Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

ਸੀਵਰੇਜ ਟ੍ਰੀਟਮੈਂਟ ਪਲਾਂਟ ਫਗਵਾੜਾ ਤੋਂ 12 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਨੈੱਟਵਰਕ ਰਾਹੀਂ 260 ਕਿਸਾਨ ਪਰਿਵਾਰਾਂ ਦੇ ਲਗਭਗ 1050 ਏਕੜ ਰਕਬੇ ਦੀ ਹੋ ਰਹੀ ਹੈ ਸਿੰਚਾਈ - ਧਰਮਿੰਦਰ ਸ਼ਰਮਾ

5 Dariya News

5 Dariya News

5 Dariya News

ਨਵੀਂ ਦਿੱਲੀ/ਚੰਡੀਗੜ੍ਹ , 25 Sep 2019

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ ਫਗਵਾੜਾ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਟ੍ਰੀਟਡ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ  ਕਰਨ ਸਬੰਧੀ ਐਵਾਰਡ ਜਿੱਤਿਆ ਹੈ। ਇਸ ਸਨਮਾਨ ਸਮਾਰੋਹ ਦਾ ਆਯੋਜਨ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਚਾਲੂ 6ਵੇਂ ਇੰਡੀਆ ਵਾਟਰ ਵੀਕ-2019 ਦੌਰਾਨ ਕੀਤਾ ਗਿਆ ਜਿਸਦਾ ਉਦਘਾਟਨ 24 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ  ਸ਼੍ਰੀ ਰਾਮ ਨਾਥ ਕੋਵਿੰਦ ਨੇ ਕੀਤਾ।ਇਹ ਐਵਾਰਡ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਰਤਨ ਲਾਲ ਕਟਾਰਿਆ ਅਤੇ ਸ਼੍ਰੀ ਯੂ.ਪੀ. ਸਿੰਘ, ਸਕੱਤਰ ਜਲ ਸੋਮੇ ਵਿਭਾਗ ਭਾਰਤ ਸਰਕਾਰ ਦੀ ਮੌਜੂਦਗੀ ਵਿੱਚ ਦਿੱਤੇ ਗਏ। ਸੂਬਾ ਸਰਕਾਰ  ਦੀ ਤਰਫੋਂ ਸ਼੍ਰੀ ਧਰਮਿੰਦਰ ਸ਼ਰਮਾ, ਮੁੱਖ ਭੂਮੀ ਪਾਲ ਪੰਜਾਬ ਵੱਲੋਂ ਇਹ ਐਵਾਰਡ ਪ੍ਰਾਪਤ ਕੀਤਾ ਗਿਆ। ਨੈਸ਼ਨਲ ਵਾਟਰ ਮਿਸ਼ਨ ਵੱਲੋਂ ਦੇਸ਼ ਭਰ ਵਿੱਚ ਐਲਾਨੇ ਕੁੱਲ 23 ਐਵਾਰਡਾਂ ਵਿੱਚੋਂ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੂੰ  ''ਜਲ ਸੰਭਾਲ, ਵਾਧਾ ਅਤੇ ਸੁਰੱਖਿਆ ਲਈ ਨਾਗਰਿਕ ਅਤੇ ਰਾਜ ਪੱਧਰੀ ਉੱਦਮਾਂ ਨੂੰ ਉਤਸ਼ਾਹਤ ਕਰਨਾ'' ਸ਼੍ਰੇਣੀ ਅਧੀਨ ਇਹ ਬੇਸ਼ਕੀਮਤੀ ਐਵਾਰਡ ਦਿੱਤਾ ਗਿਆ ਹੈ।ਪ੍ਰੋਜੈਕਟ ਬਾਰੇ ਦੱਸਦੇ ਹੋਏ ਮੁੱਖ ਭੂਮੀ ਪਾਲ ਪੰਜਾਬ ਸ੍ਰੀ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਸਾਲ 2017 ਵਿੱਚ ਫਗਵਾੜਾ ਐਸ.ਟੀ.ਪੀ ਤੋਂ ਟ੍ਰੀਟਡ ਪਾਣੀ ਦੇ ਸੰਚਾਰ ਲਈ ਲਗਭਗ 12 ਕਿਲੋਮੀਟਰ ਲੰਮਾ ਜਮੀਨਦੋਜ਼ ਪਾਈਪਲਾਈਨ ਨੈਟਵਰਕ ਮੁਕੰਮਲ ਕੀਤਾ ਗਿਆ। ਇਸ ਐਸ.ਟੀ.ਪੀ ਦਾ ਡਿਸਚਾਰਜ 28 ਐਮ.ਐਲ.ਡੀ ਹੈ ਅਤੇ ਟ੍ਰੀਟਡ ਪਾਣੀ ਨਾਲ 260 ਕਿਸਾਨ ਪਰਿਵਾਰਾਂ ਦੇ ਲਗਭਗ 1050 ਏਕੜ ਰਕਬੇ ਦੀ ਸਿੰਚਾਈ ਹੋ ਰਹੀ ਹੈ।ਸਤਹੀ ਜਲ ਸਰੋਤ ਦੀ ਅਣਹੋਂਦ ਕਾਰਣ ਸਿੰਚਾਈ ਲੋੜ ਨੂੰ ਪੂਰਾ ਕਰਨ ਲਈ ਇਹ ਰਕਬਾ ਪੂਰੀ ਤਰ੍ਹਾਂ ਧਰਤੀ ਹੇਠ ਪਾਣੀ ਤੇ ਨਿਰਭਰ ਹੈ, ਜਿਸ ਕਾਰਨ ਧਰਤੀ ਹੇਠ ਪਾਣੀ ਦਾ ਸਤਰ ਬਹੁਤ ਘੱਟ ਗਿਆ ਹੈ। ਇਸ ਪ੍ਰੋਜੈਕਟ ਤੋਂ ਸਾਰਾ ਸਾਲ ਐਸ.ਟੀ.ਪੀ. ਦਾ ਟ੍ਰੀਟਡ ਪਾਣੀ ਉਪਲਬਧ ਹੋਣ ਕਰਕੇ ਕਿਸਾਨਾਂ ਦੀ ਧਰਤੀ ਹੇਠ ਪਾਣੀ ਤੇ ਨਿਰਭਰਤਾ ਘਟੀ ਹੈ।ਮੁੱਖ ਭੂਮੀ ਪਾਲ ਸ਼੍ਰੀ ਧਰਮਿੰਦਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਅਜਿਹੇ ਪ੍ਰੋਜੈਕਟ ਉਸਾਰਣ ਵਾਲਾ ਪੰਜਾਬ ਇੱਕ ਮੋਹਰੀ ਸੂਬਾ ਹੈ ਅਤੇ ਰਾਜ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੇ 1700 ਐਮ.ਐਲ.ਡੀ ਗੰਦੇ ਪਾਣੀ ਨੂੰ ਐਸ.ਟੀ.ਪੀ ਪਲਾਂਟਾਂ ਵਿੱਚ ਟਰੀਟ ਕਰ ਕੇ ਲਗਭਗ 60,000 ਹੈਕਟੇਅਰ ਰਕਬੇ ਨੂੰ ਗੈਰ-ਰਵਾਇਤੀ ਸਿੰਚਾਈ ਪਾਣੀ ਦਾ ਸਰੋਤ ਉਪਲੱਬਧ ਕਰਵਾਉਣ ਦੀ ਸਮੱਰਥਾ ਹੈ। ਇਸ ਦਿਸ਼ਾ ਵੱਲ ਐਸ.ਟੀ.ਪੀ ਪਲਾਂਟਾਂ ਵਿੱਚ 280 ਐਮ.ਐਲ.ਡੀ. ਟਰੀਟਡ ਪਾਣੀ ਨੂੰ 8500 ਹੈਕਟੇਅਰ ਰਕਬੇ ਦੀ ਸਿੰਚਾਈ ਲਈ ਵਰਤਣ ਲਈ 40 ਥਾਵਾਂ 'ਤੇ ਬੁਨਿਆਦੀ ਢਾਂਚੇ ਦੀ ਉਸਾਰੀ ਪਹਿਲਾਂ ਹੀ ਮੁਕੰਮਲ ਕਰ ਲਈ ਗਈ ਹੈ। ਸੂਬਾ ਸਰਕਾਰ ਵੱਲੋਂ ਹਾਲ ਵਿੱਚ ਹੀ 25 ਕਸਬਿਆਂ ਲਈ ਅਜਿਹੇ ਸਿੰਚਾਈ ਢਾਂਚੇ ਦੀ ਉਸਾਰੀ ਲਈ ਇੱਕ ਨਵਾਂ ਪ੍ਰੋਜੈਕਟ ਪ੍ਰਵਾਨ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਨੈਸ਼ਨਲ ਵਾਟਰ ਮਿਸ਼ਨ ਜਲਵਾਯੂ ਬਦਲਾਅ ਦੇ ਕੌਮੀ ਐਕਸ਼ਨ ਪਲਾਨ (ਐਨ.ਏ.ਪੀ.ਸੀ.ਸੀ.) ਦੇ 8 ਮਿਸ਼ਨਾਂ ਵਿੱਚੋਂ ਇੱਕ ਹੈ। ਇਸ ਮਿਸ਼ਨ ਦਾ ਮੁੱਖ ਮੰਤਵ ''ਪਾਣੀ ਦੀ ਸੰਭਾਲ, ਵਿਅਰਥ ਵਰਤੋਂ ਨੂੰ ਘਟਾਉਣਾ ਅਤੇ ਏਕੀਕ੍ਰਿਤ ਜਲ ਸੋਮਿਆਂ ਦੇ ਵਿਕਾਸ ਅਤੇ ਪ੍ਰਬੰਧ ਰਾਹੀਂ ਰਾਜਾਂ ਦਰਮਿਆਨ ਅਤੇ ਉਨ੍ਹਾਂ ਅੰਦਰ ਪਾਣੀ ਦੀ ਮੁਨਾਸਬ ਵੰਡ ਨੂੰ ਯਕੀਨੀ ਬਣਾਉਣਾ ਹੈ।''

 

Tags: Gajendra Singh Shekhawat , Rattan Lal Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD