Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਜਾਇਦਾਦਾਂ ਦੀ ਈ-ਨਿਲਾਮੀ 1 ਅਕਤੂਬਰ ਤੋਂ

5 Dariya News

5 Dariya News

5 Dariya News

ਚੰਡੀਗੜ੍ਹ , 30 Sep 2019

Last updated on: Sep 30, 2019, 00:00 IST

ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਜਿਵੇਂ ਕਿ ਗਮਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਗਲਾਡਾ ਅਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਵੱਲੋਂ ਸੂਬੇ ਭਰ ਵਿੱਚ ਆਪਣੇ ਅਧਿਕਾਰ ਖੇਤਰ ਹੇਠ ਆਉਂਦੀਆਂ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ 1 ਅਕਤੂਬਰ, 2019 ਤੋਂ ਸ਼ੁਰੂ ਕੀਤੀ ਜਾਵੇਗੀ। ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੀ ਈ-ਨਿਲਾਮੀ 3 ਅਕਤੂਬਰ ਤੋਂ ਸ਼ੁਰੂ ਹੋਵੇਗੀ। ਬਾਕੀ ਸਾਰੀਆਂ ਵਿਕਾਸ ਅਥਾਰਟੀਆਂ ਦੀ ਈ-ਨਿਲਾਮੀ 10 ਅਕਤੂਬਰ ਤੱਕ ਹੋਵੇਗੀ ਜਦਕਿ ਗਮਾਡਾ ਦੀ ਨਿਲਾਮੀ 11 ਅਕਤੂਬਰ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਈ-ਨਿਲਾਮੀ 14 ਅਕਤੂਬਰ ਤੱਕ ਚੱਲੇਗੀ। ਇਹ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਨਿਲਾਮੀ ਵਿਚ ਲੋਕਾਂ ਨੂੰ ਪੈਟਰੋਲ ਪੰਪ, ਉਦਯੋਗਿਕ, ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਖਰੀਦਣਾਂ ਦਾ ਮੌਕਾ ਮਿਲੇਗਾ। ਈ-ਨਿਲਾਮੀ ਦੌਰਾਨ ਗਮਾਡਾ ਦੇ ਅਧਿਕਾਰ ਖੇਤਰ ਵਿਚ ਵਪਾਰਕ ਪਲਾਟ ਅਤੇ ਐਰੋਸਿਟੀ ਤੇ ਮੈਡੀਸਿਟੀ ਵਿਚ ਪੈਟਰੋਲ/ਡੀਜ਼ਲ/ਸੀਐਨਜੀ ਪੰਪ, ਆਈਟੀ ਉਦਯੋਗਿਕ ਪਲਾਟ ਅਤੇ ਆਈਟੀ ਸਿਟੀ ਵਿਚ ਹੋਟਲ ਸਾਈਟ ਖਰੀਦਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵੱਖ-ਵੱਖ ਸੈਕਟਰਾਂ ਵਿਚ ਐਸਸੀਓ, ਬੂਥ ਅਤੇ ਰਿਹਾਇਸ਼ੀ ਪਲਾਟ ਵੀ ਖਰੀਦੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਦੌਰਾਨ ਰਾਜਪੁਰਾ ਵਿਚ ਵੀ ਉਦਯੋਗਿਕ ਪਲਾਟ ਖਰੀਦੇ ਜਾ ਸਕਦੇ ਹਨ।ਬੁਲਾਰੇ ਅਨੁਸਾਰ ਜਿਨ੍ਹਾਂ ਸ਼ਹਿਰਾਂ ਵਿਚ ਜਾਇਦਾਦਾਂ ਖਰੀਦੀਆਂ ਜਾ ਸਕਦੀਆਂ ਹਨ ਉਨ੍ਹਾਂ ਵਿਚ ਪਟਿਆਲਾ, ਮੋਹਾਲੀ, ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ, ਮਲੋਟ, ਸੰਗਰੂਰ, ਅਮਰਗੜ੍ਹ, ਫਿਲੌਰ, ਗੁਰਦਾਸਪੁਰ, ਕਪੂਰਥਲਾ, ਫਗਵਾੜਾ, ਬਟਾਲਾ ਅਤੇ ਸੁਲਤਾਨਪੁਰ ਲੋਧੀ ਸ਼ਾਮਲ ਹਨ।ਉਨਾਂ ਕਿਹਾ ਕਿ ਨਰਾਤਿਆਂ ਦੇ ਇਨ੍ਹਾਂ ਦਿਨਾਂ ਵਿਚ ਲੋਕ ਨਿਵੇਸ਼ ਕਰਨ ਨੂੰ ਤਰਜੀਹ ਦਿੰਦੇ ਹਨ ਇਸ ਲਈ ਉਮੀਦ ਹੈ ਕਿ ਅਕਤੂਬਰ ਮਹੀਨੇ ਦੀ ਈ-ਨਿਲਾਮੀ ਤੋਂ ਸਰਕਾਰ ਨੂੰ ਚੰਗੀ ਆਮਦਨ ਹੋਵੇਗੀ। ਈ-ਨਿਲਾਮੀ ਸਬੰਧੀ ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ www.puda.e-auctions.in ਵੇਖੀ ਜਾ ਸਕਦੀ ਹੈ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD