Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜਾਨੀਆਂ ਵਿਖੇ ਧੁੱਸੀ ਬੰਨ੍ਹ ਵਿਚਲੇ ਪਾੜ ਨੂੰ ਪੂਰਨ ਪਿੱਛੋਂ 45 ਫੁੱਟ ਡੂੰਘੇ ਟੋਏ ਨੂੰ ਪੂਰਨ ਦੇ ਕੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਤੇ ਸੰਤ ਬਲਬੀਰ ਸਿੰਘ ਸੇਚੇਵਾਲ ਨੇ ਕੀਤੀ ਆਰੰਭਤਾ

5 Dariya News

5 Dariya News

5 Dariya News

ਲੋਹੀਆਂ (ਜਲੰਧਰ) , 24 Sep 2019

Last updated on: Sep 24, 2019, 00:00 IST

ਹਾਲ ਹੀ ਵਿੱਚ ਸਤਲੁਜ ਦਰਿਆ ਵਿੱਚ ਹਾਏ ਹੜ੍ਹ ਕਾਰਨ ਸ਼ਾਹਕੋਟ ਤਹਿਸੀਲ ਅੰਦਰ ਪਿੰਡ ਜਾਨੀਆਂ ਕੋਲ ਧੁੱਸੀ ਬੰਧ ਵਿੱਚ ਪਏ 500 ਫੁੱਟ ਤੋਂ ਜ਼ਿਆਦਾ ਪਾੜ੍ਹ ਨੂੰ ਪੂਰਨ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਪਾਣੀ ਦੇ ਤੇਜ਼ ਵਹਾਅ ਕਾਰਨ ਪਏ 45 ਫੁੱਟ ਡੂੰਘੇ ਟੋਏ ਨੂੰ ਪੂਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਅੱਜ ਇਥੇ ਜਾਨੀਆਂ ਪਿੰਡ ਵਿਖੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਟੋਏ ਨੂੰ ਪੂਰਨ ਦੇ ਕੰਮ ਦੀ ਅਰਦਾਸ ਕਰਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੱਸੀ ਬੰਨ੍ਹ  ਵਿਚ ਪਏ ਵੱਡੇ ਪਾੜ ਨੂੰ ਪੂਰਨ ਤੋਂ ਬਾਅਦ ਟੋਏ ਨੂੰ ਪੂਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਾਣੀ ਦੇ ਤੇਜ ਵਹਾਅ ਕਾਰਨ ਦਰਿਆ ਵਿਚੋਂ ਰੇਤ ਵੱਡੀ ਮਾਤਰਾ ਵਿਚ ਨੇੜਲੀਆਂ ਜ਼ਮੀਨਾਂ ਵਿਚ ਪੈ ਗਈ, ਜਿਸਦੀ ਵਰਤੋਂ ਹੁਣ  ਇਸ ਟੋਏ ਨੂੰ ਪੂਰਨ ਲਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਗਿਣਤੀ ਵਿਚ ਟਰੈਕਟਰਾਂ ਤੇ ਹੋਰ ਭਾਰੀ ਮਸ਼ੀਨਰੀ ਦੀ ਮਦਦ ਨਾਲ ਅਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਡੂੰਘੇ ਟੋਏ ਨੂੰ ਜਲਦ ਹੀ ਪੂਰ ਦਿੱਤਾ ਜਾਵੇਗਾ। ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸੇਵਾਦਾਰਾਂ ਸਮੇਤ ਔਖੀ ਘੜੀ ਵਿਚ ਲੋਕਾਂ ਦੀ ਮਦਦ ਤੇ ਪ੍ਰਸ਼ਾਸ਼ਨ ਨੂੰ ਦਿੱਤੇ ਸਹਿਯੋਗ ਨੂੰ ਲਾਮਿਸਾਲੀ ਦੱਸਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਹੜ੍ਹ ਕਾਰਨ ਜਾਨੀਆਂ ਪਿੰਡ ਨੇੜੇ ਧੁੱਸੀ ਬੰਨ੍ਹ ਵਿਚ 500 ਫੁੱਟ ਤੋਂ ਵੀ ਜਿਆਦਾ ਪਾੜ ਪੈ ਗਿਆ ਸੀ ਜੋ ਕਿ ਭਾਰਤੀ ਫੌਜ, ਮਨਰੇਗਾ ਵਰਕਰਾਂ, ਡਰੇਨਜ਼ ਵਿਭਾਗ, ਪੰਚਾਇਤਾਂ ਤੇ ਆਮ ਲੋਕਾਂ ਦੀ ਮਦਦ ਨਾਲ ਪਹਿਲਾਂ  ਹੀ ਪੂਰਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਹੜ੍ਹ ਪੀੜ੍ਹਤਾਂ ਨੂੰ ਰਾਹਤ ਤੇ ਮੁੜ ਵਸੇਬੇ ਲਈ ਕੀਤੇ ਪ੍ਰਬੰਧਾਂ ਵਿਚ ਦਿੱਤਾ ਸਹਿਯੋਗ ਬਹੁਤ ਵੱਡਮੁੱਲਾ ਸੀ। ਉਨ੍ਹਾਂ ਕਿਹਾ ਕਿ ਇਸ ਪਾੜ ਨੂੰ ਪੂਰਨ ਲਈ ਜਿੱਥੇ ਵੱਡੀ ਮਾਤਰਾ ਵਿਚ ਪੱਥਰ ਦੀ ਵਰਤੋਂ ਕੀਤੀ ਗਈ ਉੱਥੇ ਹੀ 3 ਲੱਖ ਤੋਂ ਜਿਆਦਾ ਰੇਤੇ ਦੇ ਬੋਰਿਆਂ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਤਾਰਾਂ ਦੇ ਜਾਲ ਲਈ 270 ਕੁਇੰਟਲ ਸਟੀਲ ਦੀ ਤਾਰ ਦੀ ਵਰਤੋਂ ਵੀ ਕੀਤੀ ਗਈ ਸੀ।

 

Tags: DC Jalandhar , Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD