Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੋਸ਼ਣ ਮਾਹ ਦੇ ਸਬੰਧ ਵਿਚ ਕਰਵਾਇਆ ਜ਼ਿਲਾ ਪੱਧਰੀ ਸਮਾਗਮ, ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਸਿਹਤ ਸੰਭਾਲ ਦਾ ਸੱਦਾ

1 ਸਤੰਬਰ ਤੋਂ ਪੋਸ਼ਣ ਮਾਹ ਤਹਿਤ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ, ਵਿਭਾਗ ਨੇ ਲਗਾਈ ਪੌਸ਼ਟਿਕ ਖੁਰਾਕ ਤੇ ਪੁਰਾਤਨ ਵਸਤਾਂ ਸਬੰਧੀ ਪ੍ਰਦਰਸ਼ਨੀ

5 Dariya News

5 Dariya News

5 Dariya News

ਮਲੋਟ, ਸ੍ਰੀ ਮੁਕਤਸਰ ਸਾਹਿਬ , 29 Sep 2019

Last updated on: Sep 29, 2019, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਰਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਜ਼ਿਲਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਜ਼ਿਲਾ ਪੱਧਰੀ ਪੋਸ਼ਣ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਸਿਹਤ ਸੰਭਾਲ ਦਾ ਸੱਦਾ ਦਿੰਦਿਆਂ ਕਿਹਾ ਕਿ ਇਕ ਸਿਹਤਮੰਦ ਸਮਾਜ ਹੀ ਆਰਥਿਕ ਤੌਰ ਤੇ ਤਰੱਕੀ ਕਰ ਸਕਦਾ ਹੈ। ਉਨਾਂ ਨੇ ਸਿਹਤ ਸੰਭਾਲ ਲਈ ਸਾਡੇ ਵਿਰਾਸਤੀ ਗਿਆਨ ਦਾ ਅਨੁਸਰਨ ਕਰਨ ਲਈ ਆਖਦਿਆਂ ਕਿਹਾ ਕਿ ਸਾਡੇ ਬਜੁਰਗਾਂ ਨੇ ਕੁਦਰਤੀ ਤਰੀਕਿਆਂ ਦੀ ਖੋਜ ਕੀਤੀ ਸੀ ਜਿਸ ਨਾਲ ਅਸੀਂ ਸਿਹਤਮੰਦ ਰਹਿ ਸਕਦੇ ਸਾਂ।ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਸਵੇਰੇ ਜਲਦੀ ਜਾਗਣਾ, ਸਵੇਰ ਦੀ ਸ਼ੈਰ, ਘੱਟ ਪਰ ਸਤੰੁਲਿਤ ਖੁਰਾਕ ਖਾਣ ਨਾਲ ਅਸੀਂ ਸਿਹਤਮੰਦ ਰਹਿ ਸਕਦੇ ਹਾਂ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦਾ ਹਿੱਸਾ ਬਣ ਸਕਦੇ  ਹਾਂ। ਉਨਾਂ ਨੇ ਵਿਸੇੇਸ਼ ਤੌਰ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕਾਰਗੁਜਾਰੀ ਦੀ ਸਲਾਘਾ ਕਰਦਿਆਂ  ਕਿਹਾ ਕਿ ਇਸ ਵਿਭਾਗ ਦਾ ਕੰਮ ਸਮਾਜ ਵਿਚ ਸਭ ਤੋਂ ਮਹੱਤਵਪੂਰਨ ਹੈ। ਉਨਾਂ ਨੇ ਕਿਹਾ ਕਿ ਗਰਭਵਤੀ ਔਰਤਾਂ, ਦੁੱਧ ਪਿਲਾਊਂਦੀਆਂ ਮਾਂਵਾਂ, ਛੋਟੇ ਬੱਚਿਆਂ ਅਤੇ ਕਿਸੋਰੀਆਂ ਦੀ ਜੇਕਰ ਸਿਹਤ ਚੰਗੀ ਹੋਵੇਗੀ ਤਾਂ ਸਮਝੋ ਸਾਡਾ ਪੂਰਾ ਸਮਾਜ ਸਿਹਤਮੰਦ ਹੋਵੇਗਾ। ਉਨਾਂ ਕਿਹਾ ਕਿ ਚੰਗੀ ਖੁਰਾਕ ਦਾ ਸਾਡੀ ਤੰਦਰੁਸਤੀ ਵਿਚ ਬਹੁਤ ਵੱਡਾ ਯੋਗਦਾਨ ਹੈ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਔਰਤਾਂ, ਕਿਸ਼ੋਰੀਆਂ ਦੀ ਸਿਹਤ ਸੰਭਾਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਨੇ ਵਿਭਾਗ ਵੱਲੋਂ ਮਨਾਏ ਪੋਸ਼ਣ ਮਾਹ ਦਾ ਜਿਕਰ ਕਰਦਿਆਂ ਕਿਹਾ ਕਿ ਵਿਭਾਗ ਦੇ ਇਸ ਅਭਿਆਨ ਨਾਲ ਲੋਕਾਂ ਵਿਚ ਚੰਗੀ ਖੁਰਾਕ, ਟੀਕਾਕਰਨ ਪ੍ਰਤੀ ਜਾਗਰੁਕਤਾ ਵੱਧੀ ਹੈ।

ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਸ: ਗੁਰਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਵਿਚ ਸਾਡੀਆਂ ਵਿਰਾਸਤੀ ਖੁਰਾਕਾਂ ਦੇ ਮਹੱਤਵ ਬਾਰੇ ਦੱਸਿਆ। ਏ.ਡੀ.ਸੀ. ਵਿਕਾਸ ਸ: ਐਚ.ਐਸ. ਸਰਾਂ ਅਤੇ ਐਸ.ਡੀ.ਐਮ. ਸ: ਗੋਪਾਲ ਸਿੰਘ ਨੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ। ਜ਼ਿਲਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਦੱਸਿਆ ਕਿ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ 1 ਸਤੰਬਰ ਤੋਂ ਪੋਸ਼ਣ ਮਾਹ ਤਹਿਤ ਜ਼ਿਲੇ ਵਿਚ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।  ਸਿੱਖਿਆ ਵਿਭਾਗ ਤੋਂ ਸ੍ਰੀਮਤੀ ਸੁਮਨਪ੍ਰੀਤ ਕੌਰ ਨੇ ਬੱਚਿਆਂ ਤੇ ਜੰਕ ਫੂਡ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਸੀਡੀਪੀਓ ਗੁਰਜੀਤ ਕੌਰ ਨੇ ਪੋਸ਼ਣ ਮਾਹ ਦੌਰਾਨ ਹੋਈਆਂ ਵੱਖ ਵੱਖ ਗਤੀਵਿਧੀਆਂ ਦੀ ਰਿਪੋਟ ਪੇਸ਼ ਕੀਤੀ। ਇਸ ਮੌਕੇ 31 ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਕੀਤੀ ਗਈ।ਇਸ ਮੌਕੇ ਵਿਭਾਗ ਵੱਲੋਂ ਇਕ ਨਿਵੇਕਲੀ ਪਿਰਤ ਪਾਉਂਦਿਆਂ ਮੁੱਖ ਮਹਿਮਾਨ ਸਮੇਤ ਹੋਰ ਮਹਿਮਾਨਾਂ ਨੂੰ ਸਮਾਗਮ ਦੀ ਯਾਦਗਾਰ ਵਜੋਂ ਪੌਦੇ ਭੇਂਟ ਕੀਤੇ ਗਏ। ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੌਸ਼ਟਿਕ ਖੁਰਾਕ, ਪੁਰਾਤਨ ਬਰਤਨਾਂ, ਫੁਲਕਾਰੀਆਂ ਅਤੇ ਹੋਰ ਕਲਾਤਾਂ ਸਬੰਧੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਪੋਸ਼ਣ ਮਾਹ ਦੌਰਾਨ ਵਿਭਾਗ ਦੇ ਸਹਿਯੋਗ ਕਰਨ ਵਾਲੇ ਵਿਭਾਗਾਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜਰਾਂ ਅਤੇ ਆਂਗਣਬਾੜੀ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਕਾ ਕੇਰਾ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ: ਨਵਦੀਪ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ: ਮਲਕੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਬਲਜੀਤ ਕੁਮਾਰ, ਸੀਡੀਪੀਓ ਪਰਮਜੀਤ ਕੌਰ ਅਤੇ ਗੁਰਜੀਤ ਕੌਰ, ਬਲਾਕ ਕਾਂਗਰਸ ਪ੍ਰਧਾਨ ਮਲੋਟ ਸ੍ਰੀ ਨੱਥੂ ਰਾਮ ਗਾਂਧੀ, ਬਲਾਕ ਕਾਂਗਰਸ ਪ੍ਰਧਾਨ ਲੰਬੀ ਸ: ਗੁਰਬਾਜ ਸਿੰਘ ਵਨਵਾਲਾ, ਮਾਸਟਰ ਜਸਪਾਲ ਸਿੰਘ, ਸਰਬਜੀਤ ਸਿੰਘ ਕਾਕਾ ਬਰਾੜਾ ਦੋਨੋਂ ਮੈਂਬਰ ਜ਼ਿਲਾ ਪ੍ਰੀਸ਼ਦ, ਨਰ ਸਿੰਘ ਦਾਸ ਚਲਾਣਾ, ਲਾਲੀ ਗਗਨੇਜਾ, ਮੁਨੀਸ਼ ਵਰਮਾ ਆਦਿ ਵੀ ਹਾਜਰ ਸਨ।

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD