Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਫਤਹਿਗੜ੍ਹ ਸਾਹਿਬ ਵਿਖੇ ਨਵਾਂ ਬਣਿਆ ਬੱਸ ਸਟੈਂਡ ਟਰਾਂਸਪੋਰਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾਂ ਵੱਲੋਂ 30 ਸਤੰਬਰ ਨੂੰ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ - ਕੁਲਜੀਤ ਸਿੰਘ ਨਾਗਰਾ

ਕੌਮੀ ਮਾਰਗ 'ਤੇ ਅਨਾਜ ਮੰਡੀ ਨੇੜੇ 3.50 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ ਬੱਸ ਸਟੈਂਡ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 28 Sep 2019

Last updated on: Sep 28, 2019, 00:00 IST

ਪੰਜਾਬ ਸਰਕਾਰ ਸੂਬੇ ਦੇ ਬਹੁਪੱਖੀ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਇਸੇ ਤਹਿਤ ਹੀ ਫਤਹਿਗੜ੍ਹ ਸਾਹਿਬ-ਸਰਹਿੰਦ  ਕੌਮੀ ਮਾਰਗ 'ਤੇ ਅਨਾਜ ਮੰਡੀ ਨੇੜੇ 3.50 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਡੇਢ ਏਕੜ ਵਿੱਚ ਬਣਾਏ ਨਵੇਂ ਬੱਸ ਅੱਡੇ, ਜਿਸ ਦਾ ਨਾਮ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਗਿਆ ਹੈ, ਟਰਾਂਸਪੋਰਟ ਮੰਤਰੀ, ਪੰਜਾਬ ਰਜ਼ੀਆ ਸੁਲਤਾਨਾ ਵੱਲੋਂ 30 ਸਤੰਬਰ ਨੂੰ ਲੋਕਾਂ ਨੂੰ ਸਪਰਪਿਤ ਕੀਤਾ ਜਾਵੇਗਾ । ਇਹ ਜਾਣਕਾਰੀ ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ (ਪਲੈਨਿੰਗ) ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਬੱਸ ਸਟੈਂਡ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਬੱਸ ਅੱਡੇ ਸਦਕਾ ਫ਼ਤਹਿਗੜ੍ਹ ਸਾਹਿਬ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ ਕਿਉਂਕਿ ਜ਼ਿਲ੍ਹੇ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਬੱਸ ਅੱਡਾ ਹੀ ਨਹੀਂ ਬਣਾਇਆ ਗਿਆ, ਜਿਥੇ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ।ਸ. ਨਾਗਰਾ ਨੇ ਦੱਸਿਆ ਕਿ ਇਸ ਬੱਸ ਸਟੈਂਡ ਵਿੱਚ 08 ਕਾਊਂਟਰਾਂ ਦੇ ਨਾਲ-ਨਾਲ ਦੁਕਾਨਾਂ ਵੀ ਬਣਾਈਆਂ ਗਈਆਂ ਹਨ। ਇਸ ਦੇ ਨਾਲ ਨਾਲ ਬੱਸ ਲੇਅ ਬਾਇ ਵੀ ਬਣਾਇਆ ਗਿਆ ਹੈ ਤਾਂ ਜੋ ਬੱਸਾਂ ਕੌਮੀ ਮਾਰਗ 'ਤੇ ਖੜ੍ਹੀਆਂ ਹੋ ਕੇ ਆਵਾਜਾਈ ਵਿੱਚ ਰੁਕਾਵਟ ਨਾ ਪੈਦਾ ਕਰਨ। ਆਮ ਪਖਾਨਿਆਂ ਦੇ ਨਾਲ-ਨਾਲ ਵਿਲੱਖਣ ਸਮਰੱਥਾ ਵਾਲੇ ਲੋਕਾਂ ਲਈ ਵਿਸ਼ੇਸ਼ ਪਖਾਨੇ ਬਣਾਏ ਗਏ ਹਨ। ਇਸ ਦੇ ਨਾਲ-ਨਾਲ ਪੀਣ ਵਾਲੇ ਪਾਣੀ ਅਤੇ ਪੱਖਿਆਂ ਆਦਿ ਦੇ ਵੀ ਉਚੇਚੇ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਨਾਲ ਰੈਸਟੋਰੈਂਟ, ਏ ਟੀ ਐਮ, ਦਫਤਰ, ਪੁੱਛ ਗਿੱਛ ਕੇਂਦਰ, ਅਤਿ ਆਧੁਨਿਕ ਅਨਾਉਂਸਮੈਂਟ ਸਿਸਟਮ ਤੇ ਐਲ ਸੀ ਡੀਜ਼, ਸਾਈਕਲ ਸਕੂਟਰ ਰਿਕਸ਼ਿਆ ਲਈ ਵੱਖਰੀ ਪਾਰਕਿੰਗ, ਸੀ ਸੀ ਟੀ ਵੀ ਕੈਮਰੇ ਅਤੇ ਫਾਇਰ ਫਾਈਟਿੰਗ  ਸਿਸਟਮ ਨਾਲ ਇਸ ਬੱਸ ਸਟੈਡ ਨੂੰ ਲੈਸ ਕੀਤਾ ਗਿਆ ਹੈ।ਮੁੱਖ ਮੰਤਰੀ ਦੇ ਸਲਾਹਕਾਰ ਨੇ ਕਿਹਾ ਕਿ ਇਸ ਬੱਸ ਸਟੈਂਡ ਸਦਕਾ  ਇਕ ਤਾਂ ਕੌਮੀ ਮਾਰਗ 'ਤੇ ਰੁਕਦੀਆਂ ਬੱਸਾਂ ਨਾਲ ਲੱਗਦੇ ਜਾਮ ਤੋਂ ਨਿਜਾਤ ਮਿਲੇਗੀ ਦੂਜਾ ਚਾਰ ਨੰਬਰ ਚੂੰਗੀ ਤੋਂ ਪੁਰਾਣੇ ਬੱਸ ਅੱਡੇ ਵੱਲ ਜਾਂਦੀਆਂ ਬੱਸਾਂ ਕਾਰਨ ਸਰਹਿੰਦ ਸ਼ਹਿਰ ਵਿੱਚ ਲੱਗਣ ਵਾਲੇ ਜਾਮ ਦੀ ਸਮੱਸਿਆ ਵੀ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਤੇ ਸੂਬੇ ਦੇ ਬਹੁਪੱਖੀ ਵਿਕਾਸ ਲਈ ਬਚਨਵੱਧ ਹੈ ਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸ.ਨਾਗਰਾ ਦੀ ਧਰਮ ਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਐਕਸੀਅਨ ਪੀ ਆਰ ਟੀ ਸੀ ਜਤਿੰਦਰਪਾਲ ਸਿੰਘ, ਐਸ ਡੀ ਓ ਵਰਿੰਦਰ ਕੁਮਾਰ, ਜੇ ਈ ਪ੍ਰਿਤਪਾਲ ਸਿੰਘ, ਠੇਕੇਦਾਰ ਦੀਨ ਦਿਆਲ ਸਿੰਗਲਾ ਸਮੇਤ ਵੱਖ ਵੱਖ ਅਧਿਕਾਰੀ ਹਾਜਰ ਸਨ।

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD