Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘਰ-ਘਰ ਰੋਜ਼ਗਾਰ: ਭੀਖੀ ਵਿਖੇ ਹੋਏ ਰੁਜ਼ਗਾਰ ਮੇਲੇ ਵਿਚ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਕੀਤੀ ਸ਼ਮੂਹਲੀਅਤ

ਮਾਰੂਤੀ ਸੁਜ਼ੂਕੀ, ਲਾਰਸਨ ਐਂਡ ਟੂਬਰੋ ਕੰਪਨੀਆਂ ਨੇ ਚੁਣੇ ਉਮੀਦਵਾਰ, ਕਿੱਤਾਮੁਖੀ ਵਿਦਿਆਰਥੀਆਂ ਨੇ ਸਵੈ-ਰੁਜ਼ਗਾਰ ਵਿਚ ਵਿਖਾਈ ਦਿਲਚਸਪੀ

5 Dariya News

5 Dariya News

5 Dariya News

ਮਾਨਸਾ , 26 Sep 2019

Last updated on: Sep 26, 2019, 00:00 IST

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ ਲਗਾਇਆ ਗਿਆ, ਜਿੱਥੇ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਹਲੀਤ ਕੀਤੀ।ਮੇਲੇ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਨੌਕਰੀ ਮੇਲੇ ਵਿਚ ਅੱਜ 3500 ਤੋਂ ਵੱਧ ਉਮੀਦਵਾਰਾਂ ਨੇ ਵੱਡੀ ਗਿਣਤੀ ਵਿਚ ਵੱਖ-ਵੱਖ ਨੌਕਰੀਆਂ ਲਈ ਭਾਗ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਘਰ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਰਾਜ ਸਰਕਾਰ ਨੇ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਰੁਜ਼ਗਾਰ ਉਤਪਤੀ ਬਿਊਰੋ ਸਥਾਪਤ ਕੀਤੇ ਹਨ ਜੋ ਉਮੀਦਵਾਰਾਂ ਅਤੇ ਕੰਪਨੀਆਂ ਵਿਚਾਲੇ ਕੰਮ ਕਰ ਰਹੇ ਹਨ ਅਤੇ ਨੌਕਰੀਆਂ ਦੇ ਮੌਕਿਆ ਬਾਰੇ ਨੌਜਵਾਨਾਂ ਨੂੰ ਸਹੀ ਸੇਧ ਦੇ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅੱਜ ਮਾਰੂਤੀ ਸੁਜ਼ੂਕੀ, ਲਾਰਸਨ ਐਂਡ ਟੁਬਰੋ ਵਰਗੀਆਂ ਨਾਮਵਰ ਕੰਪਨੀਆਂ ਨੇ ਸ਼ਿਰਕਤ ਕੀਤੀ ਹੈ। ਇਸ ਤੋਂ ਇਲਾਵਾ ਆਈ.ਸੀ.ਆਈ.ਸੀ.ਆਈ ਬੈਂਕ, ਐਚ.ਡੀ.ਐਫ਼.ਸੀ. ਬੈਂਕ, ਕੈਪੀਟਲ ਬੈਂਕ, ਸਾਈਂ ਐਂਟਰਪ੍ਰਾਈਜਿਜ਼ ਵੀ ਮੇਲੇ ਦਾ ਹਿੱਸਾ ਬਣੇ। ਸਮੂਹ ਉਮੀਦਵਾਰਾਂ ਨੇ ਪਹਿਲਾਂ ਰਿਸੈਪਸ਼ਨ ਕਾਊਂਟਰ ਤੇ ਰਿਪੋਰਟ ਕੀਤਾ ,ਜਿੱਥੇ ਉਨ੍ਹਾਂ ਦੇ ਫਾਰਮ ਭਰੇ ਗਏ ਅਤੇ ਉਨ੍ਹਾਂ ਨੂੰ ਅੱਗੇ ਸਬੰਧਤ ਸ਼ਾਖਾਵਾਂ ਵਿਚ ਭੇਜਿਆ ਗਿਆ।  ਸੀਨੀਅਰ ਸੈਕੰਡਰੀ ਸਕੂਲਾਂ ਦੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਵੀ ਆਪਣੇ ਆਪ ਨੂੰ ਭਵਿੱਖ ਦੀਆਂ ਨੌਕਰੀਆਂ ਲਈ ਤਿਆਰ ਕਰਨ ਦੇ ਤਰੀਕਿਆਂ ਬਾਰੇ ਸਿੱਖਣ ਲਈ ਨੌਕਰੀ ਮੇਲੇ ਵਿਚ ਹਿੱਸਾ ਲੈਣ ਲਈ ਆਏ ਸਨ। ਸਵੈ ਰੁਜ਼ਗਾਰ ਵਾਲਿਆਂ ਨੂੰ ਸਵੈ ਰੁਜ਼ਗਾਰ ਦੇ ਅਵਸਰਾਂ ਲਈ ਉਪਲਬਧ ਵੱਖ-ਵੱਖ ਬੈਂਕਿੰਗ ਲੋਨ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 19 ਸਤੰਬਰ ਨੂੰ ਰਾਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਹੋਏ ਨੌਕਰੀ ਮੇਲੇ ਵਿਚ 5825 ਉਮੀਦਵਾਰਾਂ ਦੀ ਭਾਰੀ ਸ਼ਮੂਹਲੀਅਤ ਵੇਖੀ ਗਈ। ਇਨ੍ਹਾਂ ਵਿਚੋਂ 4615 ਦੀ ਇੰਟਰਵਿਊ ਲਈ ਗੲਂ ਸੀ ਅਤੇ 3018 ਦੀ ਚੋਣ ਕੀਤੀ ਗਈ ਸੀ। ਚੁਣੇ ਗਏ 3018 ਉਮੀਦਵਾਰਾਂ ਵਿਚੋਂ 2113 ਪੁਰਸ਼ ਅਤੇ 905 ਔਰਤਾਂ ਸ਼ਾਮਲ ਹਨ। ਕੁੱਲ 1597 ਉਮੀਦਵਾਰ ਰੱਦ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 303 ਉਮੀਦਵਾਰਾਂ ਦੀ ਸਵੈ ਰੁਜ਼ਗਾਰ ਲਈ ਪਹਿਚਾਣ ਕੀਤੀ ਗਈ ਹੈ ਅਤੇ 71 ਉਨ੍ਹਾਂ ਉਮੀਦਵਾਰਾਂ ਦੀ ਪਹਿਚਾਣ ਕੀਤੀ ਗਈ ਹੈ ਜੋ ਵੱਖ-ਵੱਖ ਹੁਨਰਾਂ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਚਾਹਵਾਨ ਪੰਜਾਬ ਸਰਕਾਰ ਦੇ ਪੋਰਟਲ www.ghargharrozgar.punjab.gov.in ਜਾਂ ਜ਼ਿਲ੍ਹਾ ਰੁਜ਼ਗਾਰ ਬਿਊਰੋ ਮਾਨਸਾ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਦੇ ਉਪਰਲੀ ਮੰਜ਼ਿਲ ਤੇ ਸਥਿਤ ਹੈ ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ 01652-232315 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਤੋਂ ਸ੍ਰੀ ਸੋਮ ਨਾਥ ਮਹਿਤਾ , ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ (ਰਿਟਾ.) ਮੌਜੂਦ ਸਨ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD