Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਲਾਸੀਕਲ ਗਾਇਕ ਕਸ਼ਿਸ਼ ਮਿੱਤਲ ਦੀ ਹਾਜ਼ਰੀ ਨਾਲ ਬਾਬਾ ਫਰੀਦ ਆਗਮਨ ਪੁਰਬ ਸਮਾਪਤ

ਸੰਗੀਤ ਅਤੇ ਗਾਇਕੀ ਨੂੰ ਸਿੱਖਣਾ ਸਾਧਨਾ ਦੇ ਬਰਾਬਰ: ਮੁਹੰਮਦ ਸਦੀਕ

5 Dariya News

5 Dariya News

5 Dariya News

ਫਰੀਦਕੋਟ , 29 Sep 2019

Last updated on: Sep 29, 2019, 00:00 IST

ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ,ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਤੋਂ ਇਲਾਵਾ ਵੱਖ- ਵੱਖ ਸਵੈ ਸੇਵੀ ,ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ  11 ਰੋਜ਼ਾ ਬਾਬਾ ਫ਼ਰੀਦ ਆਗਮਨ ਪੁਰਬ ਬੀਤੀ ਸ਼ਾਮ ਪ੍ਰਸਿੱਧ ਕਲਾਸੀਕਲ ਸੰਗੀਤਕਾਰ, ਗਾਇਕ ਕਸ਼ਿਸ਼ ਮਿੱਤਲ  ਵੱਲੋਂ ਸੰਗੀਤਕ ਧੁਨਾਂ , ਗਾਇਕੀ ਨਾਲ ਕੀਤੇ ਗਏ ਮੁਜ਼ਾਹਰੇ ਉਪਰੰਤ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਸਮਾਪਤੀ ਸਮਾਰੋਹ ਮੌਕੇ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਸ: ਇੰਦਰਜੀਤ ਸਿੰਘ ਖਾਲਸਾ, ਨਿੰਦਰ ਘੁਗਿਆਣਵੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਗਮ ਵਿੱਚ ਸਾਂਸਦ ਜਨਾਬ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਭਾਈ ਰਾਹੁਲ ਸਿੱਧੂ ,ਮੈਡਮ ਜੋਤੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਅਤੇ ਸਰੋਤਿਆਂ ਨੇ ਸ਼ਿਰਕਤ ਕੀਤੀ। ਮਸ਼ਹੂਰ ਕਲਾਸੀਕਲ ਗਾਇਕ ਕਸ਼ਿਸ਼ ਮਿੱਤਲ ਦੁਆਰਾ ਕਲਾਸੀਕਲ ਸੰਗੀਤਕ ਧੁਨਾਂ ਰਾਹੀਂ ਆਪਣੇ ਗੀਤਾਂ ਅਤੇ ਸੰਗੀਤਕ ਧੁਨਾਂ ਰਾਹੀਂ ਹਾਜ਼ਰੀ ਲੁਆਈ ਗਈ ਜਿਸ ਨੂੰ ਸਰੋਤਿਆਂ ਨੇ ਭਰਪੂਰ ਪਸੰਦ ਕੀਤਾ ਅਤੇ ਉਸ ਨੂੰ ਖੂਬ ਦਾਦ ਦਿੱਤੀ।   ਇਸ ਤੋਂ ਪਹਿਲਾਂ ਸਰਕਾਰੀ ਸੈਕੰਡਰੀ ਸਕੂਲ ਗੋਲੇਵਾਲਾ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਲੋਕ ਗੀਤ  ਚਰਖੇ ਦੀ ਮਿੱਠੀ ਮਿੱਠੀ ਘੂਕ  ਅਤੇ ਕਦੀ ਮਿਲ ਸਾਂਵਲ ਯਾਰ ਸਮੇਤ ਹੋਰ ਮਕਬੂਲ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਵਾਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮਸ਼ਹੂਰ ਪੰਜਾਬੀ ਗਾਇਕ ਅਤੇ ਸਾਂਸਦ ਜਨਾਬ ਮੁਹੰਮਦ ਸਦੀਕ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ 11 ਰੋਜ਼ਾ ਬਾਬਾ ਫਰੀਦ ਆਗਮਨ ਪੁਰਬ ਅਤੇ ਵੱਖ ਵੱਖ ਸੱਭਿਆਚਾਰਕ ਸਮਾਗਮਾਂ, ਕਰਾਫਟ ਮੇਲੇ  ਦੀ ਭਰਪੂਰ ਸ਼ਲਾਘਾ ਕੀਤੀ ।ਉਨ੍ਹਾਂ ਕਿਹਾ ਕਿ ਸੰਗੀਤ ਜਾਂ ਗਾਇਕੀ ਨੂੰ ਸਿੱਖਣਾ ਇੱਕ ਸਾਧਨਾਂ ਦੀ ਤਰ੍ਹਾਂ ਹੈ ਅਤੇ ਸ੍ਰੀ ਕਸ਼ਿਸ਼ ਮਿੱਤਲ ਨੇ ਸਾਡੇ ਪੀੜ੍ਹੀ ਦਰ ਪੀੜ੍ਹੀ ਚੱਲੇ ਆ ਰਹੇ ਕਲਾਸੀਕਲ ਸੰਗੀਤ ਨੂੰ ਅੱਗੇ ਤੋਰ ਕੇ ਬਹੁਤ ਵੱਡਾ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਮੇਲੇ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੀਆਂ ਸਮੂਹ ਧਿਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫ਼ਰੀਦਕੋਟ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਸ: ਇੰਦਰਜੀਤ ਸਿੰਘ ਖ਼ਾਲਸਾ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ। ਪ੍ਰਸਿੱਧ ਸਾਹਿਤਕਾਰ ਸ੍ਰੀ ਨਿੰਦਰ ਘੁਗਿਆਣਵੀ ਵੱਲੋਂ ਸ: ਇੰਦਰਜੀਤ ਸਿੰਘ ਖ਼ਾਲਸਾ ਦੇ ਸਨਮਾਨ ਵਿੱਚ ਸਨਮਾਨ ਪੱਤਰ ਪੜ੍ਹਿਆ ਗਿਆ।  ਸਾਹਿਤ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਸਾਹਿਤਕਾਰ ਅਤੇ ਫ਼ਰੀਦਕੋਟ ਦੇ ਪਿੰਡ ਘੁਗਿਆਣਾ ਦੇ ਵਸਨੀਕ ਸ੍ਰੀ ਨਿੰਦਰ ਘੁਗਿਆਣੀ  ਨੂੰ ਵੀ ਉਨ੍ਹਾਂ ਦੀਆਂ ਸਾਹਿਤਕ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।ਸਟੇਜ ਸੰਚਾਲਨ ਜਸਬੀਰ ਸਿੰਘ ਜੱਸੀ ਵੱਲੋਂ ਬਾਖੂਬੀ ਨਿਭਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਰੈੱਡ ਕਰਾਸ ਭਲਾਈ ਸ਼ਾਖਾ ਦੀ ਚੇਅਰਪਰਸਨ ਮੈਡਮ ਜਯੋਤੀ ਸਿੰਘ ,ਹਰਦੀਪ ਸਿੰਘ ਸਹਾਇਕ ਕਮਿਸ਼ਨਰ, ਸ:ਪਰਮਦੀਪ ਸਿੰਘ ਐਸ ਡੀ ਐਮ ਫਰੀਦਕੋਟ, ਸ੍ਰੀ ਸੁਰਿੰਦਰ ਗੁਪਤਾ , ਸ਼੍ਰੀ ਸੁਭਾਸ਼ ਚੰਦਰ ਸਕੱਤਰ ਰੈਡ ਕਰਾਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਅਤੇ ਲੋਕ ਹਾਜ਼ਰ ਸਨ। 

 

Tags: Mohd Saddiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD