Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

5 Dariya News

5 Dariya News

5 Dariya News

ਚੰਡੀਗੜ੍ਹ , 30 Sep 2019

Last updated on: Sep 30, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਮੰਤਰਾਲੇ ਨੇ ਪਹਿਲੀ ਨਵੰਬਰ 2019 ਤੋਂ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਸੂਬੇ ਵਿੱਚੋਂ ਅਤੇ ਸੂਬੇ ਤੋਂ ਬਾਹਰੋਂ ਅੰਤਰ-ਰਾਜ ਲੰਬੀਆਂ ਦੂਰੀਆਂ ਦੀਆਂ ਚੱਲਣਗੀਆਂ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਵਿਸ਼ੇਸ਼ ਰੇਲ ਗੱਡੀਆਂ ਅਤੇ ਐਕਸਪ੍ਰੈਸ ਰੇਲ ਗੱਡੀਆਂ ਸ਼ਰਧਾਲੂਆਂ ਨੂੰ ਪੰਜਾਬ ਅਤੇ ਦੂਜੇ ਖੇਤਰਾਂ ਖਾਸ ਕਰ ਕੇ ਨਾਂਦੇੜ ਸਾਹਿਬ ਤੇ ਪਟਨਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਲੈ ਕੇ ਜਾਣਗੀਆਂ। ਇਸ ਤੋਂ ਪਹਿਲਾਂ ਇਸੇ ਮਹੀਨੇ ਕੇਂਦਰ ਨੇ ਸੂਬਾ ਸਰਕਾਰ ਦੇ ਪ੍ਰਸਤਾਵ ਉਤੇ ਨਵੀਂ ਦਿੱਲੀ ਤੇ ਸੁਲਤਾਨਪੁਰ ਲੋਧੀ ਵਿਚਾਲੇ ਵਿਸ਼ੇਸ਼ ਐਕਸਪ੍ਰੈਸ ਰੇਲ ਗੱਡੀ ਚਲਾਉਣ ਦਾ ਐਲਾਨ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ ਨਵੰਬਰ ਮਹੀਨੇ ਹੋਣ ਵਾਲੇ ਇਤਿਹਾਸਕ ਸਮਾਗਮਾਂ ਤੋਂ ਪਹਿਲਾਂ ਰੇਲਵੇ ਵੱਲੋਂ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਅੱਪਗ੍ਰੇਡ ਕਰਨ ਦਾ ਜਾਰੀ ਕੰਮ ਮੁਕੰਮਲ ਹੋ ਜਾਵੇਗਾ।ਉਤਰੀ ਰੇਲਵੇ ਵੱਲੋਂ ਭੇਜੇ ਪੱਤਰ ਅਨੁਸਾਰ ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਡੀਜ਼ਲ ਮਲਟੀਪਲ ਯੂਨਿਟ (ਡੀ.ਈ.ਐਮ.ਯੂ.) 1 ਤੋਂ 16 ਨਵੰਬਰ 2019 ਤੱਕ ਕੁੱਲ 60 ਵਾਰ ਚੱਲੇਗਾ। ਇਹ ਅੰਮ੍ਰਿਤਸਰ ਤੋਂ ਰਾਤ ਨੂੰ 9.10 ਵਜੇ ਰਵਾਨਾ ਹੋਵੇਗਾ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਡੇ ਤੜਕੇ 2.30 ਵਜੇ ਪਹੁੰਚੇਗਾ।ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਰੇਲਵੇ ਵੱਲੋਂ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਨੂੰ ਜੋੜਦੀ ਇਕ ਹੋਰ ਰੇਲ ਗੱਡੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਜਿਹੜੀ ਡੇਰਾ ਬਾਬਾ ਨਾਨਕ ਤੋਂ ਰਾਤ 7.15 ਵਜੇ ਸ਼ੁਰੂ ਹੋਵੇਗੀ ਅਤੇ ਅੱਧੀ ਰਾਤ ਬਾਅਦ 1.30 ਵਜੇ ਆਪਣੀ ਮੰਜ਼ਿਲ ਉਤੇ ਪਹੁੰਚੇਗੀ। 4 ਨਵੰਬਰ ਤੋਂ ਰੇਲ ਗੱਡੀ ਚਲਾਉਣ ਦਾ ਕੰਮ ਦੋਗੁਣਾ ਕਰ ਦਿੱਤਾ ਜਾਵੇਗਾ।ਫਿਰੋਜ਼ਪੁਰ-ਪਟਨਾ ਜੰਕਸ਼ਨ ਐਕਸਪ੍ਰੈਸ 1 ਤੋਂ 16 ਨਵੰਬਰ 2019 ਤੱਕ ਤਿੰਨ ਵਾਰ ਚੱਲੇਗੀ ਜਿਹੜੀ ਪਟਨਾ ਸਾਹਿਬ ਤੋਂ 6, 10 ਤੇ 16 ਨਵੰਬਰ ਨੂੰ ਰਾਤ 10.45 ਵਜੇ ਰਵਾਨਾ ਹੋਵੇਗੀ। ਫਿਰੋਜ਼ਪੁਰ ਤੋਂ ਵਾਪਸੀ ਦਾ ਸਫਰ 5, 9 ਤੇ 14 ਨਵੰਬਰ ਨੂੰ ਅੱਧੀ ਰਾਤ ਵੇਲੇ 12.40 ਵਜੇ ਸ਼ੁਰੂ ਕਰੇਗੀ ਅਤੇ ਨਾਂਦੇੜ ਸਾਹਿਬ ਵਿਖੇ ਸ਼ਾਮ 6.05 ਵਜੇ ਪੁੱਜੇਗੀ।ਬੁਲਾਰੇ ਨੇ ਅੱਗੇ ਦੱਸਿਆ ਕਿ ਹਫਤਾਵਾਰੀ ਫਿਰੋਜ਼ਪੁਰ-ਨਾਂਦੇੜ ਐਕਸਪ੍ਰੈਸ ਨਾਂਦੇੜ ਤੋਂ ਸ਼ਨਿਚਰਵਾਰ ਨੂੰ ਸਵੇਰੇ 9 ਵਜੇ ਚੱਲੇਗੀ ਅਤੇ ਵਾਇਆ ਭੋਪਾਲ, ਆਗਰਾ, ਬਠਿੰਡਾ ਹੁੰਦੀ ਹੋਈ ਫਿਰੋਜ਼ਪੁਰ ਵਿਖੇ ਰਾਤ 10.50 ਵਜੇ ਪੁੱਜੇਗੀ। ਇਹ ਵਾਪਸੀ ਦਾ ਸਫਰ ਫਿਰੋਜ਼ਪੁਰ ਤੋਂ ਵੀਰਵਾਰ ਨੂੰ ਅੱਧੀ ਰਾਤ ਬਾਅਦ 1.30 ਵਜੇ ਸ਼ੁਰੂ ਕਰੇਗੀ ਅਤੇ ਨਾਂਦੇੜ ਵਿਖੇ ਬਾਅਦ ਦੁਪਿਹਰ 1 ਵਜੇ ਪੁੱਜੇਗੀ। ਹਿਸਾਰ-ਸੁਲਤਾਨਪੁਰ ਲੋਧੀ ਰੇਲ ਗੱਡੀ ਰੋਜ਼ਾਨਾ ਚੱਲੇਗੀ ਜਿਸ ਦੇ ਇਸ ਸਮੇਂ ਦੌਰਾਨ ਕੁੱਲ 28 ਗੇੜੇ ਹੋਣਗੇ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਤੋਂ ਗੰਗਾਨਗਰ, ਸੁਲਤਾਨਪੁਰ ਲੋਧੀ ਤੋਂ ਨਵਾਂਸ਼ਹਿਰ ਤੇ ਫਾਜ਼ਿਲਕਾ-ਸੁਲਤਾਨਪੁਰ ਲੋਧੀ ਰੇਲ ਗੱਡੀਆਂ ਚੱਲਣਗੀਆਂ। ਪੁਰਾਣੀ ਦਿੱਲੀ-ਲੋਹੀਆ ਖਾਸ ਰੇਲ ਗੱਡੀ ਬਦਲਵੇਂ ਦਿਨਾਂ ਮੌਕੇ 40 ਵਾਰ ਚੱਲੇਗੀ। ਇਹ ਦਿੱਲੀ ਤੋਂ ਸੋਮਵਾਰ ਤੋਂ ਰਾਤ ਸਮੇਂ 11.50 ਵਜੇ ਚੱਲੇਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD