Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਬਾਇਓਟੈਕਨਾਲੌਜੀ ਇੰਕੁਬੇਟਰ ਮੁਹਾਲੀ 'ਸਟੇਟ ਏਜੰਸੀ' ਵਜੋਂ ਨੋਟੀਫਾਈ

ਏਜੰਸੀ ਵਾਤਾਵਰਣ, ਖੁਰਾਕ, ਪਾਣੀ ਅਤੇ ਖੇਤੀਬਾੜੀ ਖੇਤਰਾਂ ਲਈ ਵਿਸ਼ਲੇਸਣਾਤਮਕ ਸੇਵਾਵਾਂ ਮੁਹੱਈਆ ਕਰਵਾਏਗੀ

5 Dariya News

5 Dariya News

5 Dariya News

ਚੰਡੀਗੜ੍ਹ , 26 Sep 2019

Last updated on: Sep 26, 2019, 00:00 IST

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਵਿਭਾਗਾਂ ਸਮੇਤ ਬੋਰਡ, ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨੂੰ ਵਾਤਾਵਰਣ, ਖੁਰਾਕ, ਪਾਣੀ ਅਤੇ ਖੇਤੀਬਾੜੀ ਖੇਤਰਾਂ ਵਿੱਚ ਵਿਸ਼ਲੇਸ਼ਨਾਤਮਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇੰਕੁਬੇਟਰ (ਪੀ.ਬੀ.ਟੀ.ਆਈ.) ਮੁਹਾਲੀ ਨੂੰ 'ਸਟੇਟ ਏਜੰਸੀ' ਵਜੋਂ ਨੋਟੀਫਾਈ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੀ.ਬੀ.ਟੀ.ਆਈ. ਨੂੰ ਸਟੇਟ ਏਜੰਸੀ ਵਜੋਂ ਨੋਟੀਫਾਈ ਕਰਨ ਨਾਲ ਇਹ ਵਾਤਾਵਰਣ 'ਤੇ ਨਿਗਰਾਨੀ ਤੋਂ ਇਲਾਵਾ ਪਾਣੀ, ਪ੍ਰਦੂਸ਼ਿਤ ਹਵਾ, ਖਤਰਨਾਕ ਕੂੜੇ, ਠੋਸ ਕੂੜਾ, ਸੌਰ, ਮੌਸਮ, ਬਾਇਓ-ਬੋਝ, ਮਿੱਟੀ ਅਤੇ ਸਿੰਚਾਈ ਦੇ ਪਾਣੀ, ਖਾਣੇ ਦੀ ਮਿਲਾਵਟ, ਖੁਰਾਕ ਦੀ ਪ੍ਰਮਾਣਿਕਤਾ, ਮਾਈਕਰੋਬਾਇਓਲੋਜੀਕਲ ਵਿਸ਼ਲੇਸ਼ਣ, ਡੀ.ਐਨ.ਏ. ਫਿੰਗਰਪ੍ਰਿੰਟਿੰਗ/ਸੀਕੁਇੰਸਿੰਗ, ਵਾਇਰਸ ਇੰਡੈਕਸਿੰਗ, ਕੀਟਨਾਸ਼ਕਾਂ, ਨਸ਼ੀਲੇ ਪਦਾਰਥਾਂ ਦੀ ਰਹਿੰਦ-ਖੂੰਹਦ, ਪੋਸ਼ਣ ਸੰਬੰਧੀ ਵਿਟਾਮਿਨ, ਖਣਿਜ, ਐਮਿਨੋ ਐਸਿਡ ਅਤੇ  ਫੈਟੀ ਐਸਿਡ ਆਦਿ ਨਾਲ ਸਬੰਧਤ ਵਿਸ਼ਲੇਸ਼ਨਾਤਮਕ ਸੇਵਾਵਾਂ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਖਰਚਿਆਂ ਨੂੰ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੁਸਾਇਟੀ ਦੀ ਗਵਰਨਿੰਗ ਕੌਂਸਲ ਪ੍ਰਵਾਨਗੀ ਦੇਵੇਗੀ, ਜਿਸ ਦਾ ਭੁਗਤਾਨ ਬਿਨਾਂ ਕਿਸੇ ਟੈਂਡਰ ਪ੍ਰਕਿਰਿਆ ਦੇ ਸਬੰਧਤ ਵਿਭਾਗਾਂ ਅਤੇ ਰਾਜ ਦੀਆਂ ਹੋਰ ਸੰਸਥਾਵਾਂ ਏਜੰਸੀ ਤੋਂ ਲਈਆਂ ਜਾਣ ਵਾਲੀਆਂ ਸੇਵਾਵਾਂ ਬਦਲੇ ਕਰਨਗੀਆਂ।ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰਸ਼ਨਾਂ, ਸੁਸਾਇਟੀਆਂ ਅਤੇ ਸਹਿਕਾਰੀ ਸਮੂਹਾਂ ਨੂੰ ਪੀ.ਬੀ.ਟੀ.ਆਈ. ਦੀਆਂ ਵਿਸ਼ਲੇਸ਼ਨਾਤਮਕ ਸੇਵਾਵਾਂ ਲਈ ਪਾਬੰਦ ਕੀਤਾ ਗਿਆ ਹੈ। ਪ੍ਰਾਈਵੇਟ ਲੈਬਾਰਟਰੀਆਂ ਦੀਆਂ ਸੇਵਾਵਾਂ ਸਿਰਫ ਤਾਂ ਹੀ ਲਈਆਂ ਜਾ ਸਕਦੀਆਂ ਹਨ ਜੇ ਲੋੜੀਂਦੀਆਂ ਸੇਵਾਵਾਂ ਏਜੰਸੀ ਵੱਲੋਂ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ।ਜ਼ਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਨੇ ਸ਼ਹਿਦ ਦੀ ਪ੍ਰਮਾਣਿਕਤਾ ਅਤੇ ਪਰਖ ਸਹੂਲਤਾਂ ਦੇ ਨਾਲ-ਨਾਲ ਖੇਤੀ, ਖੁਰਾਕ ਅਤੇ ਵਾਤਾਵਰਣ ਖੇਤਰਾਂ ਲਈ ਇਕ ਛੱਤ ਹੇਠ ਵਿਆਪਕ ਵਿਸ਼ਲੇਸ਼ਨਾਤਮਕ ਸਹੂਲਤਾਂ ਦੀ ਸਥਾਪਤੀ ਰਾਹੀਂ ਦੇਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇੰਕੁਬੇਟਰ ਦੀ ਸਮਰਥਾ ਅਤੇ ਪ੍ਰਾਪਤੀਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਇਸ ਨੂੰ ਐਲ.ਐੱਮ.ਓ / ਜੀ.ਐੱਮ.ਓ. ਖੋਜ ਲਈ ਨੈਸ਼ਨਲ ਰੈਫਰਲ ਲੈਬਾਰਟਰੀ ਐਲਾਨਿਆ ਹੈ।    

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD