Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਰਮਾਰਥ ਭਵਨ ਲਈ ਦਿੱਤਾ 20 ਲੱਖ ਰੁਪਏ ਦਾ ਚੈੱਕ

ਸ਼ਹਿਰ ਦੇ ਸਮਾਜ ਸੇਵੀ ਅਤੇ ਆਮ ਲੋਕ ਹਾਲ ਦੀ ਉਸਾਰੀ ਵਿਚ ਆਪਣਾ ਸਹਿਯੋਗ ਦੇਣ - ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਫ਼ਿਰੋਜ਼ਪੁਰ , 26 Sep 2019

Last updated on: Sep 26, 2019, 00:00 IST

ਫ਼ਿਰੋਜ਼ਪੁਰ ਸ਼ਹਿਰ ਵਿਖੇ ਬਣ ਰਹੇ ਨਵੇਂ ਪਰਮਾਰਥ ਭਵਨ ਦੀ ਉਸਾਰੀ ਲਈ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ 20 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪਰਮਾਰਥ ਭਵਨ ਦੇ ਸੁਸਾਇਟੀ ਮੈਂਬਰਾਂ ਨੂੰ ਭੇਟ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੀ ਹਾਜ਼ਰ ਸਨ।ਵਿਧਾਇਕ ਪਿੰਕੀ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਇਹੋ ਜਿਹਾ ਹਾਲ ਤਿਆਰ ਕਰਵਾ ਕੇ ਸੁਸਾਇਟੀ ਦਾ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਲ 12000 ਸੁਕੇਅਰ ਫੁੱਟ ਦਾ ਬਣਾਇਆ ਗਿਆ ਹੈ, ਜਿਸ ਵਿਚ ਅੰਤਮ ਅਰਦਾਸ, ਭੋਗ ਆਦਿ ਦੇ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਹਾਲ ਦੇ ਨਾਲ ਇੱਕ ਵੱਡਾ ਲੰਗਰ ਹਾਲ ਵੀ ਤਿਆਰ ਕੀਤਾ ਜਾਵੇਗਾ ਅਤੇ ਇਸ ਹਾਲ ਦੀ ਉਸਾਰੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਾਲ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਇਸ ਹਾਲ ਲਈ ਸੋਲਰ ਪਲਾਂਟ ਲਗਾਉਣ ਲਈ ਵੀ ਵਿਚਾਰਿਆ ਜਾਵੇਗਾ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਕਿਹਾ ਇਸ ਹਾਲ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਇੱਕ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਲੋਕਾਂ ਦੀ ਸਹੂਲਤ ਲਈ ਇਸ ਨੂੰ ਪੂਰਾ ਏਅਰ ਕੰਡੀਸ਼ਨ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਹਾਲ ਸ਼ਹਿਰ ਦੇ ਲੋਕਾਂ ਦਾ ਇੱਕ ਸਾਂਝਾ ਹਾਲ ਹੈ,  ਉਨ੍ਹਾਂ ਸ਼ਹਿਰ ਦੇ ਸਮੂਹ ਸਮਾਜ ਸੇਵੀ ਅਤੇ ਹੋਰ ਲੋਕਾਂ ਨੂੰ ਇਸ ਦੀ ਉਸਾਰੀ ਲਈ ਬਣਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸੋਹਣ ਲਾਲ ਗੱਖੜ, ਸੂਰਜ ਪ੍ਰਕਾਸ਼, ਕੁਲਦੀਪ ਗੱਖੜ, ਰਾਜੂ ਖੱਟੜ, ਅਸ਼ੋਕ ਸਚਦੇਵਾ, ਤਿਲਕ ਰਾਜ, ਅਸ਼ੋਕ ਗੁਪਤਾ, ਪੀ.ਡੀ. ਸ਼ਰਮਾ, ਗੁਲਸ਼ਨ ਮੌਂਗਾ, ਚੰਦਰਮੋਹਨ ਹਾਂਡਾ, ਪਰਮਿੰਦਰ ਹਾਂਡਾ, ਬਲਵੀਰ ਬਾਠ, ਸੁਖਵਿੰਦਰ ਅਟਾਰੀ, ਬਲੀ ਸਿੰਘ ਉਸਮਾਨ ਵਾਲਾ, ਰਜਿੰਦਰ ਛਾਬੜਾ, ਦਲਜੀਤ ਦੁਲਚੀ ਕੇ ਆਦਿ ਹਾਜ਼ਰ ਸਨ।

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD