Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਮੇਂ ਤੇ ਮੁਕੰਮਲ ਟੀਕੇ ਰੈਬੀਜ ਤੋਂ ਬਚਾਅ - ਡਾ. ਜਸਮੀਤ ਕੌਰ ਬਾਵਾ

ਕੁੱਤੇ ਦੇ ਕੱਟਣ ਤੇ ਜਖਮ ਤੇ ਮਿਰਚਾਂ ਤੇ ਹਲਦੀ ਬਿਲਕੁਲ ਨਾ ਲਗਾਈ ਜਾਏ- ਡਾ. ਸਾਹਿਲ ਸ਼ਰਮਾ

5 Dariya News

5 Dariya News

5 Dariya News

ਕਪੂਰਥਲਾ , 28 Sep 2019

Last updated on: Sep 28, 2019, 00:00 IST

ਰੈਬੀਜ ਜਾਨਲੇਵਾ ਹੈ ਬਸ਼ਰਤੇ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਏ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਨੈਸ਼ਨਲ ਰੈਬੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਰੈਬੀਜ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕੱਲੇ ਭਾਰਤ ਵਿੱਚ ਹੀ ਰੈਬੀਜ ਨਾਲ 20 ਹਜਾਰ ਮੌਤਾਂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਰੈਬੀਜ ਦੇ ਪ੍ਰਤੀ ਜਾਗਰੂਕਤਾ ਹੋਣੀ ਬਹੁਤ ਜਰੂਰੀ ਹੈ ਤੇ ਇਸ ਦਾ ਥੀਮ ਵੈਕਸੀਨੇਟ ਟੂ ਐਲੀਮੀਨੇਟ ਰੱਖਿਆ ਗਿਆ ਹੈ ਯਾਨਿ ਕਿ ਇਸ ਦੇ ਖਾਤਮੇ ਲਈ ਵੈਕਸੀਨੇਸ਼ਨ ਜਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿੱਚ ਰੈਬੀਜ ਨੂੰ ਲੈ ਕੇ ਗਲਤ ਧਾਰਨਾਵਾਂ ਪ੍ਰਚਲਤ ਹਨ ਜਦਕਿ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਵੱਢਣ ਤੇ ਡਾਕਟਰੀ ਸਲਾਹ ਨਾਲ ਟੀਕਾਕਰਨ ਜਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕੁੱਤੇ ਦੇ ਕੱਟੇ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ ਇਹ ਜਾਨਲੇਵਾ ਹੋ ਸਕਦਾ ਹੈ। ਉਨ੍ਹਾਂ ਜੋਰ ਦਿੱਤਾ ਕਿ ਸਮੇਂ ਤੇ ਮੁਕੰਮਲ ਟੀਕੇ ਹੀ ਰੈਬੀਜ ਤੋਂ ਬਚਾਅ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਸਿਵਲ ਹਸਪਤਾਲ ਵਿਚ ਇਲਾਜ ਬਿਲਕੁਲ ਮੁਫਤ ਹੈ।ਉਨ੍ਹਾਂ ਕਿਹਾ ਕਿ ਸੜਕਾਂ ਆਦਿ ਤੇ ਆਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਕੱਟਿਆ ਜਾਣ ਆਮ ਹੈ। ਇਨ੍ਹਾਂ ਤੋਂ ਸੁਰੱਖਿਅਤ ਰਹਿਣਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ਐਂਟੀ ਰੈਬੀਜ ਟੀਕਾਕਰਨ ਸ਼ੁਰੂ ਹੋਣ ਦੇ ਬਾਅਦ ਡਾਕਟਰ ਦੀਆਂ ਹਦਾਇਤਾਂ ਅਨੁਸਾਰ ਸਾਰੀ ਖੁਰਾਕ ਪੂਰੀ ਕਰੋ।ਜਿਲਾ ਐਪੀਡੀਮੋਲੋਜਿਸਟ ਕਮ ਪ੍ਰੋਗਰਾਮ ਅਫਸਰ ਡਾ. ਸਾਹਿਲ ਸ਼ਰਮਾ ਨੇ ਦੱਸਿਆ ਕਿ ਅਕਸਰ ਕੁੱਤੇ ਦੇ ਕੱਟਣ ਵਾਲੀ ਥਾਂ ਤੇ ਮਿਰਚਾਂ, ਤੇਲ, ਹਲਦੀ ਆਦਿ ਨਹੀਂ ਲਗਾਉਣਾ ਚਾਹੀਦਾ। ਬਲਕਿ ਪਾਣੀ ਤੇ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ।ਇਹੀ ਨਹੀਂ ਜਖਮ ਤੇ ਪੱਟੀ ਨਹੀਂ ਕੀਤੀ ਜਾਣੀ ਚਾਹੀਦੀ।ਵੈਟਨਰੀ ਡਾਕਟਰ ਅਮਿਤ ਸਕਸੈਨਾ ਨੇ ਦੱਸਿਆ ਕਿ ਰੈਬੀਜ ਵਾਇਰਸ ਨਾਲ ਹੋਣ ਵਾਲਾ ਰੋਗ ਹੈ। ਉਨ੍ਹਾਂ ਕਿਹਾ ਕਿ ਮਨੁੱਖਾਂ ਵਿੱਚ 99 ਫੀਸਦੀ ਮਾਮਲਿਆਂ ਵਿੱਚ ਇਹ ਕੁੱਤਿਆਂ ਦੇ ਕਟੱਣ ਦੇ ਕਾਰਨ ਹੁੰਦ ਹੈ। ਰੇਬੀਜ ਪੀੜਤ ਜਾਨਵਰ ਦੇ ਕੱਟਣ ਨਾਲ ਲਾਰ ਤੇ ਖਰੋਂਚ ਰਾਹੀਂ ਇਹ ਮਨੁੱਖੀ ਸ਼ਰੀਰ ਵਿੱਚ ਪ੍ਰਵੇਸ਼ ਕਰ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਬੰਗਾਂ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਾ. ਸੰਦੀਪ ਧਵਨ, ਡਾ. ਨਵਪ੍ਰੀਤ ਕੌਰ , ਡਾ. ਸੋਨੀਆ, ਡਾ. ਸੁਖਵਿੰਦਰ ਕੌਰ, ਡਾ. ਸ਼ੁਭਰਾ ,ਡਾ. ਆਰ.ਐਸ ਰੰਧਾਵਾ, ਰਵਿੰਦਰ ਜੱਸਲ ਤੇ ਹੋਰ ਹਾਜਰ ਸਨ ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD