Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਬ-ਡਵੀਜ਼ਨ ਲਹਿਰਾ ਦੇ ਪਿੰਡ ਫਤਿਹਗੜ੍ਹ ਵਿਖੇ ਆਯੋਜਿਤ ਰੋਜ਼ਗਾਰ ਮੇਲੇ 'ਚ 569 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੇ ਕੀਤੀ ਸ਼ਿਰਕਤ

Web Admin

Web Admin

5 Dariya News

ਲਹਿਰਾਗਾਗਾ/ਸੰਗਰੂਰ , 25 Sep 2019

Last updated on: Sep 25, 2019, 00:00 IST

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਨੂੰ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਪ੍ਰਾਰਥੀਆਂ ਅਤੇ ਕੰਪਨੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਅੱਜ ਕੇ.ਸੀ.ਟੀ ਗਰੁੱਪ ਆਫ਼ ਇੰਸਟੀਚਿਊਸ਼ਨ ਲਹਿਰਾ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਦੌਰਾਨ 569 ਉਮੀਦਵਾਰਾਂ ਦੀ ਚੋਣ ਰੋਜ਼ਗਾਰ ਲਈ ਕੀਤੀ ਗਈ।ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਰੋਜ਼ਗਾਰ ਮੇਲੇ ਦਾ ਜਾਇਜ਼ਾ ਲੈਂਦਿਆ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਪੁਹੰਚੇ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਦੇ ਨਾਲ-ਨਾਲ ਵੱਖ-ਵੱਖ ਰੋਜ਼ਗਾਰ ਦਾਤਾ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਬੀਬੀ ਭੱਠਲ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਯੋਜਨਾ ਨੂੰ ਇੱਕ ਮਿਸ਼ਨ ਵਾਂਗ ਲਾਗੂ ਕਰਨ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਜਾ ਰਹੇ ਯਤਨ ਵੀ ਸ਼ਲਾਘਾਯੋਗ ਹਨ ਅਤੇ ਵੱਧ ਤੋਂ ਵੱਧ ਲੋੜਵੰਦਾਂ ਨੂੰ ਆਪਣੇ ਰਜਿਸਟਰੇਸ਼ਨ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਪੋਰਟਲ 'ਤੇ ਕਰਵਾਉਣੀ ਚਾਹੀਦੀ ਹੈ।ਇਸ ਮੌਕੇ ਐਸ.ਡੀ.ਐਮ ਲਹਿਰਾ ਸ੍ਰੀ ਸੂਬਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਗਏ ਅਤੇ ਘਰ ਘਰ ਰੋਜ਼ਗਾਰ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਨੂੰ ਅਗੇਤੇ ਤੌਰ 'ਤੇ ਇਸ ਮੇਲੇ ਬਾਰੇ ਜਾਣੂ ਕਰਵਾਇਆ ਗਿਆ। ਇਸ ਰੋਜ਼ਗਾਰ ਮੇਲੇ ਦੌਰਾਨ 969 ਉਮੀਦਵਾਰਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਟਾਲਾਂ ਲਗਾ ਕੇ ਪ੍ਰਸ਼ਾਸਨਿਕ ਅਮਲੇ ਨੇ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਤੇ ਹੁਨਰ ਦੇ ਆਧਾਰ 'ਤੇ ਜਾਗਰੂਕ ਕੀਤਾ ਅਤੇ ਇਸ ਦੌਰਾਨ ਮੌਜੂਦ ਕੰਪਨੀਆਂ ਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਆਪਣੀ ਜ਼ਰੂਰਤ ਅਨੁਸਾਰ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ। ਰੋਜ਼ਗਾਰ ਮੇਲੇ ਦੌਰਾਨ ਰੋਜ਼ਗਾਰ ਲਈ ਯੋਗ ਪਾਏ ਗਏ ਪ੍ਰਾਰਥੀਆਂ ਦੇ ਚਿਹਰਿਆਂ 'ਤੇ ਰੌਣਕ ਸੀ ਕਿਉਂ ਜੋ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਨੇ ਉਨ੍ਹਾਂ ਦੀ ਉਮੀਦ ਨੂੰ ਪੂਰਾ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।ਐਸ.ਡੀ.ਐਮ ਲਹਿਰਾ ਸ੍ਰੀ ਸੂਬਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਤੰਬਰ ਮਹੀਨੇ ਤੋਂ ਮੈਗਾ ਰੋਜ਼ਗਾਰ ਮੇਲੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਭਵਾਨੀਗੜ੍ਹ, ਧੂਰੀ, ਅਹਿਮਦਗੜ੍ਹ, ਮੂਨਕ, ਮਲੇਰਕੋਟਲਾ ਤੇ ਸੁਨਾਮ ਵਿਖੇ ਆਯੋਜਿਤ ਰੋਜ਼ਗਾਰ ਮੇਲਿਆਂ ਨੂੰ ਵੀ ਪ੍ਰਾਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਵਿੱਚ 573, ਧੂਰੀ ਵਿਖੇ 469 ਪ੍ਰਾਰਥੀਆਂ, ਅਹਿਮਦਗੜ੍ਹ ਵਿਚ 509, ਮੂਨਕ ਵਿਚ 757, ਮਲੇਰਕੋਟਲਾ ਵਿਚ 723 ਤੇ ਸੁਨਾਮ ਵਿਖੇ 1016 ਉਮੀਦਵਾਰਾਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ 27 ਸਤੰਬਰ ਨੂੰ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਅਤੇ 30 ਸਤੰਬਰ ਨੂੰ ਭਾਈ ਗੁਰਦਾਸ ਇੰਸਟੀਚਿਊਸ਼ਨ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD