Thursday, 16 May 2024

 

 

ਖ਼ਾਸ ਖਬਰਾਂ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

 

ਨਸ਼ਿਆਂ ਦੀ ਵਰਤੋ ਦਿਲ ਦੀ ਬਿਮਾਰੀਆਂ ਨੂੰ ਸੱਦਾ: ਡਾ. ਲਾਲ ਚੰਦ ਠਕਰਾਲ

ਵਿਸ਼ਵ ਦਿਲ ਦਿਵਸ ਸਿਵਲ ਹਸਪਤਾਲ ਮਾਨਸਾ ਵਿਖੇ ਮਨਾਇਆ

Web Admin

Web Admin

5 Dariya News

ਮਾਨਸਾ , 30 Sep 2019

ਸੰਸਾਰ ਭਰ ਵਿੱਚ 29 ਸਤੰਬਰ ਦਾ ਦਿਨ ਵਿਸ਼ਵ ਦਿਲ ਦਿਵਸ ਵਜ਼ੋਂ ਮਨਾਇਆ ਜਾਂਦਾ ਹੈ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਯੋਗ ਅਗਵਾਈ ਤਹਿਤ ਸਿਵਲ ਹਸਪਤਾਲ ਮਾਨਸਾ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਇਸ ਮੌਕੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸ਼ਰਾਬ ਅਤੇ ਹੋਰ ਨਸ਼ਿਆਂ ਅਫੀਮ, ਭੁੱਕੀ ਅਤੇ ਨਾਰਕੋਟਿਕ ਡਰੱਗ ਦੇ ਸੇਵਨ ਨਾਲ ਮਰੀਜ਼ ਬਲੱਡ ਪਰੈਸ਼ਰ ਸਮੇਤ ਦਿਲ ਦੀਆ ਅਨੇਕਾਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਸਾਰ ਵਿੱਚ ਹਰ ਸਾਲ 17 ਮਿਲੀਅਨ ਮੌਤਾਂ ਕਾਰਡੀਓ ਵਾਸਕੂਲਰ ਬਿਮਾਰੀਆਂ ਦੇ ਕਾਰਨ ਹੁੰਦੀਆ ਹਨ, ਚਿਕਨਾਹਟ ਵਾਲੀਆਂ ਚੀਜ਼ਾ ਦੇ ਜ਼ਿਆਦਾ ਸੇਵਨ ਅਤੇ ਸ਼ਿਗਰਟਨੋਸ਼ੀ ਨਾਲ ਵੀ ਹਾਈ ਬਲੱਡ ਪਰੈਸ਼ਰ ਸਮੇਤ ਕੋਰੋਨਰੀ ਦਿਲ ਦੀਆਂ ਬਿਮਾਰੀਆਂ ਅਤੇ ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ।ਸਹਾਇਕ ਸਿਵਲ ਸਰਜਨ ਡਾ. ਸੁਖਜਿੰਦਰ ਸਿੰਘ ਨੇ ਕਿਹਾ ਮਨੁੱਖ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਰੋਜ਼ਾਨਾ ਸਵੇਰ ਦੀ ਸੈਰ, ਕਸਰਤ ਅਤੇ ਵੱਧ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦਿਲ ਦੇ ਰੋਗਾਂ ਲਈ ਸਾਡੀ ਬਦਲ ਰਹੀ ਜੀਵਨ ਸ਼ੈਲੀ ਵੱਡਾ ਕਾਰਨ ਹੈ। ਤੰਬਾਕੂ ਦਾ ਸੇਵਨ, ਮੋਟਾਪਾ, ਸ਼ੂਗਰ ਰੋਗ, ਮਾਨਸਿਕ ਤਣਾਅ ਤੇ ਜ਼ਿਆਦਾ ਬਲੱਡ ਪ੍ਰੈਸ਼ਰ ਦਿਲ ਦੇ ਰੋਗਾਂ ਨੂੰ ਜਨਮ ਦਿੰਦੇ ਹਨ, ਜੇਕਰ ਕਿਸੇ ਵਿਅਕਤੀ ਨੂੰ ਦਿਲ ਦਾ ਦੌਰਾ ਪੈਂਦਾ ਹੈ ਤਾਂ ਉਸਦੀ ਛਾਤੀ ਦੇ ਵਿਚਕਾਰ ਦਰਦ ਹੁੰਦਾ ਹੈ, ਸਿਰ ਭਾਰਾ ਹੋ ਜਾਂਦਾ ਹੈ ਤਰੇਲੀ ਪੈ ਜਾਂਦੀ ਹੈ ਤਾ ਉਸਨੂੰ ਤੁਰੰਤ ਹਸਪਤਾਲ ਪਹੁੰਚਣਾ ਚਾਹੀਦਾ ਹੈ। ਡਾ.ਅਸ਼ੋਕ ਕੁਮਾਰ(ਐਸ.ਐਮ.ਓ) ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਵਿੱਚ ਵੀ ਦਿਲ ਦੀਆਂ ਗੰਭੀਰ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਅਤੇ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਸਰਕਾਰੀ ਹਸਪਤਾਲ ਵਿੱਚ ਖੁੱਲੇ ਐਨ.ਸੀ.ਡੀ ਕਲੀਨਿਕਾਂ ਵਿੱਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ ਦੀ ਸਮੇਂ ਸਿਰ ਜਾਂਚ ਕਰਵਾ ਕੇ ਦਿਲ ਦੀਆਂ ਭਿਆਨਕ ਬਿਮਾਰੀਆਂ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ। ਦਿਲ ਦੀਆ ਬਿਮਾਰੀਆਂ ਤੋ ਬਚਣ ਲਈ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਕਸਰਤ ਕਰਨੀ ਚਾਹੀਦੀ ਹੈ। ਦਿਲ ਨੂੰ ਸਿਹਤਮੰਦ ਬਣਾਉਣ ਲਈ ਸਰੀਰਿਕ ਗਤੀਵਿਧੀਆ ਕਰਨੀਆਂ ਚਾਹੀਦੀਆਂ ਹਨ।ਇਸ ਮੌਕੇ ਡਾ.ਪੰਕਜ ਕੁਮਾਰ, ਡਾ. ਸੁਨੀਲ ਕੁਮਾਰ, ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਅਤੇ ਐੈਨ.ਸੀ.ਡੀ.ਸਟਾਫ ਮੌਜੂਦ ਸਨ।

ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਇਸ ਦਿਨ ਦੇ ਮਹੱਤਵ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਸਿਹਤ ਜਾਂਚ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਗੈਰ ਸੰਚਾਰੀ ਰੋਗਾਂ ਦੀ ਸਾਲ ਵਿਚ ਦੋ ਵਾਰ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਨੌਜਵਾਨਾਂ ਵੱਲੋਂ ਸਰੀਰਕ ਕੰਮ ਕਾਜ ਘੱਟ ਕਰਨਾ, ਖਾਣ ਪੀਣ ਦੀਆਂ ਆਦਤਾਂ, ਮੋਟਾਪਾ ਅਤੇ ਫਾਸਟ ਫੂਡ ਦੀ ਵਰਤੋਂ ਆਦਿ ਦਿਲ ਦੇ ਦੌਰੇ ਦਾ ਮੁੱਖ ਕਾਰਨ ਹਨ।ਮੈਡੀਕਲ ਅਫ਼ਸਰ ਡਾ. ਬਲਜਿੰਦਰ ਕੌਰ ਨੇ ਦਿਲ ਦੇ ਦੌਰੇ ਤੋਂ ਬਚਾਅ ਲਈ ਸਿਹਤਮੰਦ ਆਦਤਾਂ, ਸੰਤੁਲਿਤ ਭੋਜਨ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਬਲਾਕ ਐਜੂਕੇਟਰ ਸ੍ਰੀ ਕੇਵਲ ਸਿੰਘ ਨੇ ਕਿਹਾ ਕਿ ਤੰਬਾਕੂ ਦਾ ਸੇਵਨ, ਮਾਨਸਿਕ ਤਣਾਅ ਦਿਲ ਦੇ ਰੋਗਾਂ ਨੂੰ ਜਨਮ ਦਿੰਦੇ ਹਨ। ਉਨ੍ਹਾਂ ਨਮਕ ਅਤੇ ਚੀਨੀ ਦੀ ਘੱਟ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਸ ਤਰਾਂ ਕਰਨ ਨਾਲ ਦਿਲ ਦੇ ਦੌਰੇ ਅਤੇ ਅਧਰੰਗ ਤੋਂ ਬਚਿਆ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗ ਕੈਂਸਰ, ਸ਼ੂਗਰ, ਦਿਲ ਦੇ ਦੌਰੇ ਆਦਿ ਬਿਮਾਰੀਆਂ ਦੀ ਜਲਦੀ ਪਹਿਚਾਣ ਕਰਨ ਲਈ ਸਬ-ਸੈਂਟਰਾਂ ਨੂੰ ਅਪਗਰੇਡ ਕਰਕੇ ਹੈਲਥ ਅਤੇ ਵੈਲਨੇਸ ਕਲੀਨਿਕ ਬਣਾਏ ਗਏ ਹਨ ਜਿੱਥੇ ਮਾਹਿਰ ਸਟਾਫ਼ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿਚ ਪਹਿਚਾਣ ਕੀਤੇ ਮਰੀਜ਼ਾਂ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਦੀ ਮੁਫ਼ਤ ਦਵਾਈ ਪਿੰਡਾਂ ਵਿਚ ਹੀ ਉਪਲਬਧ ਕਰਵਾਈ ਗਈ ਹੈ।ਇਸ ਮੌਕੇ ਨਰਿੰਦਰ ਸਿੰਘ, ਮਨਦੀਪ ਸਿੰਘ,ਗੁਰਪ੍ਰੀਤ ਬਾਂਸਲ, ਹਸਪਤਾਲ ਵਿਚ ਚੈਕਅੱਪ ਕਰਵਾਉਣ ਆਏ ਮਰੀਜ਼ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD