Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਜ਼ਿਲ੍ਹਾ ਲੁਧਿਆਣਾ ਵਿੱਚ ਗਾਂਧੀ ਜੈਯੰਤੀ ਮੌਕੇ ਥਾਂ-ਥਾਂ ਸ਼ਾਂਤੀ ਮਾਰਚਾਂ ਦਾ ਆਯੋਜਨ

ਮਹਾਤਮਾ ਗਾਂਧੀ ਦਾ ਅਹਿੰਸਾ, ਸੱਚਾਈ ਤੇ ਸ਼ਾਂਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਲੋੜ-ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਲੁਧਿਆਣਾ , 02 Oct 2019

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਸ਼ਾਂਤੀ ਮਾਰਚਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਹਜ਼ਾਰਾਂ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਸ਼ਾਂਤੀ ਮਾਰਚ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਸ੍ਰ. ਅਮਰਜੀਤ ਸਿੰਘ ਬੈਂਸ ਐੱਸ. ਡੀ. ਐੱਮ., ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ, ਸ੍ਰੀ ਨੀਰਜ ਜੈਨ ਜ਼ੋਨਲ ਕਮਿਸ਼ਨਰ, ਸਿਹਤ ਅਫ਼ਸਰ ਸ੍ਰੀ ਵਿਪੁਲ ਮਲਹੋਤਰਾ, ਸ੍ਰ. ਬੰਟੂ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਵਿਦਿਆਰਥੀ ਹਾਜ਼ਰ ਸਨ।ਸ਼ਾਂਤੀ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਸੰਖੇਪ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਅਹਿੰਸਾ ਅਤੇ ਸੱਚਾਈ ਦੇ ਰਸਤੇ 'ਤੇ ਚੱਲਦਿਆਂ ਸ਼ਾਂਤੀ ਅਤੇ ਸਦਭਾਵਨਾ ਲਈ ਨਿਰਸਵਾਰਥ ਕੰਮ ਕਰਨ ਬਾਰੇ ਕਿਹਾ ਹੈ। ਅੱਜ ਲੋੜ ਹੈ ਕਿ ਉਨ੍ਹਾਂ ਦੇ ਇਸ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਦੇਸ਼ ਦੇ ਕੱਦਵਾਰ ਨੇਤਾ ਰਹੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ਮੌਕੇ ਯਾਦ ਕੀਤਾ।ਸ੍ਰੀ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਹਰ ਤਰ੍ਹਾਂ ਦੀ ਵਰਤੋਂ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਜਿੱਥੇ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ, ਉਥੇ ਹੀ ਇਸ ਨਾਲ ਸੀਵਰੇਜ਼ ਜਾਮ ਹੋਣ ਦੀ ਸਮੱਸਿਆ ਵੀ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਲਈ ਇਕੱਲਾ ਪ੍ਰਸਾਸ਼ਨ ਹੀ ਸਫ਼ਲ ਹੋ ਸਕਦਾ ਸਗੋਂ ਇਸ ਲਈ ਹਰੇਕ ਵਰਗ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਹ ਸ਼ਾਂਤੀ ਮਾਰਚ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਕਾਲਜ ਰੋਡ, ਨਹਿਰੂ ਰੋਜ਼ ਗਾਰਡਨ ਵਿਖੇ ਸਮਾਪਤ ਹੋਇਆ। ਲੁਧਿਆਣਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ ਅਜਿਹੇ ਸ਼ਾਂਤੀ ਮਾਰਚ ਆਯੋਜਿਤ ਕੀਤੇ ਗਏ।

 

Tags: Say no to plastic , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD