Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਰਤਾਜ ਦੇ ਸੁਰ-ਤਾਲ ਨਾਲ ਝੂੰਮ ਉੱਠੇ ਸਰੋਤੇ

ਪ੍ਰਸਿੱਧ ਲੋਕ ਗਾਇਕ ਸਤਿੰਦਰ ਸਰਤਾਜ ਨੇ ਮਕਬੂਲ ਗੀਤਾਂ ਰਾਹੀਂ ਕੀਤਾ ਸਰੌਤਿਆਂ ਦਾ ਮਨੋਰੰਜਨ

5 Dariya News

5 Dariya News

5 Dariya News

ਫਰੀਦਕੋਟ , 28 Sep 2019

ਬੀਤੀ ਰਾਤ ਇੱਥੋਂ ਦੀ ਦਾਣਾ ਮੰਡੀ ਵਿਖੇ ਬਾਬਾ ਫਰੀਦ ਆਗਮਨ ਪੁਰਬ 2019 ਦੇ ਸਬੰਧ ਵਿੱਚ ਰੰਗਾਂ ਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਲੋਕ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦੇਰ ਰਾਤ ਤੱਕ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਕਲਾ ਰਾਹੀਂ ਝੂੰਮਣ ਲਾ ਦਿੱਤਾ । ਇਸ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਓ.ਐੱਸ.ਡੀ. ਸ: ਸੰਦੀਪ ਸਿੰਘ ਸੰਨੀ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਮੈਡਮ ਜਯੋਤੀ ਸਿੰੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਤਿਕਾਰਤ ਹਸਤੀਆਂ ਹਾਜ਼ਰ ਸਨ।ਸੂਫੀ ਤੇ ਮਕਬੂਲ ਲੋਕ ਗਾਇਕ ਸਤਿੰਦਰ ਸਰਤਾਜ ਨੇ ਸੱਭਿਆਚਾਰਕ ਸਮਾਗਮ ਦੀ ਸ਼ੁਰੂਆਤ ਇਸ਼ਕੇ ਦਾ ਰੰਗ ਬੜਾ ਦੂਰ ਦਿਸਦਾ ਗੀਤ ਰਾਹੀਂ ਕੀਤੀ।ਇਸ ਤੋਂ ਬਾਅਦ ਉਹਨਾਂ ਸਲੋਕ “ਉਠ ਫਰੀਦਾ ਸੁੱਤਿਆ“, ''ਕਾਲਾ ਮੈਡਾ ਵੇਸ'' ਗਾ ਕੇ  ਬਾਬਾ ਫਰੀਦ ਨੂੰ ਸਿਜਦਾ ਕੀਤਾ।ਫੇਰ ਉਨ੍ਹਾਂ “ਕੋਈ ਅਲੀ ਆਖੇ ਕੋਈ ਵਲੀ ਆਖੇ'' ਅਤੇ ਆਪਣੇ ਪ੍ਰਸਿੱਧ ਗੀਤ “ਸਾਂਈ“ ਨਾਲ ਸੂਫੀ ਸ਼ਾਮ ਨੂੰ ਸਿਖਰਾਂ ਤੇ ਪਹੁੰਚਾ ਦਿੱਤਾ।ਆਪਣੀ ਗਾਇਕੀ ਨੂੰ “ਇਸ਼ਕ ਹਕੀਕੀ“ ਤੋਂ ਇਸ਼ਕ ਮਿਜਾਜੀ ਵੱਲ ਮੋੜਦਿਆਂ ਸਰਤਾਜ ਨੇ ਆਪਣੇ ਪ੍ਰਸਿੱਧ ਲੋਕ ਗੀਤਾਂ “ਪਿਆਰ ਹੁੰਦਾ ਫੁੱਲਾਂ ਤੋਂ ਮਲੂਕ ਸੋਹਣਿਆ“,“ਲਾਵਾ ਇਸ਼ਕੇ ਦੇ ਅੰਬਰੀ ਉਡਾਰੀਆ“,ਨਿਗਾਹ ਅਤੇ ਆਪਣੇ ਨਵੇਂ ਗੀਤ “ਹਮਾਇਤ“ ਤੋਂ ਇਲਾਵਾ ਪੰਜਾਬੀ ਭਾਸ਼ਾ ਨੂੰ ਸਮਰਪਿਤ ਆਪਣੇ ਗੀਤ “ਗੁਰਮੁੱਖੀ ਦਾ ਬੇਟਾ“ ਗਾ ਕੇ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ।ਫਿਰ ਉਨ੍ਹਾਂ ਆਪਣੇ ਮਕਬੂਲ ਗੀਤ “ਨਿੱਕੀ ਜਿਹੀ ਕੁੜੀ“, “ਇੱਕ ਦਿਨ ਮੈਨੂੰ ਬੰਦਾ ਮਿਲਿਆ “,ਜਿੰਨਾ ਜਿੰਦਗੀ 'ਚ ਕੀਤੀ ਹੁੰਦੀ ਹੈ ਮਿਹਨਤਾਂ ਦੀ ਕਮਾਈ ਉਹ ਟੋਕਰਾ ਚੁਕਾਉਂਦੇ ਨਹੀਂਓ ਝੱਗਾ ਝਾੜਦੇ“, ਇਬਾਦਤ, ਯਾਮਾ ਅਤੇ ਆਪਣੇ ਮਕਬੂਲ ਗੀਤ “ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ“ ਗਾ ਕੇ ਆਪਣੀ ਗਾਇਕੀ ਦੇ ਖੂਬ ਰੰਗ ਬਿਖੇਰੇ।ਇਸ ਦੌਰਾਨ ਪ੍ਰਸਿੱਧ ਲੋਕ ਗਾਇਕ ਨਿਰਮਲ ਸਿੱਧੂ ਦੇ ਬਾਬਾ ਫਰੀਦ ਬਾਰੇ ਗਾਏ ਗਏ ਧਾਰਮਿਕ ਸ਼ਬਦ “ਮੋਕਲਹਰ ਤੋਂ ਫਰੀਦਕੋਟ“ ਦਾ ਪੋਸਟਰ ਰਲੀਜ਼ ਕੀਤਾ ਗਿਆ।ਅਖੀਰ ਵਿਚ ਪ੍ਰਸਿੱਧ ਸੂਫੀ ਗਾਇਕ ਸਤਿੰਦਰ ਸਰਤਾਜ਼ ਨੂੰ ਫਰੀਦਕੋਟ ਸਭਿਆਚਾਰਕ ਸੁਸਾਇਟੀ ਵੱਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਮੈਡਮ ਜਯੋਤੀ ਸਿੰੰਘ ਆਦਿ ਸਖਸ਼ੀਅਤਾਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ।ਇਸ ਮੇਲੇ ਦੌਰਾਨ ਹੋਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ ਗੁਰਜੀਤ ਸਿੰਘ, ਐਸ ਪੀ ਸੇਵਾ ਸਿੰਘ ਮੱਲੀ,ਐਸ ਪੀ ਭੁਪਿੰਦਰ ਸਿੰਘ, ਐਸ ਪੀ ਮੈਡਮ ਗੁਰਮੀਤ ਕੌਰ,ਐਸ ਡੀ ਐਮ ਸ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਅਤੇ ਆਰ ਟੀ ਏ ਸ ਹਰਦੀਪ ਸਿੰਘ,ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ ਜਗਜੀਤ ਸਿੰਘ ਚਹਿਲ, ਸੈਕਟਰੀ ਰੈਡ ਕਰਾਸ ਸੁਭਾਸ਼ ਚੰਦਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਰੋਤਿਆਂ ਵੱਲੋਂ ਸ਼ਿਰਕਤ ਕਰਕੇ ਸੂਫੀ ਸ਼ਾਮ ਦਾ ਆਨੰਦ ਮਾਣਿਆ ਗਿਆ।  

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD