ ਤੋਂ ਬਾਅਦ ਲੁਧਿਆਣਾ ਤੋਂ 258, ਜਲੰਧਰ ਤੋਂ 246 ਅਤੇ ਗੁਰਦਾਸਪੁਰ ਤੋਂ 220 ਨੌਜਵਾਨ ਚੁਣੇ ਗਏ ਹਨ।ਬੁਲਾਰੇ ਨੇ ਇਸ ਦੇ ਨਾਲ ਇਹ ਵੀ ਦੱਸਿਆ ਕਿ ਫਰਵਰੀ, 2019 ਦੌਰਾਨ ਸੂਬੇ ਭਰ ਵਿਚ ਵੱਖ-ਵੱਖ ਰੁਜ਼ਗਾਰ ਮੇਲਿਆਂ ਵਿਚ ਬੇਰੁਜਗਾਰ ਨੌਜਵਾਨਾਂ ਨੂੰ ਲਗਭਗ 55000 ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਸਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD