Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਜ਼ੁਰਗ ਦਿਵਸ ਮੌਕੇ ਪਟਿਆਲਾ ਪੁਲਿਸ ਵੱਲੋਂ ਵਿਸ਼ੇਸ਼ ਪਹਿਲ ਕਦਮੀ

ਐਸ.ਐਸ.ਪੀ. ਨੇ ਪਟਿਆਲਾ ਜ਼ਿਲ੍ਹੇ 'ਚ ਈਲਡਰਜ਼ ਕਨੈਕਟ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

5 Dariya News

5 Dariya News

5 Dariya News

ਪਟਿਆਲਾ , 01 Oct 2019

Last updated on: Oct 01, 2019, 00:00 IST

ਪਟਿਆਲਾ ਪੁਲਿਸ ਨੇ ਬਜ਼ੁਰਗ ਦਿਵਸ ਮੌਕੇ ਇਕ ਨਿਵੇਕਲੀ ਪਹਿਲ ਕਰਦਿਆ ਈਲਡਰਜ਼ ਕਨੈਕਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ ਜਿਸ ਰਾਹੀਂ ਹੁਣ ਪਟਿਆਲਾ ਪੁਲਿਸ ਵੱਲੋਂ ਬਿਰਧ ਆਸ਼ਰਮਾਂ ਅਤੇ ਜ਼ਿਲ੍ਹੇ 'ਚ ਇਕੱਲੇ ਰਹਿੰਦੇ ਬਜ਼ੁਰਗਾਂ ਨੂੰ ਵਿਸ਼ੇਸ਼ ਸਹੂਲਤ ਦੇਣ ਦੇ ਮਕਸਦ ਨਾਲ ਇਕ ਵੱਖਰਾ ਕੰਟਰੋਲ ਰੂਮ ਦਾ ਮੋਬਾਇਲ ਨੰਬਰ ਅਤੇ ਈ-ਮੇਲ ਜਾਰੀ ਕੀਤਾ ਗਿਆ ਹੈ ਜਿਸ ਨਾਲ ਹੁਣ ਬਜ਼ੁਰਗਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਤਰਜੀਹ ਦਿੱਤੀ ਜਾ ਸਕੇਗੀ। ਇਸ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਲਾਈਨ ਪਟਿਆਲਾ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਰਹਿੰਦੇ ਬਜ਼ੁਰਗਾਂ ਨੂੰ ਬਜ਼ੁਰਗ ਦਿਵਸ ਮੌਕੇ ਵਿਸ਼ੇਸ਼ ਸਹੂਲਤ ਪ੍ਰਦਾਨ ਕਰਨ ਲਈ ਈਲਡਰਜ਼ ਕਨੈਕਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਭ ਤੋਂ ਮਹੱਤਵਪੂਰਨ ਹਿੱਸੇ ਦਾ ਖਿਆਲ ਰੱਖਣਾ ਸਾਡਾ ਸਭ ਦਾ ਫਰਜ਼ ਹੈ ਇਸ ਲਈ ਪਟਿਆਲਾ ਪੁਲਿਸ ਵੱਲੋਂ ਬਜ਼ੁਰਗਾਂ  ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਜਾ ਰਹੇ ਹਨ।ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਐਸ.ਪੀ. ਮਹੀਨੇ 'ਚ ਇਕ ਵਾਰ ਬਿਰਧ ਆਸ਼ਰਮਾਂ ਵਿਚ ਜਾ ਕੇ ਬਜ਼ੁਰਗਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ ਅਤੇ ਘਰਾਂ ਵਿਚ ਰਹਿੰਦੇ ਬਜ਼ੁਰਗਾਂ ਲਈ ਪਟਿਆਲਾ ਪੁਲਿਸ ਵੱਲੋਂ ਇਕ ਵੱਖਰਾ ਕੰਟਰੋਲ ਰੂਮ ਦਾ ਨੰਬਰ 95929-12500 ਅਤੇ ਈ-ਮੇਲ [email protected] ਜਾਰੀ ਕੀਤਾ ਗਿਆ ਹੈ ਜਿਸ 'ਤੇ ਬਜ਼ੁਰਗ ਆਪਣੀਆਂ ਮੁਸ਼ਕਲਾਂ ਨੂੰ ਦੱਸ ਸਕਣਗੇ ਅਤੇ ਇਸ ਦੇ ਨੋਡਲ ਅਫ਼ਸਰ ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ ਆਈਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਗੇ ਅਤੇ ਇੰਚਾਰਜ ਸੀ.ਪੀ.ਆਰ.ਸੀ. ਸੁਖਵਿੰਦਰ ਕੌਰ ਸਹਾਇਕ ਨੋਡਲ ਅਫ਼ਸਰ ਹੋਣਗੇ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾ ਰਿਹਾ ਹੈ ਜੋ ਬਜ਼ੁਰਗਾਂ ਸਬੰਧੀ ਕਿਸੇ ਵੀ ਕਿਸਮ ਦੀਆਂ ਮੁਸ਼ਕਲਾਂ ਦੇ ਹੱਲ ਲਈ  ਕੰਮ ਕਰੇਗਾ।ਐਸ.ਐਸ.ਪੀ. ਨੇ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ ਵੱਲੋਂ ਦਿੱਤੇ ਸੁਝਾਅ 'ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬਿਰਧ ਆਸ਼ਰਮਾਂ ਵਿਚ ਜਾਕੇ ਬਜ਼ੁਰਗਾਂ ਨਾਲ ਸਾਂਝ ਪਾਈ ਗਈ ਅਤੇ ਹੁਣ ਪਟਿਆਲਾ ਪੁਲਿਸ ਵੱਲੋਂ ਇਸ ਨੂੰ ਇਕ ਪ੍ਰੋਜੈਕਟ ਦੇ ਤੌਰ 'ਤੇ ਸ਼ੁਰੂ ਕੀਤਾ ਜਾ ਰਿਹਾ ਉਨ੍ਹਾਂ ਦੱਸਿਆ ਕਿ ਅੱਜ ਬਜ਼ੁਰਗ ਦਿਵਸ ਮੌਕੇ ਹਰੇਕ ਬਿਰਧ ਆਸ਼ਰਮ ਵਿਚ ਪਟਿਆਲਾ ਪੁਲਿਸ ਦੀ ਟੀਮ ਜਾਵੇਗੀ ਜਿਸ ਵਿਚ ਦੋ ਮਹਿਲਾ ਪੁਲਿਸ ਅਫਸਰ ਅਤੇ ਦੋ ਪੁਰਸ਼ ਪੁਲਿਸ ਅਫ਼ਸਰ ਹੋਣਗੇ ਜੋ ਬਜ਼ੁਰਗਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਹੱਲ ਕਰਵਾਉਣ ਲਈ ਯਤਨ ਕਰਨਗੇ।ਐਸ.ਐਸ.ਪੀ. ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੇ ਮਕਸਦ ਬਾਰੇ ਦੱਸਦਿਆ ਕਿਹਾ ਕਿ ਇਸ ਦਾ ਮੁੱਖ ਮਕਸਦ ਸਮਾਜ ਦੇ ਸਭ ਤੋਂ ਮਹੱਤਵਪੂਰਨ ਹਿੱਸੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਦੇ ਇਸ ਪੜਾਅ 'ਤੇ ਦਿੱਕਤਾਂ ਨਾ ਆਉਣ ਦੇਣਾ ਹੈ ਉਨ੍ਹਾਂ ਦੱਸਿਆ ਕਿ ਇਸ ਵਿਚ ਇਕੱਲੇ ਪੁਲਿਸ ਨਾਲ ਸਬੰਧਤ ਮਾਮਲੇ ਹੀ ਨਹੀ ਵਿਚਾਰੇ ਜਾਣਗੇ ਸਗੋਂ ਜੇ ਕੋਈ ਬਜ਼ੁਰਗ ਘਰ ਵਿਚ ਇਕੱਲਾ ਹੈ ਤਾਂ ਜੇਕਰ ਉਸਨੂੰ ਕਿਸੇ ਕਿਸਮ ਦੀ ਸਹਾਇਤਾ ਦੀ ਜ਼ਰੂਰਤ ਹੈ ਤਾਂ ਉਹ ਸਹਾਇਤਾ ਵੀ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ, ਡੀ.ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ, ਇੰਚਾਰਜ ਸਾਂਝ ਕੇਂਦਰ ਸੁਖਵਿੰਦਰ ਕੌਰ, ਐਸ.ਐਚ.ਓ. ਥਾਣਾ ਵੂਮੈਨ ਮਨਪ੍ਰੀਤ ਕੌਰ ਸਮੇਤ ਪ੍ਰੋਬੇਸ਼ਨਲ ਐਸ.ਐਚ.ਓ ਹਾਜ਼ਰ ਸਨ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD