Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

8 ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ, ਬਾਕੀਆਂ ਦੀ ਰਿਹਾਈ ਪ੍ਰਤੀ ਵੀ ਖੁਲਦਿਲੀ ਵਿਖਾਵੇ ਸਰਕਾਰ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਕਿਹਾ, ਦਮਦਮੀ ਟਕਸਾਲ ਸਮੇਤ ਸਿੱਖ ਜਥੇਬੰਦੀਆਂ ਵਲੋਂ ਸਮੇ ਸਮੇਂ ਕੀਤੇ ਗਏ ਵੱਡੇ ਉਪਰਾਲਿਆਂ ਦਾ ਨਿਕਲਿਆ ਚੰਗਾ ਨਤੀਜਾ।

5 Dariya News

5 Dariya News

5 Dariya News

ਮਹਿਤਾ/ਅਮ੍ਰਿਤਸਰ , 29 Sep 2019

Last updated on: Sep 29, 2019, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਪ੍ਰਤੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਦਰੁਸਤ ਫੈਸਲਾ ਲਿਆ ਗਿਆ ਹੈ।ਉਹਨਾਂ ਕਿਹਾ ਕਿ ਦਮਦਮੀ ਟਕਸਾਲ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਦੇਸ਼ ਦੀਆਂ ਵੱਖ ਵੱਖ ਜੇਲਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਹਿਰਵਾਈ ਕਰਦਿਆਂ ਕੇਂਦਰ ਸਰਕਾਰ ਤੱਕ ਸਮੇਂ ਸਮੇਂ ਪਹੁੰਚ ਕਰਦੀਆਂ ਰਹੀਆਂ ਹਨ ਅਤੇ 22 ਕੈਦੀਆਂ ਪ੍ਰਤੀ ਵੇਰਵਿਆਂ ਸਹਿਤ ਸੂਚੀ ਸੌਪੀ ਤੇ ਕਈ ਵਾਰ ਭੇਜੀ ਜਾਂਦੀ ਰਹੀ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ 'ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀ ਤਰਫੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮਦੇ ਨਜ਼ਰ ਜਿਥੇ 8 ਸਿੱਖ ਕੈਦੀਆਂ ਦੀ ਰਿਹਾਈ ਵਾਲਾ ਸ਼ਲਾਘਾਯੋਗ ਕਦਮ ਚੁਕਿਆ ਹੈ, ਉਥੇ ਇਕ ਜਿਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ, ਉਸ ਸਮੇਤ ਬਾਕੀ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨ ਦਾ ਖੁਲ ਦਿਲੀ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਉਹ ਸਭ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾ ਸਕਣ।  ਉਹਨਾਂ ਕਿਹਾ ਕਿ ਕੇਂਦਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਫੈਸਲੇ ਨੂੰ ਸਿੱਖ ਭਾਈਚਾਰੇ ਦੇ ਵੱਖ ਵੱਖ ਵਰਗਾਂ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਤੇ ਲਟਕ ਰਹੀ ਮੰਗ ਦੇ ਇਵਜ 'ਚ ਸਦਭਾਵਨਾ ਅਤੇ ਮਾਨਵੀ ਅਧਾਰ 'ਤੇ ਲਿਆ ਹੋਣਾ ਦਸਿਆ ਪਰ ਇਹ ਇਕ ਸਿਆਸੀ ਫੈਸਲਾ ਹੋਣ ਦੇ ਨਾਲ ਨਾਲ ਦੇਸ਼ ਦੀ ਭਾਈਚਾਰਕ ਸਾਂਝ ਪ੍ਰਤੀ ਇਕ ਚੰਗੀ ਸ਼ੁਰੂਆਤ ਵੀ ਹੈ। ਜਿਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਸਮੂਹ ਸਿੱਖ ਕੈਦੀਆਂ ਦੀ ਰਿਹਾਈ ਵਰਗਾ ਠੋਸ ਕਦਮ ਨਿਸ਼ਚੇ ਹੀ ਪੰਜਾਬ ਅਤੇ ਸਿੱਖ ਕੌਮ ਨਾਲ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਵਲੋਂ ਕੀਤੇ ਜਾਂਦੇ ਗਲਤ ਵਿਵਹਾਰ ਅਤੇ ਵਿਤਕਰਿਆਂ ਕਾਰਨ ਸਿੱਖ ਕੌਮ 'ਚ ਆਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕਰਨ ਅਤੇ ਸਿੱਖ ਕੌਮ ਦੀ ਦੇਸ਼ ਪ੍ਰਤੀ ਵਿਸ਼ਵਾਸ ਬਹਾਲੀ 'ਚ ਸਹਾਈ ਸਿੱਧ ਹੋਵੇਗੀ। ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕਰਨ ਵਾਲਿਆਂ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਗਿਆਨੀ ਜੀਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।  

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD