Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਖੁਰਾਕ ਤੇ ਸਿਵਲ ਸਪਲਾਈ ਡਾਇਰੈਕਟਰ ਨਾਲ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਮੁਲਾਕਾਤ

ਵਫਦ ਵੱਲੋਂ ਮੰਗ ਪੱਤਰ ਭੇਟ

5 Dariya News

5 Dariya News

5 Dariya News

ਚੰਡੀਗੜ੍ਹ , 24 Sep 2019

ਰਾਈਸ ਐਸੋਸੀਏਸ਼ਨ ਮਿਲਰਜ਼ ਪੰਜਾਬ ਦੇ ਇਕ ਵਫਦ ਵੱਲੋਂ ਅੱਜ ਇਥੇ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਰਾਈਸ ਮਿਲਰਜ਼ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਲਈ ਡਾਇਰੈਕਟਰ ਅਨਿੰਦਿਤਾ ਮਿਤਰਾ ਦਾ ਧੰਨਵਾਦ ਕੀਤਾ ਗਿਆ।ਵਫਦ ਦੇ ਮੈਂਬਰਾਂ ਵੱਲੋਂ ਇਸ ਮੌਕੇ ਆਪਣੀ ਕਈ ਮੰਗਾਂ ਸਬੰਧੀ ਡਾਇਰੈਕਟਰ ਨੂੰ ਜਾਣੂ ਕਰਵਾਇਆ ਗਿਆ। ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਧਿਆਨ ਪੂਰਵਕ ਇਨ੍ਹਾਂ ਮੰਗਾਂ ਬਾਰੇ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਮੰਗਾਂ ਸਬੰਧੀ ਮੰਤਰੀ ਜੀ ਦੇ ਧਿਆਨ ਵਿੱਚ ਜਲਦ ਲਿਆਉਗੇ। ਵਫਦ ਵਿੱਚ ਸ੍ਰੀ ਗਿਆਨ ਚੰਦ ਭਾਰਦਵਾਜ, ਪ੍ਰਧਾਨ ਰਾਈਸ ਮਿਲਰਜ਼ ਐਸੋਸੀਏਸ਼ਨ, ਸਤਪ੍ਰਕਾਸ਼ ਗੋਇਲ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਜਨਰਲ ਸੈਕਟਰੀ, ਅਸ਼ਵਨੀ ਕੁਮਾਰ ਪ੍ਰਧਾਨ ਸਮਾਣਾ ਯੂਨਿਟ, ਸ੍ਰੀ ਅਮਨ ਪੰਜਰਥ ਪ੍ਰਧਾਨ ਸੁਨਾਮ ਯੂਨਿਟ, ਰਜਨੀਸ਼ ਕਾਂਸਲ, ਹਰਪ੍ਰੀਤ ਸਿੰਘ ਢਿਲੋਂ, ਪ੍ਰਵੀਨ ਜੈਨ, ਜੈਪਾਲ ਗੋਇਲ, ਮਿਸਟਰ ਅੰਕੁਰ ਪ੍ਰਧਾਨ ਜਗਰਾਉਂ ਯੂਨਿਟ, ਰੋਹਿਤ ਗਰਗ ਅਤੇ ਮੋਕੁੰਸ਼ ਅਗਰਵਾਲ ਹਾਜ਼ਰ ਸਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD